spot_img
Homeਮਾਝਾਗੁਰਦਾਸਪੁਰਵੋਟ ਬਣਾਉਣ ਲਈ ਆਪਣੇ ਇਲਾਕੇ ਦੇ ਬੀ.ਐਲ.ਓ. ਨਾਲ ਸੰਪਰਕ ਕੀਤਾ ਜਾਵੇ :...

ਵੋਟ ਬਣਾਉਣ ਲਈ ਆਪਣੇ ਇਲਾਕੇ ਦੇ ਬੀ.ਐਲ.ਓ. ਨਾਲ ਸੰਪਰਕ ਕੀਤਾ ਜਾਵੇ : ਸੰਧਾਵਾਲੀਆ

ਬਟਾਲਾ 29 ਦਸੰਬਰ (ਮੁਨੀਰਾ ਸਲਾਮ ਤਾਰੀ ) *

ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਧਿਕਾਰੀ -ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨੋਡਲ ਅਫ਼ਸਰ ਸਵੀਪ ਗੁਰਦਾਸਪੁਰ-ਕਮ- ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਪ੍ਰਿੰਸੀਪਲ ਕਮ ਨੋਡਲ ਅਫ਼ਸਰ ਸਵੀਪ ਹਲਕਾ ਬਟਾਲਾ ਬਲਵਿੰਦਰ ਕੌਰ ਦੇ ਸਹਿਯੋਗ ਨਾਲ ਵੱਲੋਂ ਸਥਾਨਕ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਧਰਮਪੁਰਾ ਵਿਖੇ ਸਵੀਪ ਤਹਿਤ ਵੋਟਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਵੱਡੇ ਪੱਧਰ ਤੇ ਵੋਟਰਾਂ ਵੱਲੋਂ ਸ਼ਮੂਲੀਅਤ ਕਰਕੇ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਸਵੀਪ ਅਫ਼ਸਰ ਸੰਧਾਵਾਲੀਆ ਨੇ ਹਾਜ਼ਰ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸ਼ੀ ਸਾਰੇ ਭਾਰਤ ਦੇ ਵਸਨੀਕ ਹਾਂ ਤੇ ਮਜ਼ਬੂਤ ਸਰਕਾਰ ਦੇ ਗਠਨ ਲਈ ਸਾਨੂੰ ਸਾਰਿਆ ਨੂੰ ਆਪਣੀ ਵੋਟ ਦਾ ਇਸਤੇਮਾਲ ਜਾਗਰੂਕ ਤੇ ਸਾਵਧਾਨੀ ਨਾਲ ਨਿਡਰ ਹੋ ਕੇ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਹਾਜ਼ਰ ਵਿਦਿਆਰਥੀਆਂ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਨਿਡਰ ਹੋ ਕੇ ਧਰਮ,ਵਰਗ , ਜਾਤੀ , ਸਮੁਦਾਇ ਜਾਂ ਕਿਸੇ ਲਾਲਚ ਤੋਂ ਬਿਨਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੈਂਪ ਦੌਰਾਨ ਸਹਾਇਕ ਨੋਡਲ ਅਫ਼ਸਰ ਸਵੀਪ ਰਾਕੇਸ਼ ਗੁਪਤਾ ਵੱਲੋਂ ਹਾਜ਼ਰ ਵੋਟਰਾਂ ਨੂੰ ਪ੍ਰਣ ਕਰਵਾਇਆ ਗਿਆ ਅਤੇ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ ਤੇ ਵਿਦਿਆਰਥੀਆਂ ਦੀਆ ਵੋਟਾਂ ਬਣਾਉਣ ਲਈ ਫ਼ਰਾਮ ਨੰ: 06 ਵੀ ਭਰਵਾਏ ਗਏ। ਉਨ੍ਹਾਂ ਦੱਸਿਆ ਕਿ ਇਸ ਸਮੇਂ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਅਤੇ ਯੋਗ ਵਿਅਕਤੀ ਆਪਣੇ ਇਲਾਕੇ ਦੇ ਬੀ.ਐਲ.ਓ. ਨਾਲ ਸੰਪਰਕ ਕਰਕੇ ਆਪਣੀ ਵੋਟ ਬਣਵਾ ਸਕਦੇ ਹਨ। ਇਸ ਦੌਰਾਨ ਪਹਿਲੀ ਵਾਰ ਵੋਟ ਦਾ ਇਸਤੇਮਾਲ ਕਰਨ ਜਾ ਰਹੀਆਂ ਵਿਦਿਆਰਥਣਾਂ ਵੱਲੋਂ ਹਾਜ਼ਰ ਵੋਟਰਾਂ ਨੂੰ ਇਮਾਨਦਾਰੀ ਤੇ ਬਿਨਾ ਕਿਸੇ ਭੇਦ-ਭਾਵ ਦੇ ਵੋਟ ਦਾ ਹੱਕ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਕੂਲ ਵਿਦਿਆਰਥਣਾਂ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਜ਼ਿਲ੍ਹਾ ਟੀਮ ਸਵੀਪ ਮੈਂਬਰ ਪਰਮਜੀਤ ਸਿੰਘ ਕਲਸੀ , ਗੁਰਮੀਤ ਸਿੰਘ ਭੋਮਾ , ਗਗਨਦੀਪ ਸਿੰਘ , ਲਖਬੀਰ ਸਿੰਘ , ਮਨਜਿੰਦਰ ਸਿੰਘ ਬੀ.ਡੀ.ਪੀ.ਓ. ਦਫ਼ਤਰ ਬਟਾਲਾ , ਸੈਕਟਰ ਅਫ਼ਸਰ ਜਸਬੀਰ ਸਿੰਘ ,ਸੁਪਰਵਾਈਜ਼ਰ ਜਗਦੀਪ ਸਿੰਘ , ਬੀ.ਐਲ.ਓ. ਦਿਲਬਾਗ ਸਿੰਘ ਪ੍ਰਭਸਿਮਰਨਜੀਤ ਸਿੰਘ , ਵਿਜੇ ਕੁਮਾਰ , ਮਨਜੀਤ ਸਿੰਘ ਅਸ਼ੋਕ ਕੁਮਾਰ , ਮੈਡਮ ਸ਼ਿਵਾਨੀ , ਮਨਜਿੰਦਰ ਸਿੰਘ , ਕੰਚਨ ਬਾਲਾ , ਆਦਿ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments