spot_img
Homeਮਾਝਾਗੁਰਦਾਸਪੁਰਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਹਰ ਨਾਗਰਿਕ ਦਾ ਫਰਜ਼ - ਐੱਸ.ਡੀ.ਐੱਮ....

ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਹਰ ਨਾਗਰਿਕ ਦਾ ਫਰਜ਼ – ਐੱਸ.ਡੀ.ਐੱਮ. ਰਾਮ ਸਿੰਘ

ਬਟਾਲਾ, 30 ਦਸੰਬਰ (ਮੁਨੀਰਾ ਸਲਾਮ ਤਾਰੀ ) – ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵਿਧਾਨ ਸਭਾ ਹਲਕਾ ਬਟਾਲਾ ਦੇ ਰਿਟਰਨਿੰਗ ਅਫਸਰ ਸ੍ਰੀ ਰਾਮ ਸਿੰਘ ਦੀ ਅਗਵਾਈ ਹੇਠ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ‘ਸਵੀਪ ਪ੍ਰੋਗਰਾਮ’ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

ਐੱਸ.ਡੀ.ਐੱਮ. ਰਾਮ ਸਿੰਘ ਨੇ ਕਿਹਾ ਕਿ ਸੈਕਟਰ ਅਫ਼ਸਰ, ਸੁਪਰਵਾਈਜ਼ਰ ਅਤੇ ਬੀ.ਐੱਲ.ਓਜ਼ ਵੱਲੋਂ ਹਰ ਬੂਥ ’ਤੇ ਜਾ ਕੇ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵੋਟ ਦੀ ਤਾਕਤ ਸਭ ਤੋਂ ਵੱਡੀ ਤਾਕਤ ਹੁੰਦੀ ਹੈ ਅਤੇ ਵੋਟ ਦੇ ਸਹੀ ਇਸਤੇਮਾਲ ਨਾਲ ਅਸੀਂ ਆਪਣੇ ਦੇਸ਼ ਦੇ ਭਵਿੱਖ ਦਾ ਫੈਸਲਾ ਕਰਦੇ ਹਾਂ। ਉਨਾਂ ਕਿਹਾ ਕਿ ਚੋਣਾਂ ਦੌਰਾਨ ਹਰ ਨਾਗਰਿਕ ਨੂੰ ਆਪਣੀ ਵੋਟ ਜਰੂਰ ਪਾਉਣੀ ਚਾਹੀਦੀ ਹੈ ਤਾਂ ਜੋ ਉਹ ਇੱਕ ਚੰਗੀ ਸਰਕਾਰ ਚੁਣਨ ਵਿੱਚ ਆਪਣਾ ਯੋਗਦਾਨ ਪਾ ਸਕਣ। ਉਨਾਂ ਕਿਹਾ ਕਿ ਵੋਟਰ ਨੂੰ ਕਿਸੇ ਲਾਲਚ ਜਾਂ ਭੈਅ ਵਿੱਚ ਨਹੀਂ ਆਉਣਾ ਚਾਹੀਦਾ ਅਤੇ ਹਮੇਸ਼ਾਂ ਹੀ ਆਪਣੀ ਵੋਟ ਚੰਗੇ ਉਮੀਦਵਾਰ ਨੂੰ ਪਾਉਣੀ ਚਾਹੀਦੀ ਹੈ। ਸ੍ਰੀ ਰਾਮ ਸਿੰਘ ਨੇ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀਆਂ ਨਵੀਆਂ ਵੋਟਾਂ ਬਣੀਆਂ ਹਨ ਉਨਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਆਪਣੇ ਘਰਾਂ ਵਿੱਚ ਆਪਣੇ ਮਾਪਿਆਂ, ਭੈਣ-ਭਰਾਵਾਂ ਨੂੰ ਵੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਤ ਕਰਨ।

ਸੈਕਟਰ ਅਫ਼ਸਰ ਜਸਬੀਰ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਉਪਰਾਲੇ ਸਦਕਾ ਇਸ ਵਾਰ ਨੌਜਵਾਨ ਵਰਗ ’ਚ ਵੋਟਾਂ ਪਾਉਣ ਲਈ ਭਾਰੀ ਉਤਸ਼ਾਹ ਹੈ। ਉਨਾਂ ਕਿਹਾ ਕਿ ਲੋਕਤੰਤਰ ਵਿੱਚ ਇੱਕ-ਇੱਕ ਵੋਟ ਦੀ ਬਹੁਤ ਵੱਡੀ ਤਾਕਤ ਹੈ ਅਤੇ ਹਰ ਵੋਟਰ ਨੂੰ ਆਪਣੀ ਇਸ ਤਾਕਤ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਚੋਣ ਕਮਿਸ਼ਨ ਦੇ ਅੰਬੈਸਡਰ ਬਣ ਕੇ ਸਮਾਜ ਵਿੱਚ ਕੰਮ ਕਰਨ ਅਤੇ ਲੋਕਾਂ ਨੂੰ ਵੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ। ਇਸ ਜਾਗਰੂਕਤਾ ਮੁਹਿੰਮ ਤਹਿਤ ਸੈਕਟਰ ਅਫ਼ਸਰਾਂ ਵੱਲੋਂ ਲੋਕਾਂ ਨੂੰ ਚੋਣ ਪ੍ਰੀਕਿ੍ਰਆ ਬਾਰੇ ਵਿਸਥਾਰ ਵਿੱਚ ਦੱਸਿਆ ਜਾ ਰਿਹਾ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments