spot_img
Homeਮਾਝਾਗੁਰਦਾਸਪੁਰਰਾਜ ਸਰਕਾਰ ਨੇ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਫਾਈ ਸੇਵਕਾਂ...

ਰਾਜ ਸਰਕਾਰ ਨੇ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਫਾਈ ਸੇਵਕਾਂ ਅਤੇ ਸੀਵਰਮੈਨ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਕੇ ਸ਼ਲਾਘਾਯੋਗ ਕੰਮ ਕੀਤਾ – ਮੇਅਰ ਤੇਜਾ

ਬਟਾਲਾ, 10 ਦਸੰਬਰ (ਮੁਨੀਰਾ ਸਲਾਮ ਤਾਰੀ) – ਪੰਜਾਬ ਮੰਤਰੀ ਮੰਡਲ ਨੇ 18 ਜੂਨ, 2021 ਦੀ ਕੈਬਨਿਟ ਦੇ ਫੈਸਲੇ ਤੋਂ ਪਹਿਲਾਂ ਸਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀ.) ਵਿੱਚ ਠੇਕੇ ਦੇ ਆਧਾਰ ‘ਤੇ ਕੰਮ ਕਰਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਕੇ ਸ਼ਲਾਘਾਯੋਗ ਕੰਮ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਨਗਰ ਨਿਗਮ ਬਟਾਲਾ ਦੇ ਚੇਅਰਮੈਨ ਸ. ਸੁਖਦੀਪ ਸਿੰਘ ਤੇਜਾ ਨੇ ਦੱਸਿਆ ਕਿ ਰਾਜ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਭਰ ਵਿੱਚ 4587 ਕੱਚੇ ਸਫ਼ਾਈ ਕਰਮਚਾਰੀਆਂ ਨੂੰ ਲਾਭ ਹੋਵੇਗਾ ਜਿਸ ਨਾਲ ਉਨਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ।

ਸ. ਤੇਜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪਾਣੀ ਦੇ 500 ਕਰੋੜ ਰੁਪਏ ਦੇ ਬਕਾਏ ਬਿੱਲਾਂ ਨੂੰ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਪੇਂਡੂ ਖਪਤਕਾਰਾਂ ਦੇ ਪਾਣੀ ਦੇ ਬਿੱਲਾਂ ਦੇ 256.97 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼ਹਿਰੀ ਖੇਤਰਾਂ ਵਿੱਚ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਲਈ 17.98 ਕਰੋੜ ਰੁਪਏ ਮੁਆਫ ਕੀਤੇ ਗਏ ਹਨ।  ਇਸ ਦੇ ਨਾਲ ਹੀ ਗ੍ਰਾਮ ਪੰਚਾਇਤਾਂ/ਕਮੇਟੀਆਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਲਈ ਵੀ 224.55 ਕਰੋੜ ਦੀ ਰਾਸ਼ੀ ਮੁਆਫ ਕੀਤੀ ਗਈ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments