spot_img
Homeਮਾਝਾਗੁਰਦਾਸਪੁਰਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਬਟਾਲਾ ਦੇ ਸਲੱਮ ਏਰੀਏ ਅਤੇ ਕੁਸ਼ਟ ਆਸ਼ਰਮ...

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਬਟਾਲਾ ਦੇ ਸਲੱਮ ਏਰੀਏ ਅਤੇ ਕੁਸ਼ਟ ਆਸ਼ਰਮ ਵਿੱਚ ਲੋੜਵੰਦਾਂ ਨੂੰ ਮੁਫ਼ਤ ਗਰਮ ਕੰਬਲ ਵੰਡੇ

ਬਟਾਲਾ, 2 ਦਸੰਬਰ ( ਮੁਨੀਰਾ ਸਲਾਮ ਤਾਰੀ) – ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਬਟਾਲਾ ਦੇ ਸਲੱਮ ਏਰੀਏ ਅਤੇ ਕੁਸ਼ਟ ਆਸ਼ਰਮ ਵਿੱਚ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਗਰਮ ਕੰਬਲ ਵੰਡੇ ਗਏ। ਇਸ ਮੌਕੇ ਰੈੱਡ ਕਰਾਸ ਹਾਸਪੀਟਲ ਵੈਲਫੇਅਰ ਸੈਕਸ਼ਨ ਦੇ ਚੇਅਰਪਰਸਨ ਮੋਹਤਰਮਾ ਸ਼ਾਹਲਾ ਕਾਦਰੀ (ਧਰਮ ਪਤਨੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ), ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਲਲਿਤ ਮੋਹਨ, ਡਾ. ਹਰਪਾਲ ਸਿੰਘ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਰਾਜੀਵ ਕੁਮਾਰ ਠਾਕੁਰ ਹਾਜ਼ਰ ਸਨ।

ਲੋੜਵੰਦਾਂ ਨੂੰ ਕੰਬਲ ਵੰਡਣ ਮੌਕੇ ਰੈੱਡ ਕਰਾਸ ਹਾਸਪੀਟਲ ਵੈਲਫੇਅਰ ਸੈਕਸ਼ਨ ਦੇ ਚੇਅਰਪਰਸਨ ਮੋਹਤਰਮਾ ਸ਼ਾਹਲਾ ਕਾਦਰੀ ਨੇ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਹਮੇਸ਼ਾਂ ਲੋੜਵੰਦਾਂ ਦੀ ਸਹਾਇਤਾ ਕਰਦੀ ਆਈ ਹੈ ਅਤੇ ਅੱਜ ਬਟਾਲਾ ਵਿਖੇ ਲੋੜਵੰਦ ਵਿਅਕਤੀਆਂ ਨੂੰ 130 ਗਰਮ ਕੰਬਲ ਵੰਡ ਕੇ ਸੁਸਾਇਟੀ ਨੇ ਇੱਕ ਹੋਰ ਨੇਕ ਕਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਜੀਵਨ ਦਾ ਉਦੇਸ਼ ਮਾਨਵਤਾ ਦੀ ਸੇਵਾ ਹੋਣਾ ਚਾਹੀਦਾ ਹੈ ਅਤੇ ਜੇਕਰ ਹਰ ਮਨੁੱਖ ਆਪਣੇ ਆਲ-ਦੁਆਲੇ ਦੇ ਲੋੜਵੰਦਾਂ ਦੀ ਆਪਣੀ ਸਮਰਥਾ ਅਨੁਸਾਰ ਮਦਦ ਕਰੇ ਤਾਂ ਇਸ ਨਾਲ ਸਮਾਜ ਦਾ ਬਹੁਤ ਭਲਾ ਹੋ ਸਕਦਾ ਹੈ। ਮੋਹਤਰਮਾ ਸ਼ਾਹਲਾ ਕਾਦਰੀ ਨੇੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਹਰ ਹਫ਼ਤੇ ਝੁੱਗੀਆਂ ਵਿੱਚ ਵਸਦੇ ਲੋੜਵੰਦਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਂਦੇ ਹਨ ਜਿਸ ਦਾ ਬਹੁਤ ਵੱਡਾ ਫਾਇਦਾ ਇਨ੍ਹਾਂ ਲੋਕਾਂ ਨੂੰ ਪਹੁੰਚ ਰਿਹਾ ਹੈ।

ਇਸੇ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਲੱਮ ਏਰੀਆ ਦੀ ਵਸੋਂ ਲਈ ਇੱਕ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ। ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਲਲਿਤ ਮੋਹਨ ਦੀ ਅਗਵਾਈ ਵਿੱਚ ਮਾਹਿਰਾਂ ਡਾਕਟਰਾਂ ਨੇ 50 ਤੋਂ ਵੱਧ ਔਰਤਾਂ, ਮਰਦਾਂ ਤੇ ਬੱਚਿਆਂ ਦਾ ਮੈਡੀਕਲ ਨਿਰੀਖਣ ਕੀਤਾ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ।

ਸਲੱਮ ਏਰੀਆ ਬਟਾਲਾ ਦੇ ਵਸਨੀਕਾਂ ਨੇ ਗਰਮ ਕੰਬਲ ਵੰਡਣ ਅਤੇ ਮੈਡੀਕਲ ਕੈਂਪਾਂ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ  ਸਿਹਤ ਵਿਭਾਗ ਦਾ ਧੰਨਵਾਦ ਕੀਤਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments