spot_img
Homeਮਾਝਾਗੁਰਦਾਸਪੁਰਸਵੀਪ ਤਹਿਤ ਪੋਲਿੰਗ ਬੂਥਾਂ ’ਤੇ ਕੀਤੀਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ

ਸਵੀਪ ਤਹਿਤ ਪੋਲਿੰਗ ਬੂਥਾਂ ’ਤੇ ਕੀਤੀਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ

ਬਟਾਲਾ, 21 ਜਨਵਰੀ (ਮੁਨੀਰਾ ਸਲਾਮ ਤਾਰੀ) – ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੋਵਿਡ ਸਬੰਧੀ ਨਿਰਦੇਸ਼ਾਂ ਤਹਿਤ ਗਤੀਵਿਧੀਆਂ ਅਤੇ ਵਰਚੂਅਲ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦੇੇ ਹੋਏ ਵਿਧਾਨ ਸਭਾ ਹਲਕਾ ਬਟਾਲਾ ਦੇ ਰਿਟਰਨਿੰਗ ਅਫਸਰ ਸ੍ਰੀ ਰਾਮ ਸਿੰਘ ਨੇ ਦੱਸਿਆ ਕਿ ਜਿੱਥੇ 18 ਸਾਲ ਦੇ ਜਾਂ ਵੱਧ ਉਮਰ ਦੇ ਵਿਦਿਆਰਥੀਆਂ/ਨੌਜਵਾਨਾਂ ਨੂੰ ਜ਼ੂਮ ਮੀਟਿੰਗਾਂ ਰਾਹੀਂ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਬੂਥ ਪੱਧਰ ’ਤੇ ਵੀ ਵੋਟਰਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ।

ਉਨਾਂ ਦੱਸਿਆ ਕਿ ਇਸ ਤਹਿਤ ਵਿਧਾਨ ਸਭਾ ਹਲਕਾ ਬਟਾਲਾ ਦੇ ਪੋਲਿੰਗ ਬੂਥਾਂ ’ਤੇ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ ਤੇ ਭੈਅ ਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਚੋਣ ਅਮਲੇ ਵੱਲੋਂ 18 ਸਾਲ ਦੇ ਵੋਟਰਾਂ ਨੂੰ ਜਿੱਥੇ ਇਨਰੋਲ ਕੀਤਾ ਜਾ ਰਿਹਾ ਹੈ, ਉਥੇ ਈਵੀਐਮਜ਼ ਅਤੇ ਵੀਵੀਪੈਟ ਦੀ ਕਾਰਜਪ੍ਰਣਾਲੀ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਦਿਵਿਆਂਗਾਂ (40 ਫੀਸਦੀ ਤੋਂ ਵੱਧ) ਨੂੰ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਸਹੂਲਤ ਬਾਰੇ ਦੱਸਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਹੋਰ ਵੀ ਕਿਸੇ ਤਰਾਂ ਦੀ ਜਾਣਕਾਰੀ ਲਈ ਟੌਲ ਫ੍ਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments