spot_img
Homeਮਾਝਾਗੁਰਦਾਸਪੁਰਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰੀ ਲਈ...

ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰੀ ਲਈ ਆਪਣੀਆਂ ਸਰਗਰਮੀਆਂ ਤੇਜ ਕੀਤੀਆਂ

ਬਟਾਲਾ, 10 ਦਸੰਬਰ ( ਮੁਨੀਰਾ ਸਲਾਮ ਤਾਰੀ) – ਇੰਜੀਨੀਅਰ ਹਰਵਿੰਦਪਾਲ ਸਿੰਘ ਸ਼ਾਹਬਾਦ ਨੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰੀ ਲਈ ਆਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ। ਅੱਜ ਸ਼ਾਹਬਾਦ ਪਿੰਡ ਵਾਸੀਆਂ ਨੇ ਇਕੱਤਰ ਹੋ ਕੇ ਇੰਜੀ: ਹਰਵਿੰਦਰਪਾਲ ਸਿੰਘ ਸ਼ਾਹਬਾਦ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ।

ਅੱਜ ਦੀ ਇਕੱਤਰਤਾ ਵਿੱਚ ਪਿੰਡ ਸ਼ਾਹਬਾਦ ਦੇ ਵਸਨੀਕਾਂ ਜਿਨ੍ਹਾਂ ਵਿੱਚ ਸਾਬਕਾ ਸਰਪੰਚ ਹਰਿੰਦਰ ਸਿੰਘ, ਬਲਦੇਵ ਸਿੰਘ, ਮੈਂਬਰ ਲਖਵਿੰਦਰ ਸਿੰਘ, ਗੁਰਬਖਸ਼ ਸਿੰਘ, ਨੰਬਰਦਾਰ ਗੁਰਪ੍ਰੀਤ ਸਿੰਘ, ਮੈਂਬਰ ਸਾਵਤ ਸਿੰਘ, ਹੰਸਾ ਸਿੰਘ, ਹਰਜਿੰਦਰ ਸਿੰਘ ਕਾਹਲੋਂ, ਮਨਜੀਤ ਸਿੰਘ, ਬਿਕਰਮਜੀਤ ਸਿੰਘ, ਸੰਤੋਸ਼ ਮਸੀਹ, ਲੱਖਾ ਮਸੀਹ, ਦੀਪਕ ਮਸੀਹ, ਹਰਵਿੰਦਰ ਸਿੰਘ ਫੌਜੀ, ਲਾਡਾ ਮਸੀਹ, ਮਹਿੰਦਰ ਸਿੰਘ ਚੀਮਾ, ਸਰਬਜੀਤ ਸਿੰਘ ਚੀਮਾ, ਅਮਰੀਕ ਸਿੰਘ ਪ੍ਰਿਥਵੀਰਾਜ ਸਿੰਘ, ਠੇਕੇਦਾਰ ਵਿਕੀ ਧਵਨ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਸ਼ਾਮਲ ਸਨ, ਨੇ ਕਿਹਾ ਕਿ ਇੰਜੀ: ਹਰਵਿੰਦਰਪਾਲ ਸਿੰਘ ਸ਼ਾਹਬਾਦ ਇੱਕ ਪੜ੍ਹੇ ਲਿਖੇ, ਇਮਾਨਦਾਰ ਅਤੇ ਮਿਹਨਤੀ ਵਿਅਕਤੀ ਹਨ ਅਤੇ ਬਤੌਰ ਸਰਪੰਚ ਉਨ੍ਹਾਂ ਨੇ ਪਿੰਡ ਸ਼ਾਹਬਾਦ ਦਾ ਸਰਬਪੱਖੀ ਵਿਕਾਸ ਕੀਤਾ ਹੈ। ਪਿੰਡ ਵਾਸੀਆਂ ਕਿਹਾ ਕਿ ਹਰਵਿੰਦਰਪਾਲ ਸਿੰਘ ਕਾਂਗਰਸ ਪਾਰਟੀ ਵੱਲੋਂ ਇੱਕ ਮਜ਼ਬੂਤ ਉਮੀਦਵਾਰ ਹੋ ਸਕਦੇ  ਹਨ ਅਤੇ ਜੇਕਰ ਪਾਰਟੀ ਇਸ ਵਾਰ ਉਨ੍ਹਾਂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਦੀ ਹੈ ਤਾਂ ਉਹ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ। ਸਮੂਹ ਪਿੰਡ ਵਾਸੀਆਂ ਐਲਾਨ ਕੀਤਾ ਕਿ ਉਹ ਹਰ ਤਰਾਂ ਨਾਲ ਇੰਜੀ: ਹਰਵਿੰਦਰਪਾਲ ਸਿੰਘ ਸ਼ਾਹਬਾਦ ਦੇ ਨਾਲ ਹਨ ਅਤੇ ਪਾਰਟੀ ਹਾਈਕਮਾਨ ਨੂੰ ਉਸਨੂੰ ਟਿਕਟ ਦੇਣ ਦੀ ਅਪੀਲ ਕਰਦੇ ਹਨ।

ਆਪਣੇ ਪਿੰਡ ਸ਼ਾਹਬਾਦ ਤੋਂ ਮਿਲੇ ਭਰਪੂਰ ਸਮਰਥਨ ਲਈ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਇੰਜੀ: ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਬੇਹੱਦ ਤਸੱਲੀ ਹੈ ਕਿ ਮੇਰੇ ਪਿੰਡ ਦੇ ਸਮੂਹ ਵਸਨੀਕਾਂ ਨੇ ਆਪਣਾ ਅਸ਼ੀਰਵਾਦ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਲਗਾਤਾਰ ਪਿਆਰ ਤੇ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈਕਮਾਨ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਹਲਕੇ ਦੇ ਵੋਟਰਾਂ ਕੋਲੋਂ ਵਿਕਾਸ ਦੇ ਨਾਮ ’ਤੇ ਵੋਟਾਂ ਲੈਣਗੇ ਅਤੇ ਹਲਕੇ ਨੂੰ ਵਿਕਾਸ ਪੱਖੋਂ ਨਵੀਆਂ ਉਚਾਈਆਂ ’ਤੇ ਲੈ ਕੇ ਜਾਣਗੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments