spot_img
Homeਮਾਝਾਗੁਰਦਾਸਪੁਰਪੰਜਾਬ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਹੋਈ ਕੁਤਾਹੀ ਨੂੰ...

ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਨੂੰ ਪੰਜਾਬ ਸਰਕਾਰ ਦੀ ਨਾਕਾਮੀ ਦੱਸਿਆ ਹੈ।

ਕਾਦੀਆਂ 7 ਜਨਵਰੀ (ਮੁਨੀਰਾ ਸਲਾਮ ਤਾਰੀ)

ਭਾਜਪਾ ਦੇ ਸੀਨੀਅਰ ਆਗਪੂਤ ਨੇ ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਨੂੰ ਪੰਜਾਬ ਸਰਕਾਰ ਦੀ ਨਾਕਾਮੀ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਦੀ ਚੂਕ ਨਹੀਂ, ਸਗੋਂ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹੈ। ਭਾਜਪਾ ਦੇ ਸੀਨੀਅਰ ਆਗੂ ਕਸ਼ਮੀਰ ਸਿੰਘ ਰਾਜਪੂਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਫਿਰੋਜ਼ਪੁਰ ਵਿਖੇ ਪੰਜਾਬ ਦੇ ਵਿਕਾਸ ਲਈ ਕਰੀਬ 50 ਹਜ਼ਾਰ ਕਰੋੜ ਰੁਪਏ ਦੀਆਂ ਵੱਖ-ਵੱਖ ਸਹੂਲਤਾਂ ਦੇਣ ਦਾ ਐਲਾਨ ਕਰ ਸਕਦੇ ਸਨ, ਪਰ ਮੋਦੀ ਦੇ ਵਿਰੋਧ ਕਾਰਨ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਨਾਲਾਇਕੀ ਨੇ ਪੰਜਾਬ ਦੇ ਵਿਕਾਸ ਵਿਚ ਰੁਕਾਵਟ ਪਾਈ ਹੈ ਅਤੇ ਪੰਜਾਬ ਨੇ ਇਹ ਸੁਨਹਿਰੀ ਮੌਕਾ ਗੁਆ ਦਿੱਤਾ ਹੈ ਜੋ ਕਿ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਸਰਕਾਰ ਖਿਲਾਫ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਅਧਿਕਾਰ ਹੈ ਪਰ ਜੇਕਰ ਉਹ ਕੁਝ ਸਮਾਂ ਸਬਰ ਤੋਂ ਕੰਮ ਲੈਂਦੇ ਅਤੇ ਫਿਰੋਜ਼ਪੁਰ ‘ਚ ਮੋਦੀ ਜੀ ਦਾ ਭਾਸ਼ਣ ਸੁਣਦੇ ਤਾਂ ਸ਼ਾਇਦ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਸੋਚ ਨਾਲੋਂ ਵੱਧ ਸੌਗਾਤਾਂ ਦੇ ਜਾਂਦੇ। ਸ਼੍ਰੀ ਰਾਜਪੂਤ ਨੇ ਕਿਹਾ ਕਿ ਮਾਨਯੋਗ ਨਰਿੰਦਰ ਮੋਦੀ ਨੂੰ ਸਿਰਫ ਇੱਕ ਪਾਰਟੀ ਦਾ ਨੇਤਾ ਨਾ ਸਮਝਿਆ ਜਾਵੇ, ਉਹ ਭਾਰਤ ਦੇ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਦਾ ਪੂਰੀ ਦੁਨੀਆ ਵਿੱਚ ਆਪਣਾ ਸਥਾਨ ਹੈ। ਪੰਜਾਬ ਵਿੱਚ ਸੁਰੱਖਿਆ ਵਿੱਚ ਢਿੱਲ-ਮੱਠ ਦੀ ਨਾ ਸਿਰਫ਼ ਭਾਜਪਾ ਵੱਲੋਂ ਸਗੋਂ ਭਾਰਤ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਭਾਰਤ ਪਹਿਲਾਂ ਹੀ ਸੁਰੱਖਿਆ ਖਾਮੀਆਂ ਕਾਰਨ ਕਈ ਪ੍ਰਧਾਨ ਮੰਤਰੀਆਂ ਨੂੰ ਗੁਆ ਚੁੱਕਾ ਹੈ ਅਤੇ ਦੁਨੀਆ ਨੇ ਵੀ ਸੁਰੱਖਿਆ ਖਾਮੀਆਂ ਕਾਰਨ ਕਈ ਮਹਾਨ ਸ਼ਖ਼ਸੀਅਤਾਂ ਨੂੰ ਗੁਆ ਦਿੱਤਾ ਹੈ। ਸ਼੍ਰੀ ਰਾਜਪੂਤ ਨੇ ਕਿਹਾ ਕਿ ਦੇਸ਼ ਦੇ ਸਾਰੇ ਨਾਗਰਿਕਾਂ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਰਾਸ਼ਟਰੀ ਵਿਰਾਸਤ ਅਤੇ ਰਾਸ਼ਟਰੀ ਨੇਤਾਵਾਂ ਨੂੰ ਉਨ੍ਹਾਂ ਦੇ ਅਹੁਦੇ ਦੇ ਮੁਤਾਬਕ ਸਤਿਕਾਰ ਦੇਈਏ, ਤਾਂ ਜੋ ਭਾਰਤ ਦੇ ਮਾਣ-ਸਨਮਾਨ ਨੂੰ ਠੇਸ ਨਾ ਪਹੁੰਚੇ। ਸ਼੍ਰੀ ਰਾਜਪੂਤ ਨੇ ਕਿਹਾ ਕਿ ਮੇਰੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਹੈ ਕਿ ਉਹ ਸਾਡੀਆਂ ਗ਼ਲਤੀਆਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਜਲਦੀ ਹੀ ਪੰਜਾਬ ਦਾ ਦੌਰਾ ਕਰਨ ਅਤੇ ਪੰਜਾਬ ਨੂੰ ਬਣਦਾ ਹੱਕ ਦੇਣ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments