spot_img
Homeਮਾਝਾਗੁਰਦਾਸਪੁਰਅੰਤਰ ਕਾਲਜ ਵਾਲੀਬਾਲ ਟੂਰਨਾਮੈਂਟ ਚ ਕਾਲਜ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ

ਅੰਤਰ ਕਾਲਜ ਵਾਲੀਬਾਲ ਟੂਰਨਾਮੈਂਟ ਚ ਕਾਲਜ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ

ਕਾਦੀਆਂ 21 ਦਸੰਬਰ (ਤਾਰਿਕ ਅਹਿਮਦ)
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਮਾਪਤ ਹੋਏ ਤਿੰਨ ਰੋਜ਼ਾ ਅੰਤਰ ਕਾਲਜ ਵਾਲੀਬਾਲ ਟੂਰਨਾਮੈਂਟ ਵਿਚ ਹਿੱਸਾ ਲੈਂਦਿਆਂ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਵਾਲੀਬਾਲ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ ਇਸ ਪ੍ਰਾਪਤੀ ਬਾਰੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ ਸਿਮਰਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਾਲਜ ਦੀ ਵਾਲੀਬਾਲ ਟੀਮ ਵੱਲੋਂ ਤਿੰਨ ਰੋਜ਼ਾ ਅੰਤਰ ਕਾਲਜ ਵਾਲੀਬਾਲ ਟੂਰਨਾਮੈਂਟ ਵਿੱਚ ਹਿੱਸਾ ਲੈਂਦਿਆਂ ਸੈਮੀਫਾਈਨਲ ਮੈਚਾਂ ਵਿੱਚ ਸ਼ਹਿਜ਼ਾਦਾ ਕਾਲਜ ਅੰਮ੍ਰਿਤਸਰ ਅਤੇ ਬੀੜ ਬਾਬਾ ਬੁੱਢਾ ਸਾਹਿਬ ਕਾਲਜ ਝਬਾਲ ਦੀਆਂ ਟੀਮਾਂ ਨੂੰ ਹਰਾ ਕੇ ਫਾਈਨਲ ਵਾਸਤੇ ਸਥਾਨ ਪ੍ਰਾਪਤ ਕੀਤਾ ਸੀ ਟੀਮ ਨੇ ਫਾਈਨਲ ਵਿੱਚ ਸਖ਼ਤ ਮੁਕਾਬਲੇ ਤੂੰ ਦੂਸਰਾ ਸਥਾਨ ਪ੍ਰਾਪਤ ਕਰ ਕੇ ਬੀ ਡਿਵੀਜ਼ਨ ਕਾਲਜਾਂ ਦੇ ਗਰੁੱਪ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ ਹੈ ਪ੍ਰਾਪਤੀ ਤੇ ਕਾਲਜ ਦੇ ਸਥਾਨਕ ਪ੍ਰਬੰਧਕ ਕਮੇਟੀ ਸਕੱਤਰ ਡਾ ਬਲਚਰਨਜੀਤ ਸਿੰਘ ਭਾਟੀਆ ਵੱਲੋਂ ਕਾਰਜਕਾਰੀ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਟੀਮ ਇੰਚਾਰਜ ਡਾ ਸਿਮਰਤਪਾਲ ਸਿੰਘ ਰਵਿੰਦਰ ਸਿੰਘ ਖੇਡ ਕਮੇਟੀ ਕਾਲਜ ਦੇ ਅਧਿਆਪਕ ਪ੍ਰੋ ਕੁਲਵਿੰਦਰ ਸਿੰਘ ਪ੍ਰੋਫੈਸਰ ਸੁਖਪਾਲ ਕੌਰ ਪ੍ਰੋ ਰਾਕੇਸ਼ ਕੁਮਾਰ ਸਮੇਤ ਸਮੂਹ ਸਟਾਫ ਤੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਭੇਟ ਕੀਤੀ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments