spot_img
Homeਮਾਝਾਗੁਰਦਾਸਪੁਰਵੋਟ ਦੀ ਅਹਿਮੀਅਤ ਦੇ ਬਾਰੇ ਜ਼ਿਲ੍ਹੇ ਅੰਦਰ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ...

ਵੋਟ ਦੀ ਅਹਿਮੀਅਤ ਦੇ ਬਾਰੇ ਜ਼ਿਲ੍ਹੇ ਅੰਦਰ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

ਗੁਰਦਾਸਪੁਰ, 22 ਦਸੰਬਰ (ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਵੋਟ ਦੀ ਅਹਿਮੀਅਤ ਬਾਰੇ ਵੋਟਰਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਿਧਾਨ ਸਭਾ ਚੋਣਾਂ-2022 ਵਿਚ ਕੋਈ ਵੀ ਯੋਗ ਵੋਟਰ ਵੋਟ ਪਾਉਣ ਦੇ ਹੱਕ ਤੋਂ ਵਾਂਝਾ ਨਾ ਰਹਿ ਸਕੇ

                      ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਸ੍ਰੀ ਰਾਹੁਲ ਨੇ ਦੱਸਿਆ ਕਿ ਜਿਥੇ ਵੋਟ ਬਣਾਉਣੀ ਜਰੂਰੀ ਹੈ, ਓਥੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਵੀ ਬਹੁਤ ਜਰੂਰੀ ਹੈ। ਉਨਾਂ ਅੱਗੇ ਦੱਸਿਆ ਕਿ ਜ਼ਿਲੇ ਅੰਦਰ ਜਿਨਾਂ ਪੋਲਿੰਗ ਸਟੇਸ਼ਨਾਂ ’ਤੇ ਪਿਛਲੀਆਂ ਚੋਣਾਂ ਵਿਚ ਪੋਲਿੰਗ ਘੱਟ ਹੋਈ ਸੀ, ਉਨਾਂ ਪੋਲਿੰਗ ਸਟੇਸ਼ਨਾਂ ਵਿਚ ਵਿਸ਼ੇਸ ਤੌਰ ’ਤੇ ਸਵੀਪ ਗਤੀਵਿਧੀਆਂ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਉਸ ਖੇਤਰ ਵਿੱਚ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ

                   ਉਨਾਂ ਨੇ ਅੱਗੇ ਦੱਸਿਆ ਕਿ ਸਵੀਪ ਗਤੀਵਿਧੀਆਂ ਤਹਿਤ ਜਿਥੇ ਹਸਤਾਖਰ ਮੁਹਿੰਮ ਵਿੱਢੀ ਗਈ ਹੈ, ਉਸਦੇ ਨਾਲ-ਨਾਲ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹਾਇਤਾ ਨਾਲ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਵੋਟਰਾਂ ਨੂੰ ਵੋਟ ਦੀ ਸਹੀ ਵਰਤੋਂ ਕਰਨ ਸਬੰਧੀ ਮਾਣਯੋਗ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਜਾਰੀ ਐਪਲੀਕੇਸ਼ਨਾਂ ਬਾਰੇ ਜਾਣਕਾਰੀ ਦੇਣ ਲਈ ਵੋਟਰ ਜਾਗਰਕੂਤਾ ਮੋਬਾਇਲ ਵੈਨ ਵੀ ਚਲਾਈ ਗਈ ਹੈ, ਜੋ ਜ਼ਿਲੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਵਿਚ ਜਾ ਕੇ ਸੀ-ਵਿਜ਼ਲ ਐਪ ਨੂੰ ਡਾਊਨਲੋਡ ਕਰਨ ਤੇ ਉਸਦੀ ਵਰਤੋਂ ਬਾਰੇ ਜਾਣਕਾਰੀ ਪ੍ਰਦਾਨ ਕਰ ਰਹੀ ਹੈ। 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments