spot_img
Homeਮਾਝਾਗੁਰਦਾਸਪੁਰਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਟਾਲਾ ’ਚ ਚੋਣ ਅਮਲੇ ਨੂੰ ਦਿੱਤੀ ਸਿਖਲਾਈ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਟਾਲਾ ’ਚ ਚੋਣ ਅਮਲੇ ਨੂੰ ਦਿੱਤੀ ਸਿਖਲਾਈ

ਬਟਾਲਾ, 23 ਜਨਵਰੀ (ਮੁਨੀਰਾ ਸਲਾਮ ਤਾਰੀ) – ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਚੋਣ ਅਮਲੇ ’ਚ ਤਾਇਨਾਤ ਕੀਤੇ ਕਰਮਚਾਰੀਆਂ ਦੀ ਅੱਜ ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਵਿਖੇ ਪਹਿਲੀ ਰਿਹਰਸਲ ਕਰਵਾਈ ਗਈ। ਅੱਜ ਦੀ ਇਸ ਪਹਿਲੀ ਰਿਹਰਸਲ ਵਿੱਚ 1200 ਦੇ ਕਰੀਬ ਕਰਮਚਾਰੀਆਂ ਨੂੰ ਬੁਲਾਇਆ ਗਿਆ ਸੀ। ਰਿਹਰਸਲ ਦੌਰਾਨ ਵਿਧਾਨ ਸਭਾ ਹਲਕਾ ਬਟਾਲਾ ਦੇ ਰਿਟਰਨਿੰਗ ਅਫ਼ਸਰ-ਕਮ-ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਅਤੇ ਤਹਿਸੀਲਦਾਰ ਬਟਾਲਾ ਸ੍ਰੀ ਜਸਕਰਨਜੀਤ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ।

ਰਿਹਰਸਲ ਦੌਰਾਨ ਚੋਣ ਅਮਲੇ ਨਾਲ ਗੱਲ ਕਰਦਿਆਂ ਐੱਸ.ਡੀ.ਐੱਮ. ਸ੍ਰੀ ਰਾਮ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਜਨਾਬ ਮੁਹੰਮਦ ਦੀ ਅਗਵਾਈ ਹੇਠ ਇਹ ਪਹਿਲੀ ਟਰੇਨਿੰਗ ਲਗਾਈ ਗਈ ਹੈ। ਉਨਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਿਹੜੇ ਵੀ ਕਰਮਚਾਰੀ ਚੋਣ ਡਿਊਟੀ ’ਤੇ ਲਗਾਏ ਗਏ ਹਨ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਜਿੰਮੇਵਾਰੀ ਅਤੇ ਮਿਹਨਤ ਨਾਲ ਨਿਭਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਚੋਣ ਡਿਊਟੀ ਇੱਕ ਬਹੁਤ ਹੀ ਜਿੰਮੇਵਾਰੀ ਵਾਲਾ ਕੰਮ ਹੈ ਅਤੇ ਇਸ ਕੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਚੋਣ ਅਮਲੇ ਨੂੰ ਟਰੇਂਡ ਕੀਤਾ ਜਾ ਰਿਹਾ ਹੈ।

ਐੱਸ.ਡੀ.ਐੱਮ ਬਟਾਲਾ ਨੇ ਕਿਹਾ ਕਿ ਜਿਨਾਂ ਕਰਮਚਾਰੀਆਂ ਦੀ ਚੋਣ ਡਿਊਟੀ ਲੱਗੀ ਹੈ ਉਨਾਂ ਨੂੰ ਆਪਣੀ ਡਿਊਟੀ ਦੇਣੀ ਹੀ ਪਵੇਗੀ ਅਤੇ ਕਿਸੇ ਵੀ ਕਰਮਚਾਰੀ ਦੀ ਚੋਣ ਡਿਊਟੀ ਕੱਟੀ ਨਹੀਂ ਜਾਵੇਗੀ। ਉਨਾਂ ਕਿਹਾ ਕਿ ਅੱਜ ਦੀ ਰਿਹਰਸਲ ਦੌਰਾਨ ਟਰੇਨਿੰਗ ’ਚ ਹਿੱਸਾ ਲੈਣ ਵਾਲੇ ਸਾਰੇ ਕਰਮਚਾਰੀਆਂ ਦੀ ਹਾਜ਼ਰੀ ਲਗਾਈ ਗਈ ਹੈ ਅਤੇ ਜੋ ਕਰਮਚਾਰੀ ਗੈਰਹਾਜ਼ਰ ਰਹੇ ਹਨ ਉਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚੋਣ ਅਮਲੇ ਨੂੰ ਚੋਣ ਪ੍ਰੀਕ੍ਰਿਆ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਕੋਵਿਡ-19 ਦੇ ਪ੍ਰੋਟੋਕੋਲ ਬਾਰੇ ਵੀ ਦੱਸਿਆ ਗਿਆ ਹੈ। ਚੋਣ ਅਮਲਾ ਚੋਣ ਪ੍ਰੀਕ੍ਰਿਆ ਦੌਰਾਨ ਚੋਣ ਕਮਿਸ਼ਨ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਮੁੱਚੇ ਅਮਲ ਨੂੰ ਨੇਪਰੇ ਚਾੜੇਗਾ। ਉਨ੍ਹਾਂ ਦੱਸਿਆ ਕਿ ਚੋਣ ਅਮਲੇ ਵਿੱਚ ਤਾਇਨਾਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੋਵਿਡ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗ ਚੁੱਕੀਆਂ ਹਨ ਅਤੇ ਕਰਮਚਾਰੀਆਂ ਨੂੰ ਬੂਸਟਰ ਡੋਜ਼ ਵੀ ਲਗਾਈ ਜਾ ਰਹੀ ਹੈ। ਅੱਜ ਦੀ ਰਿਹਰਸਲ ਦੌਰਾਨ ਸਿਹਤ ਵਿਭਾਗ ਵੱਲੋਂ ਬੂਸਟਰ ਡੋਜ਼ ਲਗਾਉਣ ਲਈ ਵਿਸ਼ੇਸ਼ ਕੈਂਪ ਵੀ ਲਗਾਇਆ ਗਿਆ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments