spot_img
Homeਮਾਝਾਗੁਰਦਾਸਪੁਰ*ਨਿਪੁੰਨ ਭਾਰਤ ਮਿਸ਼ਨ ਤਹਿਤ ਬਲਾਕ ਪੱਧਰ ਤੇ ਅਧਿਆਪਕਾਂ ਦੀ ਇੱਕ ਦਿਨਾਂ ਵਰਕਸ਼ਾਪ...

*ਨਿਪੁੰਨ ਭਾਰਤ ਮਿਸ਼ਨ ਤਹਿਤ ਬਲਾਕ ਪੱਧਰ ਤੇ ਅਧਿਆਪਕਾਂ ਦੀ ਇੱਕ ਦਿਨਾਂ ਵਰਕਸ਼ਾਪ ਆਯੋਜਿਤ

 

*ਬਟਾਲਾ 06 ਜਨਵਰੀ ( ਮੁਨੀਰਾ ਸਲਾਮ ਤਾਰੀ )*

*ਨਵੇਂ ਸ਼ਾਲ 2022 ਦੀ ਸ਼ੂਰੂਆਤ ਵਿੱਚ ਹੀ ਸਿੱਖਿਆ ਵਿਭਾਗ ਪੰਜਾਬ ਨੇ ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੀ ਅਗਵਾਈ ਅਤੇ ਡੀ.ਜੀ.ਐੱਸ.ਈ. ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ ਰੇਖ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਤੇ ਬਲਬੀਰ ਸਿੰਘ ਦੇ ਸਹਿਯੋਗ ਨਾਲ ਬਲਾਕ ਬਟਾਲਾ 1 ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਨਿਪੁੰਨ ਭਾਰਤ ਮਿਸ਼ਨ ਤਹਿਤ ਇੱਕ ਦਿਨਾਂ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।*

*ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ ਜਸਵਿੰਦਰ ਸਿੰਘ ਨੇ ਦੱਸਿਆ ਸਿਖਲਾਈ ਵਰਕਸ਼ਾਪ ਦੌਰਾਨ ਬਲਾਕ ਪੱਧਰੀ ਟ੍ਰੇਨਿੰਗ ਵਿੱਚ ਪਹਿਲੇ ਗਰੁੱਪ ਦੇ ਅਧਿਆਪਕਾਂ ਨੂੰ ਬੁਨਿਆਦੀ ਸਾਖਰਤਾ ਅਤੇ ਸੰਖਿਆ ਗਿਆਨ ਬਾਰੇ ਕੀਤੀ ਯੋਜਨਾਬੰਦੀ ਅਤੇ ਇਸਦੀ ਸਕੂਲਾਂ ਵਿੱਚ ਉਚਿਤ ਢੰਗ ਨਾਲ ਲਾਗੂ ਕਰਵਾ ਕੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਜਾਣਕਾਰੀ ਰਿਸੋਰਸ ਪਰਸਨਾਂ ਵੱਲੋਂ ਦਿੱਤੀ ਗਈ ਹੈ। ਇਸਦੇ ਨਾਲ ਹੀ ਵਰਕਸ਼ਾਪ ਦੌਰਾਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ। ਇਸ ਦੇ ਨਾਲ ਨਾਲ ਸੌ ਦਿਨਾਂ ਪੜ੍ਹਣ ਮੁਹਿੰਮ ਦੇ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਅਤੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਤਿਆਰ ਕੀਤੇ ਹਫ਼ਤਾਵਾਰੀ ਯੋਜਨਾਬੰਦੀ ਬਾਰੇ ਵਿੱਚ ਵੀ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਗਈ।*

*ਇਸ ਤੋਂ ਇਲਾਵਾ ਰਿਸੋਰਸ ਪਰਸਨ ਰਾਮ ਸਿੰਘ ਤੇ ਜਤਿੰਦਰ ਸਿੰਘ ਨੇ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਵੀ ਜ਼ਿਲ੍ਹਾ, ਬਲਾਕ ਅਤੇ ਸਕੂਲ ਪੱਧਰ ‘ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ। *

*ਰਿਪੋਰਸ ਪਰਸਨਾਂ ਵੱਲੋਂ ਇਸ ਸਿਖਲਾਈ ਵਰਕਸ਼ਾਪ ਦੌਰਾਨ ਨਿਪੁੰਨ ਭਾਰਤ ਮਿਸ਼ਨ ਮੁਹਿੰਮ ਸਬੰਧੀ ਓਰੀਐਂਟੇਸ਼ਨ, ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖਲੇ ਅਤੇ ਹੋਰ ਗਤੀਵਿਧੀਆਂ, ਸਾਖਰਤਾ ਅਤੇ ਪੜ੍ਹਨ ਮੁਹਿੰਮ, ਸਪਲੀਮੈਂਟਰੀ ਰੀਡਿੰਗ ਮਟੀਰੀਅਲ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਸੈਂਟਰ ਹੈੱਡ ਟੀਚਰ ਜਸਵਿੰਦਰ ਸਿੰਘ , ਗੁਰਪ੍ਰਤਾਪ ਸਿੰਘ , ਹੈੱਡ ਟੀਚਰ ਰਛਪਾਲ ਸਿੰਘ ਉਦੋਕੇ, ਰੀਤਮ ਸ਼ਰਮਾ, ਸ਼ੁਸਮਾ ਕੁਮਾਰੀ, ਸੁਨੀਤਾ ਕੁਮਾਰੀ, ਸੁਰਿੰਦਰ ਸਿੰਘ , ਹੈੱਡ ਟੀਚਰ ਹਰਭਜਨ ਲਾਲ, ਹੈੱਡ ਟੀਚਰ ਸਰਬਜੀਤ ਸਿੰਘ ਬਾਜਵਾ ਹਾਜ਼ਰ ਸੀ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments