spot_img
Homeਮਾਝਾਗੁਰਦਾਸਪੁਰਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਬਟਾਲਾ, 24 ਜਨਵਰੀ (ਮੁਨੀਰਾ ਸਲਾਮ ਤਾਰੀ) – ਬਟਾਲਾ ਵਿਖੇ ਤਹਿਸੀਲ ਪੱਧਰੀ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਤਹਿਸੀਲਦਾਰ ਬਟਾਲਾ ਸ. ਜਸਕਰਨਜੀਤ ਸਿੰਘ ਵੱਲੋਂ ਕੀਤਾ ਗਿਆ।

ਫੁੱਲ ਡਰੈੱਸ ਰਿਹਰਸਲ ਦੌਰਾਨ ਤਹਿਸੀਲਦਾਰ ਸ. ਜਸਕਰਨਜੀਤ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ। ਇਸ ਉਪਰੰਤ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਤਹਿਸੀਲਦਾਰ ਬਟਾਲਾ ਨੇ ਕਿਹਾ ਕਿ 26 ਜਨਵਰੀ ਨੂੰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਚਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।

ਤਹਿਸੀਲਦਾਰ ਬਟਾਲਾ ਸ. ਜਸਕਰਨਜੀਤ ਸਿੰਘ ਨੇ ਦੱਸਿਆ ਕਿ ਬਟਾਲਾ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਅਦਾ ਕਰਨਗੇ। ਉਨਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਕੋਵਿਡ-19 ਤੋਂ ਬਚਣ ਦੀਆਂ ਸਾਵਧਾਨੀਆਂ ਦਾ ਵਿਸ਼ੇਸ਼ ਤੌਰ ’ਤੇ ਪਾਲਣ ਕੀਤਾ ਜਾਵੇਗਾ।

ਅੱਜ ਦੀ ਫੁੱਲ-ਡਰੈੱਸ ਰਿਹਰਸਲ ਦੌਰਾਨ ਡੀ.ਐੱਸ.ਪੀ. ਦੇਵ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਇੰਦਰਜੀਤ ਸਿੰਘ, ਪ੍ਰੋ. ਜਸਬੀਰ ਸਿੰਘ, ਸ਼ਸ਼ੀ ਭੂਸ਼ਨ ਵਰਮਾ ਅਤੇ ਪੁਲਿਸ ਦੇ ਅਧਿਕਾਰੀ ਮੌਜੂਦ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments