spot_img
Homeਮਾਝਾਗੁਰਦਾਸਪੁਰਲੋਕਾਂ ਦੇ ਸਹਿਯੋਗ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ:...

ਲੋਕਾਂ ਦੇ ਸਹਿਯੋਗ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ: ਵੱਸਣ ਸਿੰਘ ਜ਼ੱਫਰਵਾਲ

ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ,14 ਜੂਨ (ਰਵੀ ਭਗਤ)-ਸੂਬੇ ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਤੋਂ ਵੀ ਤੇਜ਼ੀ ਨਾਲ ਫੈਲ ਰਹੇ ਨਸ਼ਿਆਂ ਦੇ ਕੋਹੜ ਤੋਂ ਆਉਣ ਵਾਲੀਆਂ ਨਸਲਾਂ ਨੂੰ ਬਚਾਉਣਾ ਅਜੌਕੇ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਹੁਣ ਤੱਕ ਨਸ਼ਿਆਂ ਨੇ ਜਿੱਥੇ ਲੱਖਾਂ ਜ਼ਿੰਦਗੀਆਂ ਨਿਗਲ ਲਈਆਂ ਉਥੇ ਲੋਕਾਂ ਦੇ ਸਹਿਯੋਗ ਨਾਲ ਨੌਜਵਾਨ ਪੀੜ੍ਹੀ ਨੂੰ ਬਚਾਇਆ ਜਾ ਸਕਦਾ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਯੂਨਾਈਟਿਡ ਅਕਾਲੀ ਦਲ ਦੇ ਕੌਮੀ ਉੱਪ ਪ੍ਰਧਾਨ ਤੇ ਪੰਥਕ ਸੇਵਾਦਾਰ ਭਾਈ ਵੱਸਣ ਸਿੰਘ ਜੱਫਰਵਾਲ ਨੇ ਇਕ ਪ੍ਰੈਸ ਮਿਲਣੀ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਦਾ ਪੂਰਾ ਤਰਾਂ ਬੋਲਬਾਲਾ ਹੈ ਅਤੇ ਲਾਕਡਾਊਨ ਵਿੱਚ ਵੀ ਚੋਰ ਮੋਰੀਆਂ ਰਾਹੀਂ ਸ਼ਰਾਬ ਧੜੱਲੇ ਨਾਲ ਵਿਕ ਰਹੀ ਹੈ ਜਿਸ ਕਾਰਨ ਛੋਟੀ ਉਮਰ ਦੇ ਨੌਜਵਾਨ ਵੀ ਇਸ ਦਲਦਲ ਵਿੱਚ ਧੱਸਦੇ ਜਾ ਰਹੇ ਹਨ ਜੋ ਕਿ ਇਹ ਇਕ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਦਾ ਪੁੱਤ ਗ਼ਲਤ ਸੰਗਤ ਵਿੱਚ ਪੈ ਜਾਵੇ ਤਾਂ ਸਾਨੂੰ ਚੁੱਪ ਨਹੀਂ ਧਾਰਨੀ ਚਾਹੀਦੀ ਕਿਉਂਕਿ ਜੋ ਅੱਗ ਕਿਸੇ ਦੇ ਘਰ ਲੱਗੀ ਹੈ ਉਹ ਅੱਗ ਕਿਸੇ ਵੇਲੇ ਵੀ ਸਾਡੇ ਘਰ ਤੱਕ ਵੀ ਪਹੁੰਚ ਸਕਦੀ ਹੈ। ਭਾਈ ਜਫ਼ਰਵਾਲ ਨੇ ਪਿੰਡ ਦੇ ਮੋਹਤਬਰਾਂ ਤੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਬਾਹਰਲਾ ਸ਼ੱਕੀ ਵਿਅਕਤੀ ਤੁਹਾਨੂੰ ਪਿੰਡ ਵਿੱਚ ਘੁੰਮਦਾ ਨਜ਼ਰ ਆਉਂਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਜਾਂ ਪੰਚਾਇਤ ਨੂੰ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਇਕੱਲੇ ਦੀ ਨਹੀਂ ਸਗੋਂ ਸਭ ਦੀ ਸਾਂਝੀ ਹੈ ਅਤੇ ਇਹ ਸਾਡੀਆਂ ਆਉਣ ਵਾਲੀਆਂ ਨਸਲਾਂ ਦੇ ਭਵਿੱਖ ਦਾ ਸਵਾਲ ਹੈ। ਜੇਕਰ ਅਸੀਂ ਇਕਜੁੱਟ ਹੋ ਕੇ ਇਸ ਲੜਾਈ ਵਿਰੁੱਧ ਆਵਾਜ਼ ਨਾ ਉਠਾਈ ਤਾਂ ਸਾਡੀਆਂ ਆਉਣ ਵਾਲੀਆਂ ਨਸਲਾਂ ਬਰਬਾਦ ਹੋ ਕੇ ਰਹਿ ਜਾਣਗੀਆਂ ਜਿਸਦੇ ਜ਼ਿੰਮੇਵਾਰ ਅਸੀਂ ਖੁਦ ਹੋਵਾਂਗੇ।

RELATED ARTICLES
- Advertisment -spot_img

Most Popular

Recent Comments