spot_img
Homeਮਾਝਾਗੁਰਦਾਸਪੁਰਵਿਧਾਨ ਸਭਾ ਚੋਣਾਂ -2022 ਦੇ ਮੱਦੇਨਜ਼ਰ ਚੋਣ ਅਮਲੇ ਨੂੰ ਪ੍ਰਦਾਨ ਕੀਤੀ ਗਈ...

ਵਿਧਾਨ ਸਭਾ ਚੋਣਾਂ -2022 ਦੇ ਮੱਦੇਨਜ਼ਰ ਚੋਣ ਅਮਲੇ ਨੂੰ ਪ੍ਰਦਾਨ ਕੀਤੀ ਗਈ ਸਿਖਲਾਈ

ਗੁਰਦਾਸਪੁਰ, 24 ਦਸੰਬਰ (ਮੁਨੀਰਾ ਸਲਾਮ ਤਾਰੀ) ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਜਿਲੇ ਗੁਰਦਾਸਪੁਰ ਵਿਖੇ ਚੋਣ ਅਮਲੇ ਲਈ ਬਣਾਈਆਂ ਗਈਆਂ ਟੀਮਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਗਈ। ਅੱਜ ਐਸ.ਐਸ.ਐਮ ਕਾਲਜ ਦੀਨਾਨਗਰ ਵਿਖੇ ਡਿਪਟੀ ਕਮਿਸਨਰ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਜ਼ਿਲੇ ਦੇ ਸੱਤ ਵਿਧਾਨ ਸਭਾ ਹਲਕੇ ਗੁਰਦਾਸਪੁਰ, ਦੀਨਾਨਗਰ, ਡੇਰਾ ਬਾਬਾ ਨਾਨਕ, ਫਤਹਿਗੜ੍ਹ ਚੂੜੀਆਂ, ਬਟਾਲਾ, ਸ੍ਰੀ ਹਰਗੋਬਿੰਦਪੁਰ ਅਤੇ ਕਾਦੀਆਂ ਲਈ ਬਣਾਈਆਂ ਗਈਆਂ ਕਮੇਟੀਆਂ ਦੇ ਮੈਂਬਰਾਂ ਨੇ ਹਿੱਸਾ ਲਿਆ। ਇਸ ਤੋਂ ਪਹਿਲਾਂ ਚੋਣ ਅਮਲੇ ਨੂੰ 11 ਤੇ 17 ਦਸੰਬਰ ਨੂੰ ਵੀ ਸਿਖਲਾਈ ਪ੍ਰਦਾਨ ਕੀਤੀ ਗਈ ਸੀ

ਇਸ ਸਿਖਲਾਈ ਪ੍ਰੋਗਰਾਮ ਵਿਚ ਪੁਹੰਚੀਆਂ ਵੱਖ-ਵੱਖ ਟੀਮਾਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਗਠਿਤ ਵੱਖ-ਵੱਖ ਟੀਮਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਟੀਮਾਂ ਸੁਚਾਰੂ ਢੰਗ ਨਾਲ ਕੰਮ ਨੇਪਰੇ ਚਾੜ੍ਹ ਸਕਣ। ਸਿਖਲਾਈ ਦੌਰਾਨ ਵੱਖ-ਵੱਖ ਟੀਮਾਂ ਨੂੰ ਪੋਲ ਵਾਲੇ ਦਿਨ ਦੇ ਪ੍ਰਬੰਧਾਂ, ਆਈ.ਟੀ ਐਪਲੀਕੇਸ਼ਨਾਂ ਅਤੇ ਖਰਚਾ ਮੋਨੀਟਰਿੰਗ ਟੀਮਾਂ ਨਾਲ ਸਬੰਧਤ ਚੋਣ ਅਮਲੇ ਨੂੰ ਸਿਖਲਾਈ ਪ੍ਰਦਾਨ ਕੀਤੀ ਗਈ

ਚੋਣ ਖਰਚੇ ਸਬੰਧੀ ਖਰਚਾ ਟੀਮਾ, ਵੀਡੀਓ ਸਰਵੀਲੈਂਸ ਟੀਮਾਂ, ਅਕਾਊਟਿੰਗ ਟੀਮਾਂ ਨੂੰ ਉਨਾਂ ਦੀ ਭੂਮਿਕਾ ਨਾਲ ਬਾਰੀਕੀ ਤੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਉਨਾਂ ਸ਼ੈਡੋ ਖਰਚਾ ਰਜਿਸਟਰ ਭਰਨ, ਉੱਡਣ ਦਸਤਿਆਂ ਵਲੋਂ ਰੈਲੀਆਂ, ਜਨਤਕ ਜਲਸਿਆਂ ਮੌਕੇ ਤੱਥ ਇਕੱਤਰ ਕਰਨ ਬਾਰੇ ਜਾਣਕਾਰੀ ਦਿੱਤੀ

ਇਸ ਤੋਂ ਆਈ.ਟੀ ਨਾਲ ਸਬੰਧਿਤ ਮੋਬਾਇਲ ਐਪਲੀਕੇਸ਼ਨਾਂ ਜਿਵੇਂ ਕਿ ਸੀ-ਵਿਜ਼ਲ ਆਦਿ ਬਾਰੇ ਵੀ ਦੱਸਿਆ, ਜਿਸ ਤਹਿਤ ਪ੍ਰਾਪਤ ਹੋਈ ਸ਼ਿਕਾਇਤ ਉੱਪਰ 100 ਮਿੰਟ ਦੇ ਅੰਦਰ-ਅੰਦਰ ਕਾਰਵਾਈ ਕਰਕੇ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੀ ਵਿਵਸਥਾ ਹੈ

ਸਿਖਲਾਈ ਸ਼ੈਸਨ ਦੌਰਾਨ ਐਮ.ਸੀ.ਐਮ.ਸੀ (ਮੀਡੀਆ ਸਰਟੀਫਿਕੇਸ਼ਨ ਐਂਡ ਮੌਨਟਰਿੰਗ ਕਮੇਟੀ ਦੇ ਕੰਮ ਕਾਜਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। ਉਮੀਦਵਾਰਾਂ ਲਈ ਪੋਸਟਰ, ਇਸ਼ਤਿਹਾਰ, ਸ਼ੋਸਲ ਮੀਡੀਆ ਆਦਿ ਉੱਪਰ ਪ੍ਰਚਾਰ ਸਮੱਗਰੀ ਦੀ ਪ੍ਰੀ-ਸਰਟੀਫਿਕੇਸ਼ਨ ਕਰਵਾਉਣੀ ਲਾਜ਼ਮੀ ਹੈ। ਪੇਡ ਨਿਊਜ਼ ਸਮੇਤ ਵੱਖ-ਵੱਖ ਪਹਿਲੂਆਂ ਸਬੰਧੀ ਵੀ ਵਿਸਥਾਰ ਵਿਚ ਜਾਣਕਾਰੀ ਦਿੱਤੀ

ਇਸ ਮੌਕੇ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) –ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ, ਹਰਪ੍ਰੀਤ ਸਿੰਘ ਐਸ.ਡੀ.ਐਮ ਡੇਰਾ ਬਾਬਾ ਨਾਨਕ, ਰਾਮ ਸਿੰਘ ਐਸ.ਡੀ.ਐਮ ਬਟਾਲਾ, ਸ੍ਰੀਮਤੀ ਇਨਾਇਤ ਐਸ.ਡੀ.ਐਮ ਦੀਨਾਨਗਰ ਸਮੇਕ ਵੱਖ-ਵੱਖ ਚੋਣ ਅਧਿਕਾਰੀ ਮੋਜੂਦ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments