ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਸਮਾਜ ਨੂੰ ਆਪਣੀ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਦਾ ਸੁਨੇਹਾ ਦਿੱਤਾ

0
200

ਬਟਾਲਾ, 20 ਜਨਵਰੀ (ਮੁਨੀਰਾ ਸਲਾਮ ਤਾਰੀ) – ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੋਲਿੰਗ ਪ੍ਰਤੀਸ਼ਤਤਾ ਵਧਾਉਣ ਲਈ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ। ਜ਼ਿਲ੍ਹਾ ਚੋਣ ਅਧਿਕਾਰੀ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਸਵੀਪ ਟੀਮ ਵੱਲੋਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਗਤੀਵਿਧੀਆਂ ਕਰਕੇ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਨ੍ਹਾਂ ਗਤੀਵਿਧੀਆਂ ਤਹਿਤ ਸਿੱਖਿਆ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਆਪਣੇ ਹੁਨਰ ਅਨੁਸਾਰ ਭਾਰਤੀ ਚੋਣ ਪ੍ਰਣਾਲੀ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੇ ਪੋਸਟਰ ਬਣਾਏ ਜਾ ਰਹੇ ਹਨ। ਵਿਦਿਆਰਥੀਆਂ ਵੱਲੋਂ ਪੋਸਟਰਾਂ ਰਾਹੀਂ ਵੋਟਰਾਂ ਨੂੰ ਇਹ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਵੋਟ ਬਹੁਤ ਕੀਮਤੀ ਹੈ ਅਤੇ ਇਸਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਸਹੀ ਇਸਤੇਮਾਲ ਕਰਨਾ ਚਾਹੀਦਾ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਕੂਲਾਂ ਵਿੱਚ ਸਵੀਪ ਗਤੀਵਿਧੀਆਂ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੋਸਟਰ ਮੇਕਿੰਗ ਦਾ ਵਿਸ਼ਾ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨਾ ਹੈ ਅਤੇ ਵਿਦਿਆਰਥੀਆਂ ਨੇ ਆਪਣੇ ਹੁਨਰ ਅਨੁਸਾਰ ਬਹੁਤ ਵਧੀਆ ਪੋਸਟਰ ਬਣਾਏ ਹਨ ਅਤੇ ਸਮਾਜ ਨੂੰ ਇੱਕ ਵਧੀਆ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਧੀਆ ਪੋਸਟਰ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਜਾਵੇਗਾ।

Previous articleਵੋਟਾਂ ਤੋਂ ਪਹਿਲਾਂ ਪ੍ਰਸ਼ਾਸਨ ਨੇ ਕੋਵਿਡ-19 ਵੈਕਸੀਨੇਸ਼ਨ ਦੀ ਮੁਹਿੰਮ ਨੂੰ ਤੇਜ਼ ਕੀਤਾ
Next articleਸਮਾਜ ਸੇਵਕ ਅਬਦੁਰ ਰਹਿਮਾਣ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ
Editor-in-chief at Salam News Punjab

LEAVE A REPLY

Please enter your comment!
Please enter your name here