spot_img
Homeਮਾਝਾਗੁਰਦਾਸਪੁਰਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ’ਤੇ ਬਣਾਏ ਗਏ ਵੱਖ-ਵੱਖ ਪੋਰਟਲ/ਐਪ...

ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ’ਤੇ ਬਣਾਏ ਗਏ ਵੱਖ-ਵੱਖ ਪੋਰਟਲ/ਐਪ ਦੀ ਜ਼ਿਲ੍ਹਾ ਵਾਸੀ ਤੇ ਰਾਜਨੀਤਿਕ ਪਾਰਟੀਆਂ ਵੱਧ ਤੋਂ ਵੱਧ ਵਰਤੋਂ ਕਰਨ

ਗੁਰਦਾਸਪੁਰ, 16 ਜਨਵਰੀ (ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ –ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ 8 ਜਨਵਰੀ 2022 ਨੂੰ ਵਿਧਾਨ ਸਭਾ ਚੋਣਾਂ ਦਾ ਐਲਾਨ ਕਰਨ ਦੇ ਨਾਲ ਹੀ ਜ਼ਿਲੇ ਅੰਦਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ

                     ਉਨਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਵਾਸੀਆਂ ਤੇ ਰਾਜਨੀਤਿਕ ਪਾਰਟੀਆਂ ਦੀ ਸਹੂਲਤ ਲਈ ਵੱਖ-ਵੱਖ ਪੋਰਟਲ, ਐਪ ਅਤੇ ਕੰਟੋਰਲ ਰੂਮ ਸਥਾਪਤ ਕੀਤੇ ਗਏ ਹਨ, ਜਿਸ ਰਾਹੀ ਵਿਧਾਨ ਸਭਾ ਚੋਣਾਂ ਨਾਲ ਸਬੰਧਤ ਜਾਣਕਾਰੀ ਆਦਿ ਹਾਸਲ ਕੀਤੀ ਜਾ ਸਕਦੀ ਹੈ

                        ਉਨਾਂ ਦੱਸਿਆ ਕਿ ਜਿਲ੍ਹਾ ਪੱਧਰ ’ਤੇ ਵੋਟਰ ਹੈਲਪਲਾਈਨ ਟੋਲ ਫ੍ਰੀ ਨੰਬਰ 1950, ਸੀ-ਵਿਜ਼ਲ (ਗੂਗਲ ਪਲੇਅ ਸਟੋਰ ਵਿਚੋਂ ਡਾਊਨਲੋਡ ਕੀਤਾ ਜਾ ਸਕਦਾ ਹੈ), ਸੁਵਿਧਾ ( ਨਾਮਜ਼ਦਗੀ ਪੱਤਰ ਭਰਨ ਸਬੰਧੀ), ਵੋਟਰ ਟਰਨਆਊਟ ਐਪ, ਐਨ.ਜੀ.ਆਰ.ਐਸ ਪੋਰਟਲ https://eci-citi੍ਰenservice.eci.nic.in/, ਈਮੇਲ ਆਈਡ complaintmcmcgspvs20220gmail.com ਅਤੇ ਸ਼ਿਕਾਇਤ ਸੈੱਲ, ਕਮਰਾ ਨੰਬਰ 101, ਡੀਸੀ ਦਫਤਰ ਗੁਰਦਾਸਪੁਰ 01874-245379 ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਬੀ, ਕਮਰਾ ਨੰਬਰ 120 ਵਿਚ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ, ਜਿਥੋ ਚੋਣਾਂ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ

                    ਦੱਸਣਯੋਗ ਹੈ ਕਿ ਸੀ-ਵਿਜ਼ਲ ਐਪ ਡਾਊਨਲੋਡ ਕਰਕੇ, ਕਿਸੇ ਵੀ ਤਰਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਇਸ ਐਪ ਰਾਹੀਂ ਕਰ ਸਕਦੇ ਹਨ। ਇਸ ਐਪ ’ਤੇ ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਦੀ ਸ਼ਿਕਾਇਤ ਵੀ ਕੀਤੀ ਜਾ ਸਕਦੀ ਹੈ। ਸੀ ਵਿਜ਼ਲ ਉੱਤੇ ਆਈ ਸ਼ਿਕਾਇਤ ਦਾ 100 ਮਿੰਟ ਵਿਚ ਨਿਪਟਾਰਾ ਕੀਤਾ ਜਾਂਦਾ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments