spot_img
Homeਮਾਝਾਗੁਰਦਾਸਪੁਰਵੋਟ ਦੀ ਅਹਿਮੀਅਤ ਦੇ ਬਾਰੇ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਕੀਤਾ ਜਾ...

ਵੋਟ ਦੀ ਅਹਿਮੀਅਤ ਦੇ ਬਾਰੇ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਬਟਾਲਾ, 23 ਦਸੰਬਰ (ਮੁਨੀਰਾ ਸਲਾਮ ਤਾਰੀ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਵੋਟ ਦੀ ਅਹਿਮੀਅਤ ਬਾਰੇ ਵੋਟਰਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਿਧਾਨ ਸਭਾ ਚੋਣਾਂ-2022 ਵਿਚ ਕੋਈ ਵੀ ਯੋਗ ਵੋਟਰ ਵੋਟ ਪਾਉਣ ਦੇ ਹੱਕ ਤੋਂ ਵਾਂਝਾ ਨਾ ਰਹਿ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਚੋਣਕਾਰ ਰਜ਼ਿਸਟ੍ਰੇਸ਼ਨ ਅਧਿਕਾਰੀ-ਕਮ-ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਦੱਸਿਆ ਕਿ ਜਿਥੇ ਵੋਟ ਬਣਾਉਣੀ ਜਰੂਰੀ ਹੈ, ਓਥੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਵੀ ਬਹੁਤ ਜਰੂਰੀ ਹੈ। ਉਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਿਨ੍ਹਾਂ ਪੋਲਿੰਗ ਸਟੇਸ਼ਨਾਂ ’ਤੇ ਪਿਛਲੀਆਂ ਚੋਣਾਂ ਵਿਚ ਘੱਟ ਪੋਲਿੰਗ ਹੋਈ ਸੀ, ਉਨਾਂ ਪੋਲਿੰਗ ਸਟੇਸ਼ਨਾਂ ਵਿਚ ਵਿਸ਼ੇਸ ਤੌਰ ’ਤੇ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਜੋ ਉਸ ਖੇਤਰ ਵਿੱਚ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਅੱਗੇ ਦੱਸਿਆ ਕਿ ਸਵੀਪ ਗਤੀਵਿਧੀਆਂ ਤਹਿਤ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹਾਇਤਾ ਨਾਲ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਵੋਟਰਾਂ ਨੂੰ ਵੋਟ ਦੀ ਸਹੀ ਵਰਤੋਂ ਕਰਨ ਸਬੰਧੀ ਮਾਣਯੋਗ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਜਾਰੀ ਐਪਲੀਕੇਸ਼ਨਾਂ ਬਾਰੇ ਜਾਣਕਾਰੀ ਦੇਣ ਲਈ ਵੋਟਰ ਜਾਗਰਕੂਤਾ ਮੋਬਾਇਲ ਵੈਨ ਵੀ ਚਲਾਈ ਗਈ ਹੈ, ਜੋ ਸਾਰੇ ਪੋਲਿੰਗ ਸਟੇਸ਼ਨਾਂ ਵਿਚ ਜਾ ਕੇ ਵੋਟਰਾਂ ਨੂੰ ਈ.ਵੀ.ਐੱਮ. ਅਤੇ ਵੀਵੀਪੈਟ ਮਸ਼ੀਨਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾਵੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments