ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ, 16 ਜੂਨ (ਰਵੀ ਭਗਤ)-ਅਕਾਲੀ ਦਲ ਸੰਯੁਕਤ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਜਲਦ ਹੀ ਹਲਕੇ ਅੰਦਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਕ੍ਰਿਸਚੀਅਨ ਵਿੰਗ ਤੇ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਸਾਬਾ ਭੱਟੀ ਫਤਹਿਨੰਗਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜਥੇਦਾਰ ਸੇਵਾ ਸਿੰਘ ਸੇਖਵਾਂ ਵੱਲੋਂ ਹਲਕੇ ਅੰਦਰ ਕਰਵਾਏ ਕੰਮਾਂ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਸੰਯੁਕਤ ਅਹਿਮ ਭੂਮਿਕਾ ਨਿਭਾਏਗਾ।