Home ਗੁਰਦਾਸਪੁਰ ਮਾਲ ਵਿਭਾਗ ਵੱਲੋਂ ਜਮਾਂਬੰਦੀਆਂ ਦੀਆਂ ਫਰਦਾਂ ਘਰ ਵਿੱਚ ਹੀ ਮੁਹੱਈਆ ਕਰਵਾਉਣ ਦੀ...

ਮਾਲ ਵਿਭਾਗ ਵੱਲੋਂ ਜਮਾਂਬੰਦੀਆਂ ਦੀਆਂ ਫਰਦਾਂ ਘਰ ਵਿੱਚ ਹੀ ਮੁਹੱਈਆ ਕਰਵਾਉਣ ਦੀ ਦਿੱਤੀ ਜਾਵੇਗੀ ਸਹੂਲਤ – ਵਿਧਾਇਕ ਬਾਜਵਾ

159
0

ਬਟਾਲਾ, 16 ਜੂਨ ( ਸਲਾਮ ਤਾਰੀ ) – ਪੰਜਾਬ ਸਰਕਾਰ ਵੱਲੋਂ ਰਾਜ ਦੇ ਵਸਨੀਕਾਂ ਨੂੰ ਉਨ੍ਹਾਂ ਦੀਅ ਜਾਇਦਾਦਾਂ ਦੀਆਂ ਜਮਾਂਬੰਦੀਆਂ ਦੀਆਂ ਪ੍ਰਮਾਣਿਤ ਕਾਪੀਆਂ (ਫਰਦਾਂ) ਜੋ ਹੁਣ ਤੱਕ ਸੂਬੇ ਵਿਚ 172 ਫਰਦ ਕੇਂਦਰਾਂ ਅਤੇ 516 ਸੇਵਾ ਕੇਂਦਰਾਂ ਰਾਹੀਂ ਜਨਤਾ ਨੂੰ ਕਾਊਂਟਰਾਂ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਹੁਣ ਉਨਾਂ ਨੂੰ ਆਪਣੇ ਘਰਾਂ ‘ਚ ਹੀ ਮੁਹੱਈਆ ਕਰਵਾਈਆਂ ਜਾਣਗੀਆਂ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਾਦੀਆਂ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਆਪਣੀ ਜਾਇਦਾਦ ਦੀ ਜਮਾਂਬੰਦੀ ਦੀ ਪ੍ਰਮਾਣਤ ਕਾਪੀ ਪ੍ਰਾਪਤ ਕਰਨ ਦੇ ਚਾਹਵਾਨ ਵਿਅਕਤੀ ਨੂੰ ਸਿਰਫ ਆਨਲਾਈਨ ਅਪਲਾਈ ਕਰਨਾ ਅਤੇ ਲੋੜੀਂਦੀ ਫੀਸ ਅਦਾ ਕਰਨੀ ਪਵੇਗੀ ਅਤੇ ਇਹ ਫਰਦਾਂ ਕੰਮਕਾਜ ਵਾਲੇ 3-4 ਦਿਨਾਂ ਦੇ ਅੰਦਰ ਅੰਦਰ ਉਸ ਦੇ ਪਤੇ ‘ਤੇ ਸਪੀਡ ਪੋਸਟ / ਰਜਿਸਟਰਡ ਪੋਸਟ ਰਾਹੀਂ ਪਹੁੰਚਾ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਹ ਸੇਵਾ ਮੁਹੱਈਆ ਕਰਵਾਉਣ ਲਈ ਪੰਜਾਬ ਮਾਲ ਵਿਭਾਗ ਵੱਲੋਂ ਡਾਕ ਵਿਭਾਗ, ਚੰਡੀਗੜ ਡਵੀਜਨ ਨਾਲ ਇਕਰਾਰਨਾਮਾ ਕੀਤਾ ਗਿਆ ਹੈ।

ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਇਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋਵੇਗੀ ਕਿਉਂਕਿ ਉਹਨਾਂ ਨੂੰ ਅਰਜੀ ਜਮਾਂ ਕਰਵਾਉਣ ਜਾਂ ਫੀਸਾਂ ਅਦਾ ਕਰਨ ਅਤੇ ਫਰਦ ਲੈਣ ਲਈ ਕਈ ਕਾਊਂਟਰਾਂ ’ਤੇ ਕਤਾਰ ਵਿੱਚ ਖੜਨਾ ਪੈਂਦਾ ਸੀ। ਇਸ ਤੋਂ ਇਲਾਵਾ, ਮਹਾਂਮਾਰੀ ਸਮੇਂ ਦੌਰਾਨ ਜਦੋਂ ਲੋਕਾਂ ਦੇ ਇੱਕਠ ਨੂੰ ਘਟਾਉਣ ਦੀ ਜਰੂਰਤ ਹੈ, ਇਹ ਸੇਵਾ ਬਹੁਤ ਲਾਹੇਵੰਦ ਸਾਬਤ ਹੋਵੇਗੀ।

ਬਿਨੈਕਾਰ ਆਨਲਾਈਨ ਲੈਂਡ ਰਿਕਾਰਡ ਸਬੰਧੀ ਵੇਰਵੇ ਵੈਬਸਾਈਟ https://jamabandi.punab.gov.in ‘ਤੇ ਵੇਖ ਸਕਦੇ ਹਨ, ਖੁਦ ਵੈਬਸਾਈਟ ‘ਤੇ ਆਨਲਾਈਨ ਬਿਨੈ ਪੱਤਰ ਜਮਾਂ ਕਰਾਉਣ ਅਤੇ ਕੋਰੀਅਰ/ ਰਜਿਸਟਰਡ ਪੋਸਟ ਰਾਹੀਂ ਪੰਜਾਬ ਵਿੱਚ ਡਿਲੀਵਰੀ ਲਈ 100 ਰੁਪਏ, ਦੇਸ ਦੇ ਦੂਸਰੇ ਰਾਜਾਂ ਵਿਚ ਡਿਲੀਵਰੀ ਲਈ 200 ਰੁਪਏ ਅਤੇ ਈਮੇਲ ਰਾਹੀਂ ਫਰਦ ਲੈਣ ਲਈ ਪ੍ਰਤੀ ਫਰਦ 50 ਰੁਪਏ ਫੀਸ ਦੀ ਅਦਾਇਗੀ ਕਰਨੀ ਹੋਵੇਗੀ। ਲੋੜੀਂਦੀ ਫੀਸ ਜਮਾਂ ਕਰਵਾਉਣ ਉਪਰੰਤ ਬਿਨੈਕਾਰ ਜਮਾਂਬੰਦੀ  ਦੀ ਕਾਪੀ (ਫਰਦ) ਡਾਕ/ਈ-ਮੇਲ ਰਾਹੀਂ ਜਾਂ ਉਸ ਦੇ ਘਰ ਹੀ ਪ੍ਰਾਪਤ ਕਰ ਸਕਦਾ ਹੈ। ਸਰਕਾਰੀ ਫੀਸ ਦੇ ਨਾਲ ਸਰਵਿਸ ਚਾਰਜ ਅਤੇ ਪੀ.ਐਲ.ਆਰ.ਐੱਸ. ਸਹੂਲਤ ਖਰਚੇ ਆਨਲਾਈਨ ਪੇਮੈਂਟ ਗੇਟਵੇ ਰਾਹੀਂ ਜਮਾਂ ਕਰਨੇ ਹੋਣਗੇ।

ਸ. ਬਾਜਵਾ ਨੇ ਦੱਸਿਆ ਕਿ ਅਰਜੀ ਦੀ ਪ੍ਰਕਿਰਿਆ ਹਰ ਪੜਾਅ ’ਤੇ ਐਸਐਮਐਸ ਰਾਹੀਂ ਬਿਨੈਕਾਰਾਂ ਨੂੰ ਭੇਜੀ ਜਾਵੇਗੀ। ਇਸ ਦੇ ਨਾਲ ਹੀ ਉਹ ਬਿਨੈਪੱਤਰ ਦੀ ਸਥਿਤੀ ਨੂੰ ਆਨਲਾਈਨ ਟਰੈਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲ ਜਨਤਾ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਵਿੱਚ ਵਾਧਾ ਕਰਨ ਵਿੱਚ ਸਹਾਈ ਹੋਵੇਗੀ।

Previous articleभाविप द्वारा विद्यार्थियों के लिए मोटिवेशनल वर्चुअल सेमीनार लगवाया गया
Next articleਵੋਟਰ ਰਜਿਸਟਰੇਸ਼ਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕ ਆਪਣੀ ਵੋਟ ਜ਼ਰੂਰ ਬਣਾਉਣ – ਈ.ਆਰ.ਓ.
Editor at Salam News Punjab

LEAVE A REPLY

Please enter your comment!
Please enter your name here