spot_img
Homeਮਾਝਾਗੁਰਦਾਸਪੁਰਸੂਬਾ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਬਟਾਲਾ ਵਿੱਚ ਲਗਾਇਆ...

ਸੂਬਾ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਬਟਾਲਾ ਵਿੱਚ ਲਗਾਇਆ ਗਿਆ ਦੋ ਰੋਜ਼ਾ ਸੁਵਿਧਾ ਕੈਂਪ

ਬਟਾਲਾ, 17 ਦਸੰਬਰ (ਮੁਨੀਰਾ ਸਲਾਮ ਤਾਰੀ) – ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਇਕ ਛੱਤ ਹੇਠ ਵੱਖ-ਵੱਖ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਬਟਾਲਾ ਦੇ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਲਗਾਇਆ ਗਿਆ ਦੋ ਰੋਜ਼ਾ ਵਿਸ਼ੇਸ਼ ਸੁਵਿਧਾ ਕੈਂਪ ਪੂਰੀ ਤਰਾਂ ਸਫਲ ਰਿਹਾ ਹੈ। ਇਸ ਸੁਵਿਧਾ ਕੈਂਪ ਵਿੱਚ ਤਹਿਸੀਲ ਬਟਾਲਾ ਦੇ ਵਸਨੀਕਾਂ ਨੇ ਪਹੁੰਚ ਕੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਲਿਆ।

ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਦੱਸਿਆ ਇਸ ਸੁਵਿਧਾ ਕੈਂਪ ਵਿੱਚ ਯੋਗ ਲਾਭਪਾਤਰੀਆਂ ਨੂੰ ਪੰਜ ਮਰਲੇ ਪਲਾਟ, ਮਗਨਰੇਗਾ ਜਾਬ ਕਾਰਡ, ਬੁਢਾਪਾ, ਵਿਧਵਾ, ਆਸ਼ਰਿਤ ਤੇ ਅੰਗਹੀਣ ਪੈਨਸ਼ਨਾਂ, ਐਲ.ਪੀ.ਜੀ. ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ, ਬਿਜਲੀ ਬਿਲ ਬਕਾਇਆ ਮੁਆਫ਼ੀ, ਬਕਾਇਆ ਇੰਤਕਾਲ, ਆਸ਼ੀਰਵਾਦ ਸਕੀਮ, ਵਜ਼ੀਫੇ, ਸਕਾਲਰਸ਼ਿਪ ਸਕੀਮ, ਲੇਬਰ ਭਲਾਈ ਦੀਆਂ ਸਕੀਮਾਂ, ਵਾਟਰ ਸਪਲਾਈ ਤੇ ਸੀਵਰੇਜ਼ ਸਬੰਧੀ ਸਕੀਮਾਂ, ਸੇਵਾ ਕੇਂਦਰ ਆਦਿ ਨਾਲ ਸਬੰਧਤ ਸੇਵਾਵਾਂ ਤਹਿਤ ਲਾਭ ਮੁਹੱਈਆ ਕਰਵਾਇਆ ਗਿਆ ਹੈ। ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਟਾਲ ਲਗਾ ਕੇ ਬੇਰੁਜ਼ਗਾਰ ਨੌਜਵਾਨ ਦੇ ਨਾਮ ਰੋਜ਼ਗਾਰ ਪੋਰਟਲ ਉੱਪਰ ਦਰਜ ਕੀਤੇ ਗਏ ਤਾਂ ਜੋ ਉਨਾਂ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

ਐਸ.ਡੀ.ਐਮ. ਬਟਾਲਾ ਸ੍ਰੀ ਰਾਮ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਦਾ ਕਰਨ ਲਈ ਪ੍ਰਸ਼ਾਸਨ ਵਚਨਬੱਧ ਹੈ। ਉਨਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ ’ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਸੀ ਤਾਂ ਜੋ ਲੋਕਾਂ ਨੂੰ ਖਜਲ-ਖੁਆਰੀ ਤੋਂ ਬਚਾਇਆ ਜਾ ਸਕੇ। ਉਨਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ 28 ਤੇ 29 ਅਕਤੂਬਰ ਨੂੰ ਵੀ ਅਜਿਹੇ ਕੈਂਪ ਲਗਾਏ ਗਏ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments