spot_img
Homeਮਾਝਾਗੁਰਦਾਸਪੁਰਬਟਾਲਾ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਜਾਰੀ

ਬਟਾਲਾ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਜਾਰੀ

ਬਟਾਲਾ, 3 ਜਨਵਰੀ (ਮੁਨੀਰਾ ਸਲਾਮ ਤਾਰੀ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਬਟਾਲਾ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਜਾਗਰੂਕਤਾ ਮੁਹਿੰਮ ਤਹਿਤ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ 18-19 ਸਾਲ ਦੇ ਵੋਟਰਾਂ ਨੂੰ ਵੋਟ ਬਣਾਉਣ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ।

ਪ੍ਰਿੰਸੀਪਲ ਬਲਵਿੰਦਰ ਕੌਰ ਨੇ ਦੱਸਿਆ ਕਿ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਅਰਬਨ ਅਸਟੇਟ ਬਟਾਲਾ ਵਿਖੇ 18-19 ਸਾਲ ਦੇ ਨੌਜਵਾਨ ਲੜਕੇ-ਲੜਕੀਆਂ ਦੀਆਂ 100 ਫੀਸਦ ਵੋਟਾਂ ਬਣਾਉਣ, ਔਰਤਾਂ ਦੀਆਂ 100 ਫੀਸਦ ਵੋਟਾਂ ਪੋਲ ਕਰਵਾਉਣ ਸਬੰਧੀ, ਪੋਲਿੰਗ ਬੂਥਾਂ ਨੂੰ ਡੈਕੋਰੇਟ ਕਰਨ ਸਬੰਧੀ, ਯੂਥ ਕਲੱਬਾਂ ਦੀ ਗਤੀਵਿਧੀਆਂ ਵਧਾਉਣ ਸਬੰਧੀ, 80 ਸਾਲ ਤੋਂ ਵੱਧ ਦੀ ਉਮਰ ਵਾਲੇ ਵੋਟਰ ਅਤੇ ਅੰਗਹੀਣ ਵੋਟਰਾਂ ਦੀ ਵੋਟਰ ਵਜੋਂ ਸ਼ਮੂਲੀਅਤ ਵਧਾਉਣ ਸਬੰਧੀ, ਵੋਟਰ ਸੇਲਫੀ ਕੰਪੇਨ ਆਦਿ ਤਹਿਤ ਸਵੀਪ ਗਤੀਵਿਧੀਆਂ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਦੇਸ਼ ਦੀ ਸ਼ਕਤੀ ਨੌਜਵਾਨ ਹੈ ਅਤੇ ਨੌਜਵਾਨ ਦੀ ਸ਼ਕਤੀ ਵੋਟ ਹੈ। ਇਸ ਲਈ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਜਾਗਰੂਕ ਹੋਣ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨ। ਇਸ ਮੌਕੇ ਨਵੇਂ ਬਣੇ ਨੌਜਵਾਨ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਵੀ ਵੰਡੇ ਗਏ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments