spot_img
Homeਮਾਝਾਗੁਰਦਾਸਪੁਰਸਾਲ 2021 ਬਟਾਲਾ ਸ਼ਹਿਰ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਇਆ

ਸਾਲ 2021 ਬਟਾਲਾ ਸ਼ਹਿਰ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਇਆ

ਬਟਾਲਾ, 30 ਦਸੰਬਰ ( ਮੁਨੀਰਾ ਸਲਾਮ ਤਾਰੀ) – ਸਾਲ 2021 ਬਟਾਲਾ ਸ਼ਹਿਰ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਇਆ ਹੈ। ਇਸ ਸਾਲ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੀ ਗ੍ਰਾਂਟ ਨਾਲ ਬਟਾਲਾ ਸ਼ਹਿਰ ਦੀਆਂ ਸੜਕਾਂ, ਗਲੀਆਂ ਦਾ ਨਿਰਮਾਣ, ਸਟਰੀਟ ਲਾਈਟਾਂ ਦੇ ਪ੍ਰੋਜੈਕਟ ਮੁਕੰਮਲ ਕਰਕੇ, 140 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਤੇ ਜਲ ਸਪਲਾਈ ਦਾ ਪ੍ਰੋਜੈਕਟ ਅਤੇ ਹੰਸਲੀ ਨਾਲੇ ਉੱਪਰ ਤਿੰਨ ਹਾਈ ਲੈਵਲ ਬਿ੍ਰਜ ਬਣਾ ਕੇ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ। ਇਨਾਂ ਸਾਰੇ ਵਿਕਾਸ ਕਾਰਜਾਂ ਦੀ ਨਿਗਰਾਨੀ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਕੀਤੀ ਗਈ ਹੈ।

ਬਟਾਲਾ ਸ਼ਹਿਰ ਦੇ ਵਿਕਾਸ ਬਾਰੇ ਜਾਣਕਾਰੀ ਦਿੰਦਿਆਂ ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ   ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੇ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਮੁੱਢ ਬੰਨਿਆ ਸੀ। ਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਪੰਜਾਬ ਅਰਬਨ ਇਨਵਾਇਰਮੈਂਟ ਇੰਪਰੂਵਮੈਂਟ ਪ੍ਰੋਗਰਾਮ ਦੇ ਪਹਿਲੇ ਫੇਜ ਤੇ ਦੂਜੇ ਫੇਜ ਤਹਿਤ ਵੱਖ-ਵੱਖ ਵਿਕਾਸ ਕਾਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 140 ਕਰੋੜ ਰੁਪਏ ਦੀ ਲਾਗਤ ਨਾਲ ਬਟਾਲਾ ਸ਼ਹਿਰ ਦੇ ਹਰ ਘਰ ਨੂੰ ਜਲ ਸਪਲਾਈ ਅਤੇ ਸੀਵਰੇਜ ਨਾਲ ਜੋੜਨ ਦੇ ਪ੍ਰੋਜੈਕਟ ਉੱਪਰ ਕੰਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸ਼ਹਿਰ ਦੇ ਜਿਹੜੇ ਇਲਾਕਿਆਂ ਵਿੱਚ ਸੀਵਰੇਜ ਨਹੀਂ ਸੀ ਓਥੇ ਸੀਵਰੇਜ ਤੇ ਜਲ ਸਪਲਾਈ ਦੀਆਂ ਲਾਈਨਾਂ ਵਿਛਾਈਆਂ ਗਈਆਂ ਹਨ। ਉਨਾਂ ਕਿਹਾ ਕਿ ਅਮੁਰਤ ਯੋਜਨਾ ਦੇ ਪ੍ਰੋਜੈਕਟ ਨੇ ਲੋਕਾਂ ਦੀ ਦਹਾਕਿਆਂ ਪੁਰਾਣੀ ਮੁਸ਼ਕਲ ਦਾ ਹੱਲ ਕਰ ਦਿੱਤਾ ਹੈ। ਉਨਾਂ ਕਿਹਾ ਕਿ ਅਮੁਰਤ ਯੋਜਨਾ ਤਹਿਤ ਸ਼ਹਿਰੋਂ ਬਾਹਰਵਾਰ ਸੀਵਰੇਜ ਟਰੀਟਮੈਂਟ ਪਲਾਂਟ ਵੀ ਲਗਾਇਆ ਗਿਆ ਹੈ।

ਮੇਅਰ ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਬਟਾਲਾ ਸ਼ਹਿਰ ਵਿੱਚਲੇ ਹੰਸਲੀ ਨਾਲੇ ਉੱਪਰ ਤਿੰਨ ਨਵੇਂ ਪੁੱਲ ਬਣਾ ਕੇ ਪੰਜਾਬ ਸਰਕਾਰ ਨੇ ਇੱਕ ਹੋਰ ਵੱਡਾ ਮਾਅਰਕਾ ਮਾਰਿਆ ਹੈ। ਇਨਾਂ ਤਿੰਨਾਂ ਪੁੱਲਾਂ ਦੀ ਉਸਾਰੀ ਉੱਪਰ ਰਾਜ ਸਰਕਾਰ ਵੱਲੋਂ 720 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਪੁੱਲਾਂ ਦੇ ਬਣਨ ਨਾਲ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਦਾ ਹੱਲ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹੰਸਲੀ ਨਾਲੇ ਦੇ ਸੁੰਦਰੀਕਰਨ ਪ੍ਰੋਜੈਕਟ ਨੂੰ ਵੀ ਮੁਕੰਮਲ ਕੀਤਾ ਗਿਆ ਹੈ ਅਤੇ ਜਲੰਧਰ ਰੋਡ ਤੋਂ ਕਾਹਨੂੰਵਾਨ ਪੁੱਲ ਤੱਕ ਹੰਸਲੀ ਨਾਲੇ ਦੇ ਨਾਲ ਬਣੀ ਸੜਕ ਨੇ ਸ਼ਹਿਰ ਵਾਸੀਆਂ ਨੂੰ ਵੱਡੀ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿਟੀ ਰੋਡ ਪੁੱਲ ਤੋਂ ਅੰਮ੍ਰਿਤਸਰ ਬਾਈਪਾਸ ਤੱਕ ਨਵੀਂ ਬਣੀ ਸੜਕ ਨੇ ਵੀ ਟਰੈਫਿਕ ਨੂੰ ਘਟਾਇਆ ਹੈ। ਇਸਦੇ ਨਾਲ ਹੀ ਕਾਦੀਆਂ ਰੋਡ ਤੋਂ ਕਾਹਨੂੰਵਾਨ ਤੱਕ ਧੁੱਪਸੜੀ ਪਿੰਡ ਰਾਹੀਂ ਇੱਕ ਨਵਾਂ ਬਾਈਪਾਸ ਬਣਾਇਆ ਗਿਆ ਹੈ।

ਮੇਅਰ ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਭਾਂਵੇ ਸਾਲ 2021 ਦੌਰਾਨ ਵੀ ਕੋਰਨਾ ਮਹਾਂਮਾਰੀ ਦਾ ਖਤਰਾ ਛਾਇਆ ਰਿਹਾ ਪਰ ਇਸਦੇ ਬਾਵਜੂਦ ਵੀ ਰਾਜ ਸਰਕਾਰ ਨੇ ਬਟਾਲਾ ਸ਼ਹਿਰ ਦਾ ਵਿਕਾਸ ਰੁਕਣ ਨਹੀਂ ਦਿੱਤਾ। ਉਨਾਂ ਕਿਹਾ ਕਿ ਸ਼ਹਿਰ ਦੇ ਰਹਿੰਦੇ ਇਲਾਕਿਆਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਸ਼ਹਿਰ ਦਾ ਕੋਈ ਵੀ ਹਿੱਸਾ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2021 ਵਿਕਾਸ ਦੇ ਲਿਹਾਜ ਨਾਲ ਬਟਾਲਾ ਸ਼ਹਿਰ ਲਈ ਯਾਦਗਾਰੀ ਹੋ ਨਿਬੜਿਆ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments