spot_img
Homeਮਾਝਾਗੁਰਦਾਸਪੁਰਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਬਟਾਲਾ 27 ਦਸੰਬਰ ( ਮੁਨੀਰਾ ਸਲਾਮ ਤਾਰੀ) – ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗੜ ਨੰਗਲ ਵਿਖੇ  ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫ਼ਤਹਿ ਸਿੰਘ ਜੀ ਲਾਸਾਨੀ ਸ਼ਾਹਦਤ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ। ਜ਼ਿਲ੍ਹੇ ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸਬੰਧਤ ਕਵਿਤਾ ਮੁਕਾਬਲੇ, ਭਾਸ਼ਣ ਮੁਕਾਬਲੇ ਅਤੇ ਗੀਤ ਮੁਕਾਬਲਿਆਂ ਵਿੱਚ ਸਮੂਲੀਅਤ ਕੀਤੀ।

ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਹਰਪਾਲ ਸਿੰਘ ਸੰਧਾਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਡੀ.ਈ.ਓ. ਹਰਪਾਲ ਸਿੰਘ ਸੰਧਾਵਾਲੀਆ ਜੀ ਨੇ ਆਪਣੇ ਸੰਬੋਧਨ ਵਿਚ ਬੋਲਦਿਆਂ ਕਿਹਾ ਕਿ ਸ਼ਾਹਬਜ਼ਾਦਿਆਂ ਦੀ ਸ਼ਹਾਦਤ ਦੁਨੀਆਂ ਦੀ ਸਭ ਤੋਂ ਲਾਸਾਨੀ ਸ਼ਹਾਦਤ ਹੈ ਅਤੇ ਇਨ੍ਹਾਂ ਨਿੱਕੀਆਂ ਜ਼ਿੰਦਾਂ ਨੇ ਵੱਡੇ ਸਾਕੇ ਕਰਕੇ ਇਤਿਹਾਸ ਕਾਇਮ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਦਾਤ ਹਮੇਸ਼ਾਂ ਸਾਡੇ ਲਈ ਪ੍ਰੇਰਨਾ ਸ੍ਰੋਤ ਰਹੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਧਰਮ ਤੇ ਕੌਮ ਹੇਤ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਰੇਣੂ ਬਾਲਾ ਨੇ ਆਪਣੇ ਧੰਨਵਾਦੀ ਭਾਸ਼ਣ ਚ ਬੋਲਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰਬੰਸ ਧਰਮ ਅਤੇ ਕੌਮ ਉਪਰੋਂ ਵਾਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਅਤੇ ਸਾਹਬਜ਼ਾਦਿਆਂ ਦੀ ਕੁਰਬਾਨੀ ਹਮੇਸ਼ਾਂ ਸਾਨੂੰ ਪ੍ਰੇਰਨਾ ਦਿੰਦੀ ਰਹੇਗੀ।

ਇਸ ਮੌਕੇ ਹੈੱਡਮਾਸਟਰ ਮਨਪ੍ਰੀਤ ਸਿੰਘ ਪੰਜਗਰਾਈਆਂ, ਹੈੱਡਮਿਸਟ੍ਰੈਸ ਭਾਰਤੀ ਦੱਤਾ, ਗਗਨਦੀਪ ਸਿੰਘ, ਸਤਵਿੰਦਰ ਸਿੰਘ, ਗੁਰਜੀਤ ਸਿੰਘ, ਹਰਪ੍ਰੀਤ ਸਿੰਘ, ਜਸਬੀਰ ਸਿੰਘ ਸਮਰਾ, ਜਸਬੀਰ ਸਿੰਘ ਮਾਨ, ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਅਤੇ ਸਮੂਹ ਸਟਾਫ਼, ਇਲਾਕੇ ਦੀਆਂ ਨਾਮਵਰ ਹਸਤੀਆਂ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਵੀ ਮੌਜੂਦ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments