spot_img
Homeਮਾਝਾਗੁਰਦਾਸਪੁਰਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਰਿਪੋਰਟ ‘ਸੀ ਵਿਜ਼ਿਲ ਐਪ’ ’ਤੇ ਕੀਤੀ...

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਰਿਪੋਰਟ ‘ਸੀ ਵਿਜ਼ਿਲ ਐਪ’ ’ਤੇ ਕੀਤੀ ਜਾ ਸਕਦੀ ਹੈ – ਵਧੀਕ ਜ਼ਿਲ੍ਹਾ ਚੋਣ ਅਧਿਕਾਰੀ

ਬਟਾਲਾ, 16 ਜਨਵਰੀ (ਮੁਨੀਰਾ ਸਲਾਮ ਤਾਰੀ) – ਹੁਣ ਕੋਈ ਨਾਗਰਿਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਰਿਪੋਰਟ ਸੀ-ਵਿਜ਼ਿਲ ਐਪ ਉੱਪਰ ਕਰ ਸਕਦਾ ਹੈ ਅਤੇ ਕੀਤੀ ਗਈ ਸ਼ਿਕਾਇਤ ਦਾ ਨਿਪਟਾਰਾ 100 ਮਿੰਟਾਂ ਵਿੱਚ ਚੋਣ ਅਧਿਕਾਰੀਆਂ ਵੱਲੋਂ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਸ੍ਰੀ ਰਾਹੁਲ ਸਿੰਧੂ ਨੇ ਦੱਸਿਆ ਕਿ  ਭਾਰਤੀ ਚੋਣ ਕਮਿਸਨ (ਈ.ਸੀ.ਆਈ.) ਦੁਆਰਾ ਵਿਕਸਤ ਕੀਤੀ ਗਈ ‘ਸੀ-ਵਿਜ਼ਿਲ ਐਪ’ ਆਮ ਨਾਗਰਿਕ ਨੂੰ ਆਦਰਸ਼ ਚੋਣ ਜਾਬਤੇ (ਐਮ.ਸੀ.ਸੀ.) ਦੀ ਉਲੰਘਣਾ ਬਾਰੇ ਰਿਪੋਰਟ ਕਰਨ ਦਾ ਪ੍ਰਭਾਵਸਾਲੀ ਮੰਚ ਪ੍ਰਦਾਨ ਕਰਦੀ ਹੈ।

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ‘ਸੀ-ਵਿਜ਼ਿਲ ਐਪ’ ਇੱਕ ਤਰਾਂ ਨਾਲ ਆਮ ਲੋਕਾਂ ਦੀ ਚੌਕਸੀ ਹੈ। ਉਨਾਂ ਕਿਹਾ ਕਿ ਇਹ ਐਪ ਗੂਗਲ ਪਲੇਅ ਸਟੋਰ ’ਤੇ ਉਪਲਬਧ ਹੈ ਅਤੇ ਇਸ ਐਪ ਨਾਲ ਨਾਗਰਿਕ, ਥਾਂ (ਲੋਕੇਸਨ) ਆਧਾਰਿਤ ਵੇਰਵਿਆਂ ਦੇ ਨਾਲ ਮੌਕੇ ਤੋਂ ਆਦਰਸ਼ ਚੋਣ ਜਾਬਤੇ ਦੀ ਕਿਸੇ ਵੀ ਤਰਾਂ ਦੀ ਉਲੰਘਣਾ ਸਬੰਧੀ ਫੋਟੋਆਂ ਅਤੇ ਵੀਡੀਓ ਅਪਲੋਡ ਕਰ ਸਕਦੇ ਹਨ। ਉਨਾਂ ਦੱਸਿਆ ਕਿ ਜਿਸ ਸਮੇਂ ਕਿਸੇ ਨਾਗਰਕਿ ਵੱਲੋਂ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਕੀਤੀ ਜਾਂਦੀ ਹੈ ਤਾਂ ਉਸੇ ਵੇਲੇ ਉਡਣ ਦਸਤੇ ਅਤੇ ਰਿਟਰਨਿੰਗ ਅਫਸਰਾਂ ਵੱਲੋਂ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਜਾਂਦੀ ਹੈ। ਉਨਾਂ ਕਿਹਾ ਕਿ ਜਿਵੇਂ ਹੀ ਐਪ ’ਤੇ ਸ਼ਿਕਾਇਤ ਦਰਜ ਹੁੰਦੀ ਹੈ ਤਾਂ ਉਸ ਦਾ 100 ਮਿੰਟਾਂ ਵਿੱਚ ਨਿਪਟਾਰਾ ਕਰਨਾ ਹੁੰਦਾ ਹੈ।

ਸ੍ਰੀ ਰਾਹੁਲ ਸਿੰਧੂ ਨੇ ਕਿਹਾ ਕਿ ਚੋਣਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਉਮੀਦਵਾਰਾਂ ਜਾਂ ਸਿਆਸੀ ਪਾਰਟੀਆਂ ਵੱਲੋਂ ਅਪਣਾਈਆਂ ਜਾ ਰਹੀਆਂ ਕਿਸੇ ਵੀ ਕਿਸਮ ਦੀਆਂ ਕੁਤਾਹੀਆਂ ਦੀ ਆਮ ਲੋਕ ਇਸ ਐਪ ਰਾਹੀਂ ਆਪਣੇ ਪੱਧਰ ’ਤੇ ਨਿਗਰਾਨੀ ਕਰ ਸਕਦੇ ਹਨ। ਉਨਾਂ ਕਿਹਾ ਕਿ ਇਹ ਐਪ ਪ੍ਰਸ਼ਾਸਨ ਨੂੰ ਵੀ ਨਿਰਪੱਖ ਅਤੇ ਪਾਰਦਰਸੀ ਚੋਣਾਂ ਯਕੀਨੀ ਬਣਾਉਣ ਵਿੱਚ ਮਦਦ ਕਰੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੀ-ਵਿਜ਼ਿਲ ਐਪ ’ਤ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਸ਼ੇਸ਼ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਜਿਨ੍ਹਾਂ ਵੱਲੋਂ ਫੌਰੀ ਤੌਰ ’ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments