spot_img
Homeਮਾਝਾਗੁਰਦਾਸਪੁਰਕਾਲਜ ਪ੍ਰੋਫੈਸਰਾਂ ਵੱਲੋਂ ਸਿੱਖਿਆ ਬੰਦ ਅਣਮਿਥੇ ਸਮੇਂ ਦੀ ਹਡ਼ਤਾਲ ਤਹਿਤ ਵੀਹਵੇਂ ਦਿਨ...

ਕਾਲਜ ਪ੍ਰੋਫੈਸਰਾਂ ਵੱਲੋਂ ਸਿੱਖਿਆ ਬੰਦ ਅਣਮਿਥੇ ਸਮੇਂ ਦੀ ਹਡ਼ਤਾਲ ਤਹਿਤ ਵੀਹਵੇਂ ਦਿਨ ਕੀਤੀ ਰੋਸ ਰੈਲੀ ਮੰਗਾਂ ਸਬੰਧੀ ਕੈਬਨਿਟ ਮੰਤਰੀ ਬਾਜਵਾ ਨੂੰ ਮੰਗ ਪੱਤਰ ਸੌਂਪਿਆ

ਕਾਦੀਆਂ 20 ਦਸੰਬਰ( ਤਾਰਿਕ ਅਹਿਮਦ)
ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਅਤੇ ਪੰਜਾਬ ਫ਼ੈਡਰੇਸ਼ਨ ਆਫ਼ ਯੂਨੀਵਰਸਿਟੀ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ ਦੇ ਸੱਦੇ ਤੇ ਪੰਜਾਬ ਭਰ ਦੇ ਸਰਕਾਰੀ ਅਤੇ ਏਡਿਡ ਕਾਲਜਾਂ ਅੰਦਰ ਸਿੱਖਿਆ ਬੰਦ ਦੇ ਦਿੱਤੇ ਸੱਦੇ ਤੇ ਚਲ ਰਹੀ ਅਣਮਿੱਥੇ ਸਮੇਂ ਦੀ ਹਡ਼ਤਾਲ ਵੀਹ ਵੇਂ ਦਿਨ ਚ ਪਹੁੰਚ ਗਈ ਹੈ ਪਰ ਪੰਜਾਬ ਸਰਕਾਰ ਵੱਲੋਂ ਕਾਲਜ ਪ੍ਰੋਫੈਸਰਾਂ ਦੀਆ ਹਕੀ ਤੇ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪ੍ਰੋਫੈਸਰ ਵੱਲੋਂ ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਡਾ ਲਲਿਤ ਕੁਮਾਰ ਦੀ ਅਗਵਾਈ ਹੇਠ ਗੇਟ ਰੈਲੀ ਕਰ ਕੇ ਪੰਜਾਬ ਸਰਕਾਰ ਵੱਲੋਂ ਉਚੇਰੀ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਵੱਲੋਂ ਆਪਣੀ ਅਪਣਾਈਆਂ ਜਾ ਰਹੀਆਂ ਮਾਰੂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਇਸ ਰੋਸ ਪ੍ਰਦਰਸ਼ਨ ਵਿਚ ਕਾਲਜ ਲੋਕਲ ਯੂਨਿਟ ਦੇ ਪ੍ਰਧਾਨ ਪ੍ਰੋ ਕੁਲਵਿੰਦਰ ਸਿੰਘ ਸਮੇਤ ਸਮੂਹ ਪ੍ਰੋਫ਼ੈਸਰਾਂ ਨੇ ਸ਼ਿਰਕਤ ਕੀਤੀ ਤੇ ਕਾਲਜ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਜ਼ਿਲ੍ਹਾ ਪ੍ਰਧਾਨ ਡਾ ਲਲਿਤ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਉਚੇਰੀ ਸਿੱਖਿਆ ਪ੍ਰਤੀ ਉਦਾਸੀਨ ਨੀਤੀ ਅਪਣਾਈ ਹੋਈ ਹੈ ਕੱਲ ਕਾਲਜਾਂ ਦੇ ਅਧਿਆਪਕਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਦਿੱਤੇ ਜਾ ਰਹੇ ਸੱਤਵੇਂ ਪੇ ਕਮਿਸ਼ਨ ਦੀ ਮੰਗ ਲਟਕਾਈ ਹੋਈ ਹੈ ਯੂ ਜੀ ਸੀ ਨਿਯਮਾਂ ਅਨੁਸਾਰ ਬਣਦੇ ਤਨਖਾਹ ਸਕੇਲ ਨਹੀਂ ਦਿੱਤੇ ਜਾ ਰਹੇ ਦੇਸ਼ ਦੇ ਬਾਕੀ ਰਾਜਾਂ ਨਾਲੋਂ ਵੱਖਰੇ ਨਿਯਮ ਅਪਣਾ ਕੇ ਪੇ ਸਕੇਲ ਡੀ ਲਿੰਕ ਕੀਤੇ ਜਾ ਰਹੇ ਹਨ ਸਿੱਖਿਆ ਮਹਿੰਗੀ ਕਰਕੇ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਪਾਸੋਂ ਉਚੇਰੀ ਸਿੱਖਿਆ ਦਾ ਹੱਕ ਖ਼ੂਨ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ ਅਧਿਆਪਕ ਅਤੇ ਗ਼ੈਰ ਅਧਿਆਪਕ ਅਸਾਮੀਆਂ ਤੇ ਪੂਰੀ ਭਰਤੀ ਨਹੀਂ ਕੀਤੀ ਜਾ ਰਹੀ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਜਥੇਬੰਦੀ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਡਾ ਲਲਿਤ ਕੁਮਾਰ ਦੀ ਅਗਵਾਈ ਹੇਠ ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਕਾਲਜ ਪ੍ਰੋਫੈਸਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਣ ਲਈ ਉਨ੍ਹਾਂ ਦੀ ਰਿਹਾਇਸ਼ ਤੇ ਵੀ ਪਹੁੰਚਿਆ ਮਿਲੀ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਸ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਧਿਆਨ ਚ ਮੰਗਾਂ ਲਿਆਉਣਗੇ ਤੇ ਕੈਬਨਿਟ ਮੀਟਿੰਗ ਚ ਮੰਗਾਂ ਬਾਰੇ ਫ਼ੈਸਲਾ ਜ਼ਰੂਰ ਲੈਣਗੇ ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਡਾ ਲਲਿਤ ਕੁਮਾਰ ਲੋਕਲ ਯੂਨਿਟ ਪ੍ਰਧਾਨ ਪ੍ਰੋ ਕੁਲਵਿੰਦਰ ਸਿੰਘ ਮੈਂਬਰ ਪ੍ਰੋ ਜੇ ਪੀ ਸਿੰਘ ਪ੍ਰੋ ਗੁਰਿੰਦਰ ਸਿੰਘ ਡਾ ਗੁਰਦੀਪ ਸਿੰਘ ਸਕੱਤਰ ਪ੍ਰੋ ਰਾਕੇਸ਼ ਕੁਮਾਰ ਪ੍ਰੋ ਕੌਸ਼ਲ ਕੁਮਾਰ ਪ੍ਰੋ ਹਰਜਿੰਦਰ ਸਿੰਘ ਸਮੇਤ ਸਟਾਫ ਮੈਂਬਰ ਹਾਜ਼ਰ ਸਨ ਫੋਟੋ ਸਿੱਖਿਆ ਬੰਦ ਤਹਿਤ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ ਦੇ ਵੀਹਵੇਂ ਦਿਨ ਗੇਟ ਰੈਲੀ ਦੌਰਾਨ ਨਾਅਰੇਬਾਜ਼ੀ ਕਰਦੇ ਜ਼ਿਲ੍ਹਾ ਪ੍ਰਧਾਨ ਡਾ ਲਲਿਤ ਕੁਮਾਰ ਤੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪ੍ਰੋਫ਼ੈਸਰ ਤੇ ਵਿਦਿਆਰਥੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments