spot_img
Homeਮਾਝਾਗੁਰਦਾਸਪੁਰਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ...

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ,15 ਜੂਨ (ਰਵੀ ਭਗਤ)-ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਥਾਨਕ ਪਿੰਡ ਬਿਧੀਪੁਰ ਵਿਖੇ ਨਗਰ ਦੀਆਂ ਸਮੂਹ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਅਰਦਾਸ ਉਪਰੰਤ ਗ੍ਰੰਥੀ ਸਿੰਘਾਂ ਵੱਲੋਂ ਪੰਚਮ ਪਾਤਸ਼ਾਹ ਦਾ ਇਤਿਹਾਸ ਸਰਵਣ ਕਰਾ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋਡ਼ਿਆ। ਇਸ ਮੌਕੇ ਮਾਸਟਰ ਰਵੇਲ ਸਿੰਘ, ਬਾਬਾ ਦਲਜੀਤ ਸਿੰਘ, ਹਰਪਿੰਦਰ ਸਿੰਘ, ਡਾ. ਸੰਤੋਖ ਭਗਤ, ਮਨਜੀਤ ਸਿੰਘ, ਭਾਈ ਅਨੂਪ ਸਿੰਘ, ਗੁਰਪਾਲ ਸਿੰਘ, ਜੋਬਨਪ੍ਰੀਤ ਸਿੰਘ ਤੇ ਲਵਪ੍ਰੀਤ ਨੇ ਗੁਰੂ ਜੀ ਦਾ ਅਟੁੱਤ ਲੰਗਰ ਵਰਤਾ ਕੇ ਸੇਵਾ ਨਿਭਾਈ।

RELATED ARTICLES
- Advertisment -spot_img

Most Popular

Recent Comments