spot_img
Homeਮਾਝਾਗੁਰਦਾਸਪੁਰਕਰੋਨਾ ਦੀ ਰੋਕਥਾਮ ਲਈ ਟੈਸਟਿੰਗ ਤੇ ਵੈਕਸੀਨੇਸ਼ਨ ਦੇ ਨਾਲ-ਨਾਲ ਸਾਵਧਾਨੀਆਂ ਦੀ ਪਾਲਣਾ...

ਕਰੋਨਾ ਦੀ ਰੋਕਥਾਮ ਲਈ ਟੈਸਟਿੰਗ ਤੇ ਵੈਕਸੀਨੇਸ਼ਨ ਦੇ ਨਾਲ-ਨਾਲ ਸਾਵਧਾਨੀਆਂ ਦੀ ਪਾਲਣਾ ਬੇਹਦ ਜ਼ਰੂਰੀ

ਬਟਾਲਾ, 21 ਜਨਵਰੀ (ਮੁਨੀਰਾ ਸਲਾਮ ਤਾਰੀ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜਰ ਜ਼ਿਲੇ੍ਹ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਯੋਗ ਵਿਅਕਤੀ ਆਪਣੀ ਵੈਕਸੀਨੇਸ਼ਨ ਜਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੂੰ ਬੁਖਾਰ, ਖੰਡ, ਜੁਕਾਮ ਆਦਿ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਸ ਨੂੰ ਤੁਰੰਤ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਦੇ ਨਵੇ ਵੇਰਿਅੰਟ ਦਾ ਪ੍ਰਭਾਵ ਵੀ ਦੁਨੀਆਂ ਅੰਦਰ ਪੈਰ ਫੈਲਾ ਚੁੱਕਿਆ ਹੈ।ਉਨ੍ਹਾਂ ਕਿਹਾ ਕਿ ਕਰੋਨਾ ਦੇ ਕੇਸ ਵੀ ਲਗਾਤਾਰ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਕਰੋਨਾ ਨੂੰ ਰੋਕਣ ਲਈ ਜਿਥੇ ਸਾਵਧਾਨੀਆਂ ਦੀ ਪਾਲਣਾ ਬਹੁਤ ਜ਼ਰੂਰੀ ਹਨ ਉਥੇ ਸਮੇਂ ਸਿਰ ਟੈਸਟਿੰਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੈਸਟ ਕਰਵਾਉਣ ਨਾਲ ਅਸੀਂ ਕਰੋਨਾ ਨੂੰ ਫੈਲਾਉਣ ਤੋਂ ਰੋਕਣ ਵਿਚ ਕਾਮਯਾਬ ਹੋ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜਦੋਂ ਵੀ ਲੱਛਣ ਨਜਰ ਆਉਂਦੇ ਹਨ ਤਾਂ ਉਸੇ ਸਮੇਂ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜ਼ੋ ਅਸੀਂ ਅਪਣੇ ਪਰਿਵਾਰ ਨੂੰ ਕਰੋਨਾ ਦੀ ਚਪੇਟ ਵਿਚ ਲਿਆਉਣ ਤੋਂ ਬਚਾ ਸਕੀਏ।

ਇਸ ਤੋਂ ਇਲਾਵਾ ਕਰੋਨਾ ਨੂੰ ਰੋਕਣ ਲਈ ਵੈਕਸੀਨੇਸ਼ਨ ਬਹੁਤ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਕਰਵਾਉਣ ਨਾਲ ਅਸੀਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕ ਸਕਦੇ ਹਾਂ ਤੇ ਕਰੋਨਾ ਨੂੰ ਹਰਾ ਸਕਦੇ ਹਾਂ। ਉਨ੍ਹਾਂ ਕਿਹਾ ਕਿ 15 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਨੂੰ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਵਿਚ ਮੂੰਹ `ਤੇ ਮਾਸਕ ਲਗਾਉਣਾ, ਵਾਰ-ਵਾਰ ਸਾਬਣ ਨਾਲ ਹੱਥ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣਾ ਆਦਿ ਦੀ ਪਾਲਣਾ ਯਕੀਨੀ ਬਣਾਈ ਜਾਵੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments