spot_img
Homeਮਾਝਾਗੁਰਦਾਸਪੁਰਫ਼ਤਹਿਗੜ੍ਹ ਚੂੜੀਆਂ ਨੂੰ ਤਹਿਸੀਲ ਦਾ ਦਰਜਾ ਦਿਵਾਉਣ ਲਈ ਇਲਾਕਾ ਵਾਸੀਆਂ ਨੇ ਕੈਬਨਿਟ...

ਫ਼ਤਹਿਗੜ੍ਹ ਚੂੜੀਆਂ ਨੂੰ ਤਹਿਸੀਲ ਦਾ ਦਰਜਾ ਦਿਵਾਉਣ ਲਈ ਇਲਾਕਾ ਵਾਸੀਆਂ ਨੇ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦਾ ਧੰਨਵਾਦ ਕੀਤਾ

ਬਟਾਲਾ, 5 ਜਨਵਰੀ (ਮੁਨੀਰਾ ਸਲਾਮ ਤਾਰੀ) – ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾ ਸਦਕਾ ਪੰਜਾਬ ਸਰਕਾਰ ਵੱਲੋਂ ਫ਼ਤਹਿਗੜ੍ਹ ਚੂੜੀਆਂ ਨੂੰ ਤਹਿਸੀਲ/ਸਬ-ਡਵੀਜ਼ਨ ਦਾ ਦਰਜਾ ਦੇ ਦਿੱਤਾ ਗਿਆ ਹੈ। ਨਵੀਂ ਬਣੀ ਫ਼ਤਹਿਗੜ੍ਹ ਚੂੜੀਆਂ ਤਹਿਸੀਲ ਵਿੱਚ 2 ਕਾਨੂੰਗੋ ਸਰਕਲ, 20 ਪਟਵਾਰ ਸਰਕਲ ਅਤੇ 62 ਪਿੰਡ ਸ਼ਾਮਲ ਕੀਤੇ ਗਏ ਹਨ।

ਫ਼ਤਹਿਗੜ੍ਹ ਚੂੜੀਆਂ ਨੂੰ ਤਹਿਸੀਲ ਦਾ ਦਰਜਾ ਮਿਲਣ ’ਤੇ ਫ਼ਤਹਿਗੜ੍ਹ ਚੂੜੀਆਂ ਸ਼ਹਿਰ ਅਤੇ ਇਸ ਨਾਲ ਲੱਗਦੇ ਇਲਾਕੇ ਦੇ ਲੋਕਾਂ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਨਗਰ ਕੌਂਸਲ ਫ਼ਤਹਿਗੜ੍ਹ ਚੂੜੀਆਂ ਦੀ ਪ੍ਰਧਾਨ ਰਜਵੰਤ ਕੌਰ ਰੰਧਾਵਾ, ਐਡਵੋਕੇਟ ਨਵਤੇਜ ਸਿੰਘ ਰੰਧਾਵਾ, ਸੁਰੇਸ਼ ਕੁਮਾਰ ਬੱਬਲੂ, ਕੁਲਵਿੰਦਰ ਸਿੰਘ ਲਾਲੀ, ਰਜਿੰਦਰ ਸਿੰਘ ਬਿੰਦੂ, ਰਾਜੀਵ ਸੋਨੀ, ਲਾਲੀ ਮਸੀਹ, ਦਵਿੰਦਰਪਾਲ ਸਿੰਘ ਮੱਘਾ, ਰਣਜੋਧ ਸਿੰਘ ਦਿਓ, ਹਰਪਾਲ ਸਿੰਘ ਚੌਹਾਨ, ਕ੍ਰਿਪਾਲ ਸਿੰਘ ਸੰਧੂ ਅਤੇ ਰਾਕੇਸ਼ ਕੁਮਾਰ ਲੱਕੀ ਨੇ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਇਸ ਫੈਸਲੇ ਨਾਲ ਜਿਥੇ ਫ਼ਤਹਿਗੜ੍ਹ ਚੂੜੀਆਂ ਦਾ ਰੁਤਬਾ ਵਧਿਆ ਹੈ ਓਥੇ ਇਸ ਨਾਲ ਲੋਕਾਂ ਨੂੰ ਵੀ ਬਹੁਤ ਵੱਡੀ ਸਹੂਲਤ ਮਿਲੇਗੀ।

ਪ੍ਰਧਾਨ ਰਜਵੰਤ ਕੌਰ ਰੰਧਾਵਾ ਨੇ ਕਿਹਾ ਕਿ ਪਹਿਲਾਂ ਫ਼ਤਹਿਗੜ੍ਹ ਚੂੜੀਆਂ ਅਤੇ ਇਸਦੇ ਨਾਲ ਲੱਗਦੇ ਇਲਾਕੇ ਦੇ ਨਿਵਾਸੀਆਂ ਨੂੰ ਆਪਣੇ ਤਹਿਸੀਲ ਨਾਲ ਸਬੰਧਤ ਸਰਕਾਰੀ ਕੰਮਾਂ ਲਈ 30 ਤੋਂ 40 ਕਿਲੋਮੀਟਰ ਦੂਰ ਬਟਾਲਾ ਸ਼ਹਿਰ ਵਿਖੇ ਜਾਣਾ ਪੈਂਦਾ ਸੀ, ਜਿਸ ਕਾਰਨ ਬਹੁਤ ਸਾਰਾ ਸਮਾਂ ਅਤੇ ਧੰਨ ਖਰਚ ਹੁੰਦਾ ਸੀ। ਉਨ੍ਹਾਂ ਕਿਹਾ ਕਿ ਹੁਣ ਫ਼ਤਹਿਗੜ੍ਹ ਚੂੜੀਆਂ ਵਿਖੇ ਐੱਸ.ਡੀ.ਐੱਮ. ਅਤੇ ਤਹਿਸੀਲਦਾਰ ਬੈਠਣ ਨਾਲ ਲੋਕਾਂ ਨੂੰ ਆਪਣੇ ਕੰਮਾਂ ਲਈ ਕਿਤੇ ਦੂਰ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫ਼ਤਰ ਹੁਣ ਏਥੇ ਬਣਨ ਨਾਲ ਸ਼ਹਿਰ ਦਾ ਵਿਕਾਸ ਹੋਰ ਵੀ ਚੰਗੇ ਢੰਗ ਨਾਲ ਹੋ ਸਕੇਗਾ।

ਸੁਰੇਸ਼ ਕੁਮਾਰ ਬੱਬਲੂ ਨੇ ਕਿਹਾ ਕਿ ਫ਼ਤਹਿਗੜ੍ਹ ਚੂੜੀਆਂ ਨੂੰ ਤਹਿਸੀਲ ਦਾ ਦਰਜਾ ਦਿਵਾਉਣ ਦਾ ਸਾਰਾ ਸਿਹਰਾ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਚੂੜੀਆਂ ਨੂੰ ਤਹਿਸੀਲ ਬਣਾ ਕੇ ਸ. ਬਾਜਵਾ ਨੇ ਪੂਰੇ ਇਲਾਕੇ ਨੂੰ ਨਵੇਂ ਸਾਲ ਮੌਕੇ ਇੱਕ ਵੱਡਾ ਤੇ ਯਾਦਗਾਰੀ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਚੂੜੀਆਂ ਦੇ ਸਮੂਹ ਨਿਵਾਸੀ ਰਾਜ ਸਰਕਾਰ ਦੇ ਇਸ ਫੈਸਲੇ ਤੋਂ ਬੇਹੱਦ ਖੁਸ਼ ਹਨ ਅਤੇ ਇਸ ਲਈ ਸ. ਬਾਜਵਾ ਅਤੇ ਸਮੁੱਚੀ ਪੰਜਾਬ ਸਰਕਾਰ ਦੇ ਧੰਨਵਾਦੀ ਹਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments