spot_img
Homeਮਾਝਾਗੁਰਦਾਸਪੁਰਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਕਰਨੀ ਬੇਹੱਦ ਜਰੂਰੀ - ਡਾ....

ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਕਰਨੀ ਬੇਹੱਦ ਜਰੂਰੀ – ਡਾ. ਹਰਪਾਲ ਸਿੰਘ

ਬਟਾਲਾ, 15 ਜਨਵਰੀ (ਮੁਨੀਰਾ ਸਲਾਮ ਤਾਰੀ ) – ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਡਾ. ਹਰਪਾਲ ਸਿੰਘ ਨੇ ਲੋਕਾਂ ਨੂੰ ਸੁਚੇਤ ਕੀਤਾ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਣ ਲਈ ਹਰ ਕਿਸੇ ਨੂੰ ਸਾਵਧਾਨੀ ਵਰਤਣੀ ਬੇਹੱਦ ਜਰੂਰੀ ਹੈ।

ਡਾ. ਹਰਪਾਲ ਸਿੰਘ ਨੇ ਇਸ ਸਬੰਧ ਜਾਣਕਾਰੀ ਦਿੰਦਿਆਂ ਦੱਸਿਆ ਪਿਛਲੇ ਕੁਝ ਹਫ਼ਤਿਆਂ ਤੋਂ ਕੋਵਿਡ-19 ਬਿਮਾਰੀ ਨਾਲ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਉਨਾਂ ਸਮੂਹ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਵਿਡ-19 ਦੀ ਬਿਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ, ਮਾਸਕ ਪਹਿਨ ਕੇ ਰੱਖਣ, ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋਤਾ ਜਾਵੇ। ਇਸਦੇ ਨਾਲ ਹੀ ਕੋਵਿਡ-19 ਵੈਕਸੀਨ ਲਗਵਾਉਣੀ ਵੀ ਬੇਹੱਦ ਜਰੂਰੀ ਹੈ।

ਕੋਵਿਡ ਵਿਰੋਧੀ ਵੈਕਸ਼ੀਨੇਸ਼ਨ ਦੀ ਗੱਲ ਕਰਦਿਆਂ ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਜਿਨਾਂ ਵਿਅਕਤੀਆਂ ਨੇ ਕੋਵਿਡ ਵਿਰੋਧੀ ਵੈੈਕਸ਼ੀਨੇਸ਼ਨ ਦੀਆਂ ਦੋਵੇਂ ਡੋਜਾਂ ਲੈ ਲਈਆਂ ਹੋਣ, ਉਨ੍ਹਾਂ ਦਾ ਕੋਵਿਡ ਬਿਮਾਰੀ ਦੀ ਲਾਗ ਲੱਗਣ ਤੋਂ ਕਾਫ ਹੱਦ ਤੱਕ ਬਚਾਅ ਹੋ ਜਾਂਦਾ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਿਛਲੇ ਦਿਨ੍ਹਾਂ ਤੋਂ 15 ਤੋਂ 18 ਸਾਲ ਦੇ ਬੱਚਿਆਂ ਦੇ ਕੋਵਿਡ ਵਿਰੋਧੀ ਵੈਕਸ਼ੀਨੇਸ਼ਨ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ। ਉਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 15 ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ ਕੋਵਿਡ-ਵੈਕਸ਼ੀਨ ਜਰੂਰ ਲਗਵਾ ਲੈਣ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments