spot_img
Homeਮਾਝਾਗੁਰਦਾਸਪੁਰਐੱਸ.ਡੀ.ਐੱਮ. ਦਫ਼ਤਰ ਜਾਣ ਵਾਲੇ ਹਰ ਵਿਅਕਤੀ ਲਈ ਮਾਸਕ ਤੇ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ...

ਐੱਸ.ਡੀ.ਐੱਮ. ਦਫ਼ਤਰ ਜਾਣ ਵਾਲੇ ਹਰ ਵਿਅਕਤੀ ਲਈ ਮਾਸਕ ਤੇ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਲਾਜ਼ਮੀ ਕੀਤਾ

ਬਟਾਲਾ, 6 ਜਨਵਰੀ (ਮੁਨੀਰਾ ਸਲਾਮ ਤਾਰੀ) – ਕੋਵਿਡ-19 ਦੇ ਵੱਧਦੇ ਖਤਰੇ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੇ ਨਿਰਦੇਸ਼ਾਂ ਤਹਿਤ ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਆਪਣੇ ਦਫ਼ਤਰ ਵਿੱਚ ਆਉਣ ਵਾਲੇ ਹਰ ਵਿਅਕਤੀ ਲਈ ਮਾਸਕ ਤੇ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਲਾਜ਼ਮੀ ਕਰ ਦਿੱਤਾ ਹੈ। ਸ੍ਰੀ ਰਾਮ ਸਿੰਘ ਨੇ ਕਿਹਾ ਕਿ ਐੱਸ.ਡੀ.ਐੱਮ. ਦਫ਼ਤਰ ਵਿੱਚ ਆਉਣ ਵਾਲੇ ਹਰ ਵਿਅਕਤੀ ਲਈ ਮਾਸਕ ਲਗਾਉਣ ਜਰੂਰੀ ਹੈ ਅਤੇ ਇਸਦੇ ਨਾਲ ਹੀ ਉਸਨੂੰ ਕੋਵਿਡ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਡੋਜ਼ ਦਾ ਸਰਟੀਫਿਕੇਟ ਦੇਖਣ ਤੋਂ ਬਾਅਦ ਮਾਸਕ ਲਗਾਏ ਹੋਏ ਵਿਅਕਤੀ ਨੂੰ ਹੀ ਦਫ਼ਤਰ ਅੰਦਰ ਦਾਖਲ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਕੋਵਿਡ-19 ਦੀ ਤੀਸਰੀ ਸੰਭਾਵੀ ਲਹਿਰ ਨੂੰ ਦੇਖਦੇ ਹੋਏ ਚੁੱਕੇ ਗਏ ਹਨ।

ਇਸਦੇ ਨਾਲ ਹੀ ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਦਾ ਇਸਤੇਮਾਲ ਜਰੂਰ ਕਰਨ, ਘੱਟੋ-ਘੱਟ ਛੇ ਫੁੱਟ ਦੀ ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕਰਨ ਦੇ ਨਾਲ ਵਾਰ-ਵਾਰ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਣ। ਉਨ੍ਹਾਂ ਕਿਹਾ ਕਿ ਜਿਸ ਕਿਸੇ ਵਿਅਕਤੀ ਨੇ ਅਜੇ ਤੱਕ ਕੋਵਿਡ ਵੈਕਸੀਨ ਨਹੀਂ ਲਗਵਾਈ ਤਾਂ ਉਸਨੂੰ ਤੁਰੰਤ ਵੈਕਸੀਨੇਸ਼ਨ ਕਰਵਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਵਰਤ ਕੇ ਹੀ ਅਸੀਂ ਕੋਵਿਡ-19 ਦੀ ਤੀਸਰੀ ਲਹਿਰ ਨੂੰ ਰੋਕ ਸਕਦੇ ਹਾਂ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments