spot_img
Homeਮਾਝਾਗੁਰਦਾਸਪੁਰਬਟਾਲਾ ਸ਼ਹਿਰ ਵਿੱਚ ਕੋਵਿਡ-19 ਵੈਕਸੀਨ ਲਗਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ

ਬਟਾਲਾ ਸ਼ਹਿਰ ਵਿੱਚ ਕੋਵਿਡ-19 ਵੈਕਸੀਨ ਲਗਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ

ਬਟਾਲਾ, 24 ਜਨਵਰੀ (ਮੁਨੀਰਾ ਸਲਾਮ ਤਾਰੀ) – ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ-ਪਹਿਲਾਂ ਵੋਟਰਾਂ ਦੀ 100 ਫੀਸਦੀ ਕੋਵਿਡ-19 ਵੈਕਸੀਨੇਸ਼ਨ ਕਰਨ ਦੇ ਟੀਚੇ ਤਹਿਤ ਅੱਜ ਬਟਾਲਾ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਵੈਕਸੀਨੇਸ਼ਨ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਬੀ.ਐੱਲ.ਓਜ਼ ਅਤੇ ਸੈਕਟਰ ਅਫ਼ਸਰਾਂ ਵੱਲੋਂ ਪੂਰਾ ਸਹਿਯੋਗ ਕੀਤਾ ਗਿਆ। ਜਿਨ੍ਹਾਂ ਯੋਗ ਵਿਅਕਤੀਆਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ ਸੀ ਬੀ.ਐੱਲ.ਓਜ਼ ਵੱਲੋਂ ਉਨ੍ਹਾਂ ਨੂੰ ਪ੍ਰੇਰਤ ਕਰਕੇ ਕੈਂਪਾਂ ਵਿੱਚ ਲਿਆਂਦਾ ਗਿਆ ਜਿਥੇ ਉਨ੍ਹਾਂ ਦੀ ਵੈਕਸੀਨੇਸ਼ਨ ਕੀਤੀ ਗਈ।

ਐੱਸ.ਡੀ.ਐੱਮ ਬਟਾਲਾ-ਕਮ-ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਬਟਾਲਾ ਸ੍ਰੀ ਰਾਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ੍ਹ ਭਰ ਵਿੱਚ ਕੋਵਿਡ-19 ਵੈਕਸੀਨੇਸ਼ਨ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਟਾਲਾ ਦੇ ਹਰ ਬੂਥ ਦੇ ਬੀ.ਐੱਲ.ਓਜ਼ ਅਤੇ ਸੈਕਟਰ ਅਫਸਰਾਂ ਨੂੰ ਰੋਜ਼ਾਨਾਂ ਵੈਕਸੀਨੇਸ਼ਨ ਕਰਵਾਉਣ ਦੇ ਟੀਚੇ ਦਿੱਤੇ ਜਾ ਰਹੇ ਹਨ ਤਾਂ ਜੋ ਇੱਕ ਵੀ ਯੋਗ ਨਾਗਰਿਕ ਵੈਕਸੀਨ ਲਗਵਾਉਣ ਤੋਂ ਵਾਂਝਾ ਨਾ ਰਹੇ। ਉਨਾਂ ਕਿਹਾ ਕਿ ਵੈਕਸੀਨ ਲਗਾਉਣ ਨਾਲ ਕੋਵਿਡ ਦੇ ਪਸਾਰ ਨੂੰ ਅਸਰਦਾਰ ਢੰਗ ਨਾਲ ਰੋਕਿਆ ਜਾ ਸਕਦਾ ਹੈ। ਉਨਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਮਹਾਂਮਾਰੀ ਤੋਂ ਬਚਣ ਲਈ ਵੈਕਸੀਨ ਬਹੁਤ ਕਾਰਗਾਰ ਹੈ ਅਤੇ ਹਰ ਯੋਗ ਵਿਅਕਤੀ ਨੂੰ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments