spot_img
Homeਮਾਝਾਗੁਰਦਾਸਪੁਰਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਅਵਤਾਰ ਸਿੰਘ ਭੁੱਲਰ...

ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵਲੋਂ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਗੁਰਦਾਸਪੁਰ, 7 ਦਸੰਬਰ (ਮੁਨੀਰਾ ਸਲਾਮ ਤਾਰੀ) ਪੰਜਾਬ ਸਰਕਾਰ ਵਲੋਂ ਪਿੰਡਾਂ ਦਾ ਸ਼ਹਿਰੀ ਤਰਜ ’ਤੇ ਵਿਕਾਸ ਕਰਨ ਲਈ ਸ਼ੁਰੂ ਕੀਤੀ ਗਈ ‘ਸਮਾਰਟ ਵਿਲੇਜ਼ ਕੰਪੇਨ’ ਸਕੀਮ ਤਹਿਤ ਜ਼ਿਲੇ ਗੁਰਦਾਸਪੁਰ ਅੰਦਰ ਕਰਵਾਏ ਜਾ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸ. ਅਵਤਾਰ ਸਿੰਘ ਭੁੱਲਰ, ਜੁਆਇੰਟ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਵਲੋਂ ਜਿਲੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਹਰਜਿੰਦਰ ਸਿੰਘ ਸੰਧੂ ਡੀਡੀਪੀਓ ਗੁਰਦਾਸਪੁਰ ਅਤੇ ਪਿੰਡਾਂ ਦੇ ਸਰਪੰਚ=ਪੰਚ ਆਦਿ ਮੋਜੂਦ ਸਨ

ਇਸ ਮੌਕੇ ਗੱਲਬਾਤ ਦੌਰਾਨ ਜੁਆਇੰਟ ਡਾਇਰੈਕਟਰ ਭੁੱਲਰ ਨੇ ਦੱਸਿਆ ਕਿ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਦੀ ਸੁਚੱਜੀ ਅਗਵਾਈ ਪਿੰਡਾਂ ਦੇ ਸਰਬਪੱਖੀ ਵਿਕਾਸ ਤੇਜਗਤੀ ਨਾਲ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਅੰਦਰ ਆਲਾ ਮਿਆਰੀ ਸਹੂਲਤਾਂ ਪੁਜਦੀਆਂ ਕਰਨ ਲਈ ਸਮੁੱਚਾ ਵਿਭਾਗ ਪੱਬਾਂਭਾਰ ਹੈ। ਉਨਾਂ ਦੱਸਿਆ ਕਿ ਪਿੰਡਾਂ ਅੰਦਰ ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ, ਸਟੇਡੀਅਮ, ਜਿਮ, ਕਮਿਊਨਿਟੀ ਸੈਂਟਰ, ਪਾਰਕਾਂ ਦੀ ਉਸਾਰੀ, ਇੰਟਰਲਾਕ ਟਾਇਲਾਂ ਆਦਿ ਲਗਾਉਣ ਦੇ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ

ਜੁਆਇੰਟ ਡਾਇਰੈਕਟਰ ਭੁੱਲਰ ਨੇ ਅਧਿਕਾਰੀਆਂ ਨਾਲ ਕੀਤੀ ਮੀÇੰਟਗ ਦੌਰਾਨ ਉਨਾਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨਿਸ਼ਚਿਤ ਸਮੇਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੋਤਾ ਨਹੀਂ ਕੀਤਾ ਜਾਵੇਗਾ। 

ਉਨਾਂ ਪਿੰਡ ਖੋਖਰ ਫੋਜੀਆਂ ਵਿਚ ਬਣ ਰਹੇ ਸਟੇਡੀਅਮ ਅਤੇ ਧਾਰੀਵਾਲ ਬਲਾਕ ਦੇ ਪਿੰਡ ਕੰਗ ਵਿਖੇ ਗਲੀਆਂ ਦੇ ਨਿਰਮਾਣ ਸਮੇਤ ਵੱਖ-ਵੱਖ ਪਿੰਡਾਂ ਵਿਚ ਜਾ ਕੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਪਿੰਡਾਂ ਦੇ ਸਰਪੰਚਾਂ ਨੂੰ ਤਨਦੇਹੀ ਨਾਲ ਵਿਕਾਸ ਕਾਰਜ ਕਰਵਾਉਣ ਲਈ ਉਤਸ਼ਾਹਿਤ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਅੰਦਰ, ਸ਼ਹਿਰੀ ਤਰਜ਼ ’ਤੇ ਸਹੂਲਤਾਂ ਪੁਜਦਾ ਕਰਨ ਵਿਚ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments