spot_img
Homeਮਾਝਾਗੁਰਦਾਸਪੁਰਪਿੰਡ ਬਿਧੀਪੁਰ ਦੇ ਦੋ ਦਰਜਨ ਪਰਿਵਾਰ ਬਸਪਾ 'ਚ' ਸ਼ਾਮਿਲ (ਬਸਪਾ ਆਗੂਆਂ ਵੱਲੋਂ...

ਪਿੰਡ ਬਿਧੀਪੁਰ ਦੇ ਦੋ ਦਰਜਨ ਪਰਿਵਾਰ ਬਸਪਾ ‘ਚ’ ਸ਼ਾਮਿਲ (ਬਸਪਾ ਆਗੂਆਂ ਵੱਲੋਂ ਗਰਮਜੋਸ਼ੀ ਨਾਲ ਕੀਤਾ ਗਿਆ ਸਵਾਗਤ)

ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ, 14 ਜੂਨ (ਰਵੀ ਭਗਤ)-ਵਿਧਾਨ ਸਭਾ ਹਲਕਾ ਬਟਾਲਾ ਅਧੀਨ ਆਉਂਦੇ ਪਿੰਡ ਬਿਧੀਪੁਰ ਵਿਖੇ ਕਾਂਗਰਸ ਤੇ ਹੋਰ ਪਾਰਟੀਆਂ ਨੂੰ ਝਟਕਾ ਦਿੰਦੇ ਹੋਏ ਦੋ ਦਰਜਨ ਦੇ ਕਰੀਬ ਪਰਿਵਾਰ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਲ ਹੋ ਗਏ। ਜਿਨ੍ਹਾਂ ਦਾ ਬਸਪਾ ਆਗੂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਦੇ 75 ਸਾਲ ਬੀਤ ਜਾਣ ਪਿੱਛੋਂ ਵੀ ਬਹੁਜਨ ਸਮਾਜ ਦੇ ਹੱਕਾਂ ਦੀ ਕਿਸੇ ਨੇ ਗੱਲ ਨਹੀਂ ਕੀਤੀ ਅਤੇ ਪਿੰਡਾਂ ਵਿੱਚ ਧੜੇਬੰਦੀਆਂ ਨੂੰ ਲੈ ਕੇ ਵਿਕਾਸ ਦਾ ਪਹੀਆ ਜਾਮ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੋ ਭਾਰਤ ਦੇ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ ਦੀ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੀ ਹੈ ਨੇ ਹਮੇਸ਼ਾ ਦਲਿਤਾਂ ਤੇ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਨੂੰ ਪਾਰਲੀਮੈਂਟ ਵਿੱਚ ਬੁਲੰਦ ਕੀਤਾ ਹੈ ਅਤੇ ਡਾ. ਭੀਮ ਰਾਓ ਅੰਬੇਦਕਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਦਲਿਤ ਸਮਾਜ ਨੂੰ ਇਕ ਪਲੇਟਫਾਰਮ ਤੇ ਇਕੱਤਰ ਹੋਣ ਦੀ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਤੇ ਜ਼ਿਲ੍ਹਾ ਪ੍ਰਧਾਨ ਜੇ.ਪੀ ਭਗਤ ਦੀ ਅਗਵਾਈ ਵਿੱਚ ਅਗਾਮੀ 2022 ਵਿਧਾਨ ਸਭਾ ਚੋਣਾਂ ਦਲਿਤ ਸਮਾਜ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਅਸੈਂਬਲੀ ਵਿਚ ਭੇਜੇਗਾ ਤਾਂ ਜੋ ਗ਼ਰੀਬ ਮਜ਼ਦੂਰਾਂ ਦੇ ਹੱਕਾਂ ਦੀ ਆਵਾਜ਼ ਉਠਾਈ ਜਾ ਸਕੇ। ਇਸ ਦੌਰਾਨ ਗੁਰਮੇਜ ਸਿੰਘ ਉੱਪਲ ਹਲਕਾ ਇੰਚਾਰਜ ਦਿਲਬਾਗ ਸਿੰਘ, ਪਲਵਿੰਦਰ ਸਿੰਘ ਬਿੱਕਾ ਸੀਨੀਅਰ ਬਸਪਾ ਆਗੂ ਹਰਭਜਨ ਸਿੰਘ, ਸਤਨਾਮ ਸਿੰਘ ਗਿੱਲ, ਪ੍ਰਧਾਨ ਗੁਰਮੇਜ ਸਿੰਘ, ਓਮ ਪ੍ਰਕਾਸ਼, ਥੁੜੂ ਰਾਮ, ਸਵਰਨ ਦਾਸ, ਅਵਤਾਰ ਸਿੰਘ, ਰਵੀ ਕੁਮਾਰ, ਰਾਕੇਸ਼ ਕੁਮਾਰ, ਰਾਜ ਕੁਮਾਰ, ਪਰਮਜੀਤ ਸਿੰਘ, ਵਿਜੇ ਕੁਮਾਰ, ਬਨਾਰਸੀ ਲਾਲ, ਦੇਸ ਰਾਜ, ਬਲਜੀਤ ਸਿੰਘ, ਪ੍ਰਕਾਸ਼ ਕੌਰ ਆਸ਼ਾ ਰਾਣੀ ਤੋਂ ਇਲਾਵਾ ਹੋਰ ਲੋਕ ਹਾਜ਼ਰ ਸਨ।

RELATED ARTICLES
- Advertisment -spot_img

Most Popular

Recent Comments