spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਨੇ ਪੇਂਡੂ ਜਲ-ਸਪਲਾਈ ਸਕੀਮਾਂ ਅਧੀਨ ਬਿਜਲੀ ਦੇ ਖੜ੍ਹੇ ਬਕਾਏ ਬਿੱਲ...

ਪੰਜਾਬ ਸਰਕਾਰ ਨੇ ਪੇਂਡੂ ਜਲ-ਸਪਲਾਈ ਸਕੀਮਾਂ ਅਧੀਨ ਬਿਜਲੀ ਦੇ ਖੜ੍ਹੇ ਬਕਾਏ ਬਿੱਲ ਮਾਅਫ ਕਰਕੇ ਵੱਡੀ ਰਾਹਤ ਦਿੱਤੀ – ਚੇਅਰਮੈਨ ਬਾਜਵਾ

ਬਟਾਲਾ, 8 ਦਸੰਬਰ (ਮੁਨੀਰਾ ਸਲਾਮ ਤਾਰੀ) – ਪੰਜਾਬ ਸਰਕਾਰ ਨੇ ਪੇਂਡੂ ਜਲ-ਸਪਲਾਈ ਸਕੀਮਾਂ ਅਧੀਨ ਬਿਜਲੀ ਦੇ ਖੜ੍ਹੇ ਬਕਾਏ ਬਿੱਲ ਮਾਅਫ ਕਰਕੇ ਵੱਡੀ ਰਾਹਤ ਦਿੱਤੀ ਹੈ। ਰਾਜ ਸਰਕਾਰ ਦੇ ਇਸ ਫੈਸਲੇ ਨਾਲ ਪੰਚਾਇਤਾਂ ਨੂੰ 1168 ਕਰੋੜ ਰੁਪਏ ਦੀ ਰਾਹਤ ਮਿਲੀ ਹੈ।

ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਸ੍ਰੀ ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਪੇਂਡੂ ਜਲ ਸਪਲਾਈ ਸਕੀਮਾਂ ਅਧੀਨ ਭਵਿੱਖੀ ਬਿਜਲੀ ਦੇ ਬਿੱਲ ਸਰਕਾਰ ਵਲੋਂ ਅਦਾ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਲ-ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 25 ਨਵੰਬਰ 2021 ਨੂੰ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਚੇਅਰਮੈਨ ਬਾਜਵਾ ਨੇ ਅੱਗੇ ਦੱਸਿਆ ਕਿ ਰਾਜ ਸਰਕਾਰ ਨੇ ਪੇਂਡੂ ਜਲ-ਸਪਲਾਈ ਕੁਨੈਕਸ਼ਨਾਂ ਲਈ ਮਹੀਨਾਵਾਰ ਚਾਰਜ਼ਿਜ 166 ਰੁਪਏ ਤੋਂ ਘਟਾ ਕੇ 50 ਰੁਪਏ ਕੀਤੇ ਗਏ ਹਨ, ਜਿਸ ਤਹਿਤ ਸਾਰੇ ਪੇਂਡੂ ਪਰਿਵਾਰਾਂ, ਜਿਨਾਂ ਕੋਲ ਪਾਈਪ ਰਾਹੀਂ ਪਾਣੀ ਦੀ ਸਪਲਾਈ ਹੈ, ਨੂੰ ਇਸ ਦਾ ਲਾਭ ਮਿਲੇਗਾ। ਉਨਾਂ ਅੱਗੇ ਦੱਸਿਆ ਕਿ ਇਸੇ ਤਰਾਂ ਰਾਜ ਸਰਕਾਰ ਵਲੋਂ ਸ਼ਹਿਰੀ ਖੇਤਰ ਵਿਚ ਵੀ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕ ਹਿੱਤ ਲਈ ਸਰਕਾਰ ਵਲੋਂ ਵੱਡੇ ਫੈਸਲੇ ਲਏ ਗਏ ਹਨ, ਜਿਸ ਨਾਲ ਲੋਕਾਂ ਦਾ ਕਾਂਗਰਸ ਸਰਕਾਰ ਵਿਚ ਵਿਸ਼ਵਾਸ ਹੋਰ ਵਧਿਆ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments