spot_img
Homeਮਾਝਾਗੁਰਦਾਸਪੁਰਨਿਪੁੰਨ ਭਾਰਤ ਮਿਸ਼ਨ ਤਹਿਤ ਬਲਾਕ ਪੱਧਰ ’ਤੇ ਅਧਿਆਪਕਾਂ ਦੀ ਇੱਕ ਦਿਨਾਂ ਵਰਕਸ਼ਾਪ...

ਨਿਪੁੰਨ ਭਾਰਤ ਮਿਸ਼ਨ ਤਹਿਤ ਬਲਾਕ ਪੱਧਰ ’ਤੇ ਅਧਿਆਪਕਾਂ ਦੀ ਇੱਕ ਦਿਨਾਂ ਵਰਕਸ਼ਾਪ ਆਯੋਜਿਤ

ਬਟਾਲਾ 6 ਜਨਵਰੀ (ਮੁਨੀਰਾ ਸਲਾਮ ਤਾਰੀ) – ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਨਿਪੁੰਨ ਭਾਰਤ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ ਜਿਸਦੇ ਸਾਰਥਿਕ ਨਤੀਜੇ ਹਾਸਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਨਿਪੁੰਨ ਭਾਰਤ ਮਿਸ਼ਨ ਤਹਿਤ ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਅੱਜ ਬਟਾਲਾ ਵਿਖੇ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਿਨ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ ਜਸਵਿੰਦਰ ਸਿੰਘ ਨੇ ਦੱਸਿਆ ਸਿਖਲਾਈ ਵਰਕਸ਼ਾਪ ਦੌਰਾਨ ਬਲਾਕ ਪੱਧਰੀ ਟ੍ਰੇਨਿੰਗ ਵਿੱਚ ਪਹਿਲੇ ਗਰੁੱਪ ਦੇ ਅਧਿਆਪਕਾਂ ਨੂੰ ਬੁਨਿਆਦੀ ਸਾਖਰਤਾ ਅਤੇ ਸੰਖਿਆ ਗਿਆਨ ਬਾਰੇ ਕੀਤੀ ਯੋਜਨਾਬੰਦੀ ਅਤੇ ਇਸਦੀ ਸਕੂਲਾਂ ਵਿੱਚ ਉਚਿਤ ਢੰਗ ਨਾਲ ਲਾਗੂ ਕਰਵਾ ਕੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਜਾਣਕਾਰੀ ਰਿਸੋਰਸ ਪਰਸਨਾਂ ਵੱਲੋਂ ਦਿੱਤੀ ਗਈ ਹੈ। ਇਸਦੇ ਨਾਲ ਹੀ ਵਰਕਸ਼ਾਪ ਦੌਰਾਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ। ਇਸ ਦੇ ਨਾਲ ਨਾਲ ਸੌ ਦਿਨਾਂ ਪੜ੍ਹਨ ਮੁਹਿੰਮ ਦੇ ਜ਼ਮੀਨੀ ਪੱਧਰ `ਤੇ ਲਾਗੂ ਕਰਨ ਅਤੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਤਿਆਰ ਕੀਤੇ ਹਫ਼ਤਾਵਾਰੀ ਯੋਜਨਾਬੰਦੀ ਬਾਰੇ ਵਿੱਚ ਵੀ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਗਈ।

ਇਸ ਤੋਂ ਇਲਾਵਾ ਰਿਸੋਰਸ ਪਰਸਨ ਰਾਮ ਸਿੰਘ ਤੇ ਜਤਿੰਦਰ ਸਿੰਘ ਨੇ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਵੀ ਜ਼ਿਲ੍ਹਾ, ਬਲਾਕ ਅਤੇ ਸਕੂਲ ਪੱਧਰ `ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ।

ਰਿਪੋਰਸ ਪਰਸਨਾਂ ਵੱਲੋਂ ਇਸ ਸਿਖਲਾਈ ਵਰਕਸ਼ਾਪ ਦੌਰਾਨ ਨਿਪੁੰਨ ਭਾਰਤ ਮਿਸ਼ਨ ਮੁਹਿੰਮ ਸਬੰਧੀ ਓਰੀਐਂਟੇਸ਼ਨ, ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖਲੇ ਅਤੇ ਹੋਰ ਗਤੀਵਿਧੀਆਂ, ਸਾਖਰਤਾ ਅਤੇ ਪੜ੍ਹਨ ਮੁਹਿੰਮ, ਸਪਲੀਮੈਂਟਰੀ ਰੀਡਿੰਗ ਮਟੀਰੀਅਲ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ। ਇਸ ਮੌਕੇ ਸੈਂਟਰ ਹੈੱਡ ਟੀਚਰ ਜਸਵਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਹੈੱਡ ਟੀਚਰ ਰਛਪਾਲ ਸਿੰਘ ਉਦੋਕੇ, ਰੀਤਮ ਸ਼ਰਮਾ, ਸ਼ੁਸਮਾ ਕੁਮਾਰੀ, ਸੁਨੀਤਾ ਕੁਮਾਰੀ, ਸੁਰਿੰਦਰ ਸਿੰਘ, ਹੈੱਡ ਟੀਚਰ ਹਰਭਜਨ ਲਾਲ, ਹੈੱਡ ਟੀਚਰ ਸਰਬਜੀਤ ਸਿੰਘ ਬਾਜਵਾ ਅਤੇ ਗਗਨਦੀਪ ਸਿੰਘ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments