spot_img
Homeਮਾਝਾਗੁਰਦਾਸਪੁਰਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਖਤਰੇ ਦੇ ਨਾਲ ਕੋਵਿਡ ਦੀ ਤੀਜੀ...

ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਖਤਰੇ ਦੇ ਨਾਲ ਕੋਵਿਡ ਦੀ ਤੀਜੀ ਲਹਿਰ ਨੂੰ ਟਾਲਣ ਲਈ ਹਰੇਕ ਵਿਅਕਤੀ ਨੂੰ ਵੈਕਸੀਨ ਲਗਵਾਉਣੀ ਬੇਹੱਦ ਜਰੂਰੀ – ਡਾ. ਹਰਪਾਲ ਸਿੰਘ

ਬਟਾਲਾ, 7 ਦਸੰਬਰ ( ਮੁਨੀਰਾ ਸਲਾਮ ਤਾਰੀ) – ਮੌਜੂਦਾ ਸਮੇਂ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਖਤਰੇ ਦੇ ਨਾਲ-ਨਾਲ ਕੋਵਿਡ ਦੀ ਤੀਜੀ ਲਹਿਰ ਦੀ ਕਿਸੇ ਵੀ ਸੰਭਾਵਨਾ ਨੂੰ ਟਾਲਣ ਦੇ ਮੱਦੇਨਜਰ ਹਰ ਵਿਅਕਤੀ ਨੂੰ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ। ਲੋਕਾਂ ਨੂੰ ਇਹ ਅਪੀਲ ਕਰਦਿਆਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਡਾ. ਹਰਪਾਲ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ ਵੈਕਸੀਨ ਲਗਵਾਉਣੀ ਇਸ ਲਈ ਹੋਰ ਵੀ ਵਧੇਰੇ ਮਹੱਤਵਪੂਰਣ ਹੋ ਜਾਂਦੀ ਹੈ ਕਿਉਂਕਿ ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਦਾ ਖਤਰਾ ਵੱਡੇ ਪੱਧਰ ’ਤੇ ਮੰਡਰਾ ਰਿਹਾ ਹੈ ਅਤੇ ਲੋਕਾਂ ਨੂੰ ਕੋਵਿਡ ਦੇ ਪ੍ਰਕੋਪ ਤੋਂ ਬਚਾਉਣ ਦਾ ਟੀਕਾਕਰਨ ਹੀ ਸਥਾਈ ਤਰੀਕਾ ਹੈ।

ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਅਤੇ ਹਰ ਘਰ ਤੱਕ ਪਹੁੰਚਣ ਦੇ ਮੰਤਵ ਨਾਲ ਨਵੰਬਰ ਦੇ ਪਹਿਲੇ ਹਫਤੇ ਸੂਬੇ ਵਿੱਚ “ਹਰ ਘਰ ਦਸਤਕ“ ਕੋਵਿਡ-19 ਟੀਕਾਕਰਨ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਪਹਿਲੀ ਅਤੇ ਦੂਜੀ ਖੁਰਾਕ ਲਈ ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਲੋਕਾਂ ਨੇ ਆਪਣਾ ਟੀਕਾਕਰਨ ਕਰਵਾ ਲਿਆ ਹੈ ਪਰ ਅਜੇ ਵੀ ਕੁਝ ਵਿਅਕਤੀ ਰਹਿ ਗਏ ਹਨ ਜਿਨ੍ਹਾਂ ਨੇ ਅੱਜ ਤੱਕ ਆਪਣੀ ਵੈਕਸੀਨੇਸ਼ਨ ਨਹੀਂ ਕਰਵਾਈ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਦੇ ਵੈਕਸੀਨ ਸਬੰਧੀ ਸ਼ੰਕਿਆਂ ਨੂੰ ਦੂਰ ਕੀਤਾ ਜਾ ਰਿਹਾ ਹੈ।

ਡਾ. ਹਰਪਾਲ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਬਟਾਲਾ ਸ਼ਹਿਰ ਵਿੱਚ ਵੱਖ-ਵੱਖ ਥਾਈਂ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ ਅਤੇ ਜਿਹੜੇ ਵੀ ਵਿਅਕਤੀ ਵੈਕਸੀਨ ਲਗਾਉਣ ਤੋਂ ਰਹਿ ਗਏ ਹਨ ਉਹ ਬਿਨ੍ਹਾਂ ਹੋਰ ਦੇਰੀ ਆਪਣਾ ਟੀਕਾਕਰਨ ਜਰੂਰ ਕਰਵਾ ਲੈਣ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments