spot_img
Homeਮਾਝਾਗੁਰਦਾਸਪੁਰਤ੍ਰਿਪਤ ਬਾਜਵਾ ਨੇ ਪਿੰਡ ਮਰੜ, ਬੱਜੂਮਾਨ ਅਤੇ ਢਡਿਅਲਾ ਨੱਤ ਦੇ ਡੇਰਿਆਂ ਦੀਆਂ...

ਤ੍ਰਿਪਤ ਬਾਜਵਾ ਨੇ ਪਿੰਡ ਮਰੜ, ਬੱਜੂਮਾਨ ਅਤੇ ਢਡਿਅਲਾ ਨੱਤ ਦੇ ਡੇਰਿਆਂ ਦੀਆਂ ਸੰਪਰਕ ਸੜਕਾਂ ਨੂੰ ਪੱਕਿਆਂ ਕਰਨ ਦੇ ਨੀਂਹ ਪੱਥਰ ਰੱਖੇ

ਬਟਾਲਾ, 20 ਦਸੰਬਰ (ਮੁਨੀਰਾ ਸਲਾਮ ਤਾਰੀ) – ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਹਲਕਾ ਫ਼ਤਹਿਗੜ੍ਹ ਚੂੜੀਆਂ ਵਿਖੇ ਪਿੰਡ ਮਰੜ, ਬੱਜੂਮਾਨ ਅਤੇ ਢਡਿਅਲਾ ਨੱਤ ਦੇ ਡੇਰਿਆਂ ਦੀਆਂ ਸੰਪਰਕ ਸੜਕਾਂ ਨੂੰ ਪੱਕਿਆਂ ਕਰਨ ਦੇ ਨੀਂਹ ਪੱਥਰ ਰੱਖੇ। ਸੰਪਰਕ ਸੜਕਾਂ ਨੂੰ ਪੱਕਿਆਂ ਕਰਨ ਦਾ ਨੀਂਹ ਪੱਥਰ ਰੱਖਦਿਆਂ ਹਾਜ਼ਰ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡਾਂ ਦੇ ਵਿਕਾਸ ਲਈ ਯਤਨ ਲਗਾਤਾਰ ਜਾਰੀ ਹਨ ਅਤੇ ਪਿਛਲੇ ਪੰਜ ਸਾਲਾਂ ਦੌਰਾਨ ਹਲਕੇ ਦੇ ਹਰੇਕ ਪਿੰਡ ਨੂੰ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀ ਗਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਅੰਦਰ ਗਲੀਆਂ, ਨਾਲੀਆਂ ਬਣਾਉਣ, ਛੱਪੜਾਂ ਦਾ ਨਵੀਨੀਕਰਨ ਕਰਨ ਦੇ ਨਾਲ ਡੇਰਿਆਂ ਨੂੰ ਜਾਂਦੇ ਰਸਤਿਆਂ ਨੂੰ ਪੱਕਿਆਂ ਕਰਨ ਦਾ ਕੰਮ ਵੀ ਚੱਲ ਰਿਹਾ ਹੈ।

ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬੀਤੇ ਪੰਜ ਸਾਲਾਂ ਦੌਰਾਨ ਸੂਬੇ ਦੇ ਪਿੰਡਾਂ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਵਿੱਚ ਛੱਪੜਾਂ ਦਾ ਥਾਪਰ ਮਾਡਲ ਤਹਿਤ ਨਵੀਨੀਕਰਨ ਕਰਕੇ ਪੇਂਡੂ ਅਬਾਦੀ ਨੂੰ ਗੰਦੇ ਪਾਣੀ ਦੀ ਨਿਕਾਸੀ ਦੀ ਮੁਸ਼ਕਲ ਤੋਂ ਨਿਜਾਤ ਦਿਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪਾਰਕਾਂ ਬਣਾਉਣ ਦੇ ਨਾਲ ਸੋਲਰ ਲਾਈਟਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਖੂਬਸੂਰਤੀ ਦੇ ਪੱਖ ਤੋਂ ਹੁਣ ਕਈ ਪਿੰਡ ਸ਼ਹਿਰਾਂ ਨੂੰ ਵੀ ਪਿੱਛੇ ਛੱਡ ਗਏ ਹਨ। ਸ. ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸੂਬਾ ਵਾਸੀਆਂ ਦੀ ਭਲਾਈ ਲਈ ਵੱਡੇ ਫੈਸਲੇ ਲਏ ਗਏ ਹਨ ਜਿਸ ਤੋਂ ਹਰ ਵਰਗ ਖੁਸ਼ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਕੇ ਦੁਬਾਰਾ ਸਰਕਾਰ ਬਣਾਏਗੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments