spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਵੱਲੋਂ ਉਚੇਰੀ ਸਿੱਖਿਆ ਦੇ ਵਿਕਾਸ ਲਈ ਕੀਤੇ ਗਏ ਸਫਲ ਉਪਰਾਲੇ...

ਪੰਜਾਬ ਸਰਕਾਰ ਵੱਲੋਂ ਉਚੇਰੀ ਸਿੱਖਿਆ ਦੇ ਵਿਕਾਸ ਲਈ ਕੀਤੇ ਗਏ ਸਫਲ ਉਪਰਾਲੇ – ਚੇਅਰਮੈਨ ਬਾਜਵਾ

ਬਟਾਲਾ, 9 ਦਸੰਬਰ (ਮੁਨੀਰਾ ਸਲਾਮ ਤਾਰੀ) – ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਉਚੇਰੀ ਸਿੱਖਿਆ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਕੀਮ ਨਾਲ ਜਿਥੇ ਗਰੀਬ ਵਿਦਿਆਰਥੀਆਂ ਖਾਸ ਕਰਕੇ ਜਨਰਲ ਵਰਗ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਦਦ ਮਿਲੇਗੀ, ਉਥੇ ਹੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਕੁਲ ਦਾਖਲਾ ਅਨੁਪਾਤ (ਜੀ.ਈ.ਆਰ.) ਨੂੰ ਬਿਹਤਰ ਬਣਾਉਣ ਵਿਚ ਵੀ ਸਹਾਇਤਾ ਮਿਲੇਗੀ। ਇਸ ਸਕੀਮ ਨਾਲ ਸਾਲਾਨਾ 36.05 ਕਰੋੜ ਰੁਪਏ ਦਾ ਵਿੱਤੀ ਖਰਚਾ ਆਵੇਗਾ।

ਇਸ ਸਕੀਮ ਦੀਆਂ ਵਿਸ਼ੇਸ਼ਤਾਵਾਂ ਦਾ ਜ਼ਿਕਰ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਸਕੀਮ ਸਿਰਫ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਉਤੇ ਲਾਗੂ ਹੋਵੇਗੀ। ਵਜ਼ੀਫੇ ਦੀ ਰਾਸ਼ੀ ਇਕਸਾਰ ਹੋਵੇਗੀ ਅਤੇ ਯੂਨੀਵਰਸਿਟੀ ਵੱਲੋਂ ਵਸੂਲੀ ਕੀਤੀ ਜਾਂਦੀ ਫੀਸ ਦੇ ਅਨੁਪਾਤ ਮੁਤਾਬਕ ਹੋਵੇਗੀ। ਜੇਕਰ ਵਿਦਿਆਰਥੀ 60 ਫੀਸਦੀ ਤੋਂ ਵੱਧ ਅਤੇ 70 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਦਾ ਹੈ ਤਾਂ ਉਸ ਨੂੰ ਯੂਨੀਵਰਸਿਟੀ ਦੀ ਫੀਸ ਵਿਚ 70 ਫੀਸਦੀ ਰਿਆਇਤ ਦਿੱਤੀ ਜਾਵੇਗੀ। ਇਸੇ ਤਰ੍ਹਾਂ 70 ਫੀਸਦੀ ਤੋਂ ਵੱਧ ਅਤੇ 80 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਫੀਸ ਵਿਚ 80 ਫੀਸਦੀ ਰਿਆਇਤ ਮਿਲੇਗੀ। 80 ਫੀਸਦੀ ਤੋਂ ਵੱਧ ਅਤੇ 90 ਫੀਸਦੀ ਤੋਂ ਘੱਟ ਅੰਕ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 90 ਫੀਸਦੀ ਰਿਆਇਤ ਜਦਕਿ 90 ਫੀਸਦੀ ਤੋਂ ਵੱਧ ਅਤੇ 100 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 100 ਫੀਸਦੀ ਰਿਆਇਤ ਮਿਲੇਗੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments