spot_img
Homeਮਾਝਾਗੁਰਦਾਸਪੁਰ55 ਲੱਖ ਰੁਪਏ ਦੀ ਲਾਗਤ ਨਾਲ ਬਹੁਤਕਨੀਕੀ ਕਾਲਜ ਅਤੇ ਆਈ.ਟੀ.ਆਈ. ਬਟਾਲਾ ਦੇ...

55 ਲੱਖ ਰੁਪਏ ਦੀ ਲਾਗਤ ਨਾਲ ਬਹੁਤਕਨੀਕੀ ਕਾਲਜ ਅਤੇ ਆਈ.ਟੀ.ਆਈ. ਬਟਾਲਾ ਦੇ ਖੇਡ ਮੈਦਾਨਾਂ ਵਿੱਚ ਲੱਗਣਗੇ ਓਪਨ ਏਅਰ ਜਿੰਮ

ਬਟਾਲਾ, 3 ਜਨਵਰੀ (ਮੁਨੀਰਾ ਸਲਾਮ ਤਾਰੀ) – ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਉਲੀਕੀ ਗਈ ਯੋਜਨਾ ਤਹਿਤ ਬਹੁਤਕਨੀਕੀ ਕਾਲਜ ਅਤੇ ਆਈ.ਟੀ.ਆਈ. ਬਟਾਲਾ ਦੇ ਖੇਡ ਮੈਦਾਨਾਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਅੱਜ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਰੱਖਿਆ ਗਿਆ। ਇਸ ਮੌਕੇ ਮੇਅਰ ਸੁਖਦੀਪ ਸਿੰਘ ਤੇਜਾ, ਪ੍ਰਿੰਸੀਪਲ ਬਹੁਤਕਨੀਕੀ ਕਾਲਜ ਬਟਾਲਾ ਅਜੇ ਅਰੋੜਾ, ਪ੍ਰਿੰਸੀਪਲ ਆਈ.ਟੀ.ਆਈ. ਬਟਾਲਾ ਪਰਮਜੀਤ ਸਿੰਘ ਕਲਸੀ, ਪੰਚਾਇਤੀ ਰਾਜ ਦੇ ਐਕਸੀਅਨ ਰਾਜ ਕੁਮਾਰ, ਜੇ.ਈ. ਵਿਕਰਮ ਸਿੰਘ, ਕੌਂਸਲਰ ਜਰਮਨਜੀਤ ਸਿੰਘ ਬਾਜਵਾ, ਜਗਦੀਪ ਸਿੰਘ, ਸੁਖਦੇਵ ਸਿੰਘ, ਗੌਤਮ ਸੇਠ ਗੁੱਡੂ, ਹਰਪਾਲ ਸਿੰਘ, ਸੁਰਜੀਤ ਸਿੰਘ ਅਤੇ ਹੋਰ ਮੋਹਤਬਰ ਹਾਜ਼ਰ ਸਨ।

ਖੇਡ ਮੈਦਾਨਾਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਬਹੁਤਕਨੀਕੀ ਕਾਲਜ ਅਤੇ ਆਈ.ਟੀ.ਆਈ. ਬਟਾਲਾ ਦੇ ਖੇਡ ਮੈਦਾਨਾਂ ਵਿੱਚ 55 ਲੱਖ ਰੁਪਏ ਦੀ ਲਾਗਤ ਨਾਲ ਓਪਨ ਏਅਰ ਜਿੰਮ, ਫਲੱਡ ਲਾਈਟਾਂ ਅਤੇ ਹੋਰ ਵਿਕਾਸ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਵਿੱਚ ਓਪਨ ਜਿੰਮ ਲੱਗਣ ਨਾਲ ਸ਼ਹਿਰ ਦੇ ਨਾਲ ਇਲਾਕੇ ਦੇ ਨੌਜਵਾਨਾਂ ਅਤੇ ਆਮ ਸ਼ਹਿਰੀਆਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਕਿਸੇ ਵੀ ਦੇਸ਼ ਦਾ ਸਭਾ ਤੋਂ ਵੱਡਾ ਸਰਮਾਇਆ ਹੁੰਦਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਦੇ ਖੇਡ ਮੈਦਾਨਾਂ ਦੇ ਇਹ ਕਾਰਜ ਜਲਦੀ ਹੀ ਮੁਕੰਮਲ ਕਰ ਦਿੱਤੇ ਜਾਣਗੇ।

ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਬਟਾਲਾ ਸ਼ਹਿਰ ਦਾ ਰਿਕਾਰਡ ਵਿਕਾਸ ਕੀਤਾ ਗਿਆ ਹੈ ਅਤੇ ਸ਼ਹਿਰ ਦੇ ਹਰ ਗਲੀ ਮੁਹੱਲੇ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਰਹਿੰਦੇ ਵਿਕਾਸ ਕਾਰਜ ਜਾਰੀ ਹਨ ਅਤੇ ਸ਼ਹਿਰ ਦਾ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments