spot_img
Homeਮਾਝਾਗੁਰਦਾਸਪੁਰਕੋਵਿਡ ਵਿਰੋਧੀ ਵੈਕਸੀਨ ਲਗਵਾਉਣ ਲਈ ਲੋਕ ਅੱਗੇ ਆਉਣ-ਐਸ.ਡੀ.ਐਮ ਅਮਨਪ੍ਰੀਤ ਸਿੰਘ

ਕੋਵਿਡ ਵਿਰੋਧੀ ਵੈਕਸੀਨ ਲਗਵਾਉਣ ਲਈ ਲੋਕ ਅੱਗੇ ਆਉਣ-ਐਸ.ਡੀ.ਐਮ ਅਮਨਪ੍ਰੀਤ ਸਿੰਘ

ਗੁਰਦਾਸਪੁਰ, 21 ਜਨਵਰੀ (ਮੁਨੀਰਾ ਸਲਾਮ ਤਾਰੀ) ਸ੍ਰੀ ਅਮਨਪ੍ਰੀਤ ਸਿੰਘ ਐਸ.ਡੀ.ਐਮ ਗੁਰਦਾਸਪੁਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ ਵਿਰੋਧੀ ਵੈਕਸੀਨ ਲਗਵਾਉਣ ਲਈ ਵੱਧ ਤੋਂ ਵੱਧ ਅੱਗੇ ਆਉਣ । ਉਨਾਂ ਦੱਸਿਆ ਕਿ 15 ਤੋਂ 18 ਸਾਲ ਦੇ ਵਿਦਿਆਰਥੀਆਂ ਨੂੰ ਕੋਵਿਡ ਵਿਰੋਧੀ ਵੈਕਸੀਨ ਲਾਉਣ ਲਈ ਸਕੂਲਾਂ ਵਿਚ ਸਿਹਤ ਵਿਭਾਗ ਵਲੋਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ

       ਐਸ.ਡੀ.ਐਮ ਗੁਰਦਾਸਪੁਰ ਨੇ ਅੱਗੇ ਕਿਹਾ ਕਿ ਜਿਨਾਂ ਲੋਕਾਂ ਵਲੋਂ ਅਜੇ ਤਕ  ਆਪਣੀ ਪਹਿਲੀ ਜਾਂ ਨਿਰਧਾਰਤ ਸਮੇਂ ਤੋਂ ਬਾਅਦ ਦੂਜੀ ਵੈਕਸੀਨ ਨਹੀ ਲਵਾਈ, ਉਹ ਵੈਕਸੀਨ ਲਗਵਾ ਲੈਣ। ਉਨਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਵੈਕਸੀਨ ਲਗਵਾਉਣ ਵਿਚ ਅਣਗਹਿਲੀ ਜਾਂ ਦੇਰੀ ਨਾ ਕੀਤੀ ਜਾਵੇ, ਤਾਂ ਜੋ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਯੋਗ ਵੋਟਰਾਂ ਦੀ 100 ਫੀਸਦ ਵੋਟਿੰਗ ਹੋ ਸਕੇ

      ਉਨਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕੇ ਗੁਰਦਾਸਪੁਰ ਵਿਖੇ ਕੋਵਿਡ ਵਿਰੋਧੀ ਵੈਕਸੀਨ ਲਗਾਉਣ ਲਈ ਸਿਹਤ ਵਿਭਾਗ ਵਲੋਂ ਤੇਜ਼ੀ ਨਾਲ ਮੁਹਿੰਮ ਵਿੱਢੀ ਗਈ ਹੈ। ਉਨਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੈਕਸੀਨ ਲਗਵਾਉਣ ਲਈ ਆਪਣੇ ਬੀ.ਐਲ.ਓ (ਬੂਥ ਲੈਵਲ ਅਫਸਰ) ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਜਲਦ ਤੋਂ ਜਲਦ ਵੈਕਸੀਨ ਦੇ 100 ਫੀਸਦ ਟੀਚੇ ਨੂੰ ਪੂਰਾ ਕੀਤਾ ਜਾ ਕੇ। ਉਨਾਂ ਕਿਹਾ ਕਿ ਆਪਣੀ , ਆਪਣੇ ਪਰਿਵਾਰ ਤੇ ਆਲੇ-ਦੁਆਲੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਵੈਕਸੀਨ ਲਗਵਾਉਣ ਵਿਚ ਲਾਪਰਵਾਹੀ ਨਾ ਵਰਤੀ ਜਾਵੇ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments