spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਲਈ ਜਲ-ਸਪਲਾਈ ਕੁਨੈਕਸ਼ਨਾਂ ਦੇ ਭਵਿੱਖ ਦੇ ਬਿਜਲੀ...

ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਲਈ ਜਲ-ਸਪਲਾਈ ਕੁਨੈਕਸ਼ਨਾਂ ਦੇ ਭਵਿੱਖ ਦੇ ਬਿਜਲੀ ਦੇ ਬਿੱਲ ਸਰਕਾਰ ਵਲੋਂ ਅਦਾ ਕੀਤੇ ਜਾਣਗੇ

ਗੁਰਦਾਸਪੁਰ, 10 ਦਸੰਬਰ (ਮੁਨੀਰਾ ਸਲਾਮ ਤਾਰੀ) ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਲਈ ਜਲ-ਸਪਲਾਈ ਕੁਨੈਕਸ਼ਨਾਂ ਦੇ ਭਵਿੱਖ ਦੇ ਬਿਜਲੀ ਦੇ ਬਿੱਲ ਸਰਕਾਰ ਵਲੋਂ ਅਦਾ ਕੀਤੇ ਜਾਣਗੇ, ਜਿਸ ਸਬੰਧੀ ਸਥਾਨਕ ਸਰਕਾਰ ਵਿਭਾਗ ਦੀ ਨੋਟੀਫਿਕੇਸ਼ਨ 21 ਅਕਤੂਬਰ 2021 ਨੂੰ ਜਾਰੀ ਕੀਤੀ ਜਾ ਚੁੱਕੀ ਹੈ

             ਵਿਧਾਇਕ ਪਾਹੜਾ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ, ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਸ਼ਹਿਰੀ ਖੇਤਰ ਵਿਚ ਜਲ ਸਪਲਾਈ ਅਤ ਸੀਵਰੇਜ ਦੇ ਬਕਾਏ ਮੁਆਫ ਕੀਤੇ ਗਏ ਹਨ, ਜਿਸ ਉੱਪਰ 700 ਕਰੋੜ ਰੁਪਏ ਦੀ ਰਾਹਤ 25 ਲੱਖ ਪਰਿਵਾਰਾਂ ਨੂੰ ਦਿੱਤੀ ਗਈ ਹੈ

       ਉਨਾਂ ਅੱਗੇ ਦੱਸਿਆ ਕਿ ਸ਼ਹਿਰੀ ਜਲ ਸਪਲਾਈ ਕੁਨੈਕਸ਼ਨਾਂ ਲਈ ਮਹੀਨਾਵਾਰ ਜਲ ਸਰਵਿਸ ਚਾਰਜ਼ਿਜ 105-250 ਰੁਪਏ ਤੋਂ ਘਟਾ ਕੇ 50 ਰੁਪਏ ਕੀਤੇ ਗਏ ਹਨ। ਸਾਰੇ ਸ਼ਹਿਰੀ ਪਰਿਵਾਰਾਂ , ਜਿਨਾਂ ਕੋਲ ਪਾਈਪ ਰਾਹੀਂ ਪਾਣੀ ਦੀ ਸਪਲਾਈ ਹੈ, ਉਨਾਂ ਨੂੰ ਇਸ ਦਾ ਲਾਭ ਮਿਲੇਗਾ। ਉਨਾਂ ਅੱਗੇ ਦੱਸਿਆ ਕਿ ਇਸੇ ਤਰਾਂ ਰਾਜ ਸਰਕਾਰ ਵਲੋਂ ਪੇਂਡੂ ਖੇਤਰ ਵਿਚ ਵੀ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ

         ਵਿਧਾਇਕ ਪਾਹੜਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕ ਹਿੱਤ ਲਈ ਸਰਕਾਰ ਵਲੋਂ ਵੱਡੇ ਫੈਸਲੇ ਲਏ ਗਏ ਹਨ, ਜਿਸ ਨਾਲ ਲੋਕਾਂ ਦਾ ਕਾਂਗਰਸ ਸਰਕਾਰ ਵਿਚ ਵਿਸ਼ਵਾਸ ਹੋਰ ਵਧਿਆ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments