spot_img
Homeਮਾਝਾਗੁਰਦਾਸਪੁਰਕਾਲਜ ਅਧਿਆਪਕਾਂ ਦੀ ਹੜਤਾਲ ਸੱਤਵੇਂ ਦਿਨ ਚ ਦਾਖਲ ਗੇਟ ਰੈਲੀ ਕਰਕੇ ਰੋਸ...

ਕਾਲਜ ਅਧਿਆਪਕਾਂ ਦੀ ਹੜਤਾਲ ਸੱਤਵੇਂ ਦਿਨ ਚ ਦਾਖਲ ਗੇਟ ਰੈਲੀ ਕਰਕੇ ਰੋਸ ਜਤਾਇਆ

ਕਾਦੀਆਂ 7 ਦਸੰਬਰ (ਤਾਰਿਕ ਅਹਿਮਦ)
ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਅਤੇ ਪੰਜਾਬ ਫ਼ੈਡਰੇਸ਼ਨ ਆਫ਼ ਯੂਨੀਵਰਸਿਟੀ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ ਦੇ ਸਾਂਝੇ ਸੱਦੇ ਤੇ ਪੰਜਾਬ ਭਰ ਦੇ ਸਰਕਾਰੀ ਤੇ ਗ੍ਰੇਅ ਗਰਾਂਟ ਏਡਿਡ ਕਾਲਜਾਂ ਦੇ ਪ੍ਰੋਫੈਸਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਪਹਿਲੀ ਦਸੰਬਰ ਤੋਂ ਜਾਰੀ ਅਣਮਿਥੇ ਸਮੇਂ ਦੀ ਹੜਤਾਲ ਸੱਤਵੇਂ ਦਿਨ ਵਿਚ ਪਹੁੰਚ ਗਈ ਹੈ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪ੍ਰੋਫ਼ੈਸਰਾਂ ਵੱਲੋਂ ਕਲਾਸਾਂ ਦਾ ਬਾਈਕਾਟ ਕਰਕੇ ਯੂਨਿਟ ਦੇ ਪ੍ਰਧਾਨ ਪ੍ਰੋ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਕਾਲਜ ਗੇਟ ਤੇ ਰੋਸ ਰੈਲੀ ਕੀਤੀ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕਾਲਜ ਅਧਿਆਪਕਾਂ ਦੀਆਂ ਮੰਗਾਂ ਨਾ ਮੰਨਣ ਤੇ ਤਿੱਖਾ ਰੋਸ ਜਤਾਉਂਦੇ ਹੋਏ ਨਾਅਰੇਬਾਜ਼ੀ ਵੀ ਕੀਤੀ ਯੂਨਿਟ ਸਕੱਤਰ ਪ੍ਰੋ ਰਾਕੇਸ਼ ਕੁਮਾਰ ਸਮੇਤ ਬੁਲਾਰਿਆਂ ਨੇ ਕਿਹਾ ਕਿ ਸੱਤਵਾਂ ਪੇ ਕਮਿਸ਼ਨ ਲਾਗੂ ਕਰਕੇ ਪੰਜਾਬ ਸਰਕਾਰ ਮੁਲਾਜ਼ਮ ਵਰਗ ਨੂੰ ਸੰਘਰਸ਼ ਲਈ ਮਜਬੂਰ ਕਰ ਰਹੀ ਹੈ ਕਾਲਜ ਅਧਿਆਪਕਾਂ ਦੀਆਂ ਮੰਗਾਂ ਵੱਲ ਮੁੱਖ ਮੰਤਰੀ ਪੰਜਾਬ ਸ ਚਰਨਜੀਤ ਸਿੰਘ ਚੰਨੀ ਤੇ ਸਿੱਖਿਆ ਮੰਤਰੀ ਸੱਦਾ ਪਰਗਟ ਸਿੰਘ ਨੂੰ ਤੁਰੰਤ ਧਿਆਨ ਦੇ ਕੇ ਵਿਦਿਆਰਥੀ ਵਰਗ ਦੇ ਹੋ ਰਹੇ ਨੁਕਸਾਨ ਨੂੰ ਰੋਕਣ ਰੋਕਣਾ ਚਾਹੀਦਾ ਹੈ ਅੱਜ ਦੇ ਰੋਸ ਧਰਨੇ ਚ ਪ੍ਰਧਾਨ ਪ੍ਰੋ ਕੁਲਵਿੰਦਰ ਸਿੰਘ ਪ੍ਰੋ ਸੁਖਪਾਲ ਕੌਰ ਸਕੱਤਰ ਰਾਕੇਸ਼ ਕੁਮਾਰ ਪ੍ਰੋ ਸੁਰਿੰਦਰ ਸਿੰਘ ਪ੍ਰੋਫ਼ੈਸਰ ਡਾ ਗੁਰਦੀਪ ਸਿੰਘ ਪ੍ਰੋ ਕੌਸ਼ਲ ਕੁਮਾਰ ਪ੍ਰੋ ਹਰਜਿੰਦਰ ਸਿੰਘ ਵਿੱਤ ਸਕੱਤਰ ਡਾ ਸਿਮਰਤਪਾਲ ਸਿੰਘ ਸਮੇਤ ਅਧਿਆਪਕ ਹਾਜ਼ਰ ਸਨ ਫੋਟੋ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਅਧਿਆਪਕ ਰੋਸ ਰੈਲੀ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments