spot_img
Homeਮਾਝਾਗੁਰਦਾਸਪੁਰਡਿਪਟੀ ਕਮਿਸ਼ਨਰ ਨੇ ਕੋਵਿਡ ਵੈਕਸੀਨੇਸ਼ਨ ਮੁਹਿੰਮ `ਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ...

ਡਿਪਟੀ ਕਮਿਸ਼ਨਰ ਨੇ ਕੋਵਿਡ ਵੈਕਸੀਨੇਸ਼ਨ ਮੁਹਿੰਮ `ਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ

ਕਾਦੀਆਂ, 25 ਜਨਵਰੀ (ਮੁਨੀਰਾ ਸਲਾਮ ਤਾਰੀ) – ਕਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਅਤੇ ਵੈਕਸੀਨੇਸ਼ਨ ਮੁਹਿੰਮ `ਚ ਹੋਰ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜਿੰਨ੍ਹਾ ਯੋਗ ਵਿਅਕਤੀਆਂ ਨੂੰ ਅਜੇ ਤੱਕ ਵੈਕਸੀਨ ਨਹੀਂ ਲੱਗੀ, ਉਹਨਾਂ ਨੂੰ ਵੈਕਸੀਨ ਲਗਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਕਰੋਨਾ ਮਹਾਂਮਾਰੀ ਨੂੰ ਹਰਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਵੈਕਸੀਨ ਲਗਵਾਉਣ ਪ੍ਰਤੀ ਜਾਗਰੂਕ ਵੀ ਕੀਤਾ ਜਾਵੇ ਹੈ ਤਾਂ ਜੋ ਸਮੇਂ ਸਿਰ ਵੈਕਸੀਨੇਸ਼ਨ ਕਰਵਾ ਕੇ ਅਸੀਂ ਆਪਣੇ ਆਪ ਨੂੰ ਆਪਣੇ ਪਰਿਵਾਰ, ਰਿਸ਼ਤੇਦਾਰਾਂ ਨੂੰ ਕਰੋਨਾ ਦੇ ਫੈਲਾਓ ਤੋਂ ਬਚਾ ਸਕੀਏ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਜ਼ਿਲੇ੍ਹ ਦੇ ਵੱਖ-ਵੱਖ ਬਲਾਕਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਕਰੋਨਾ ਵੈਕਸੀਨ ਲਗਵਾਉਣ ਤੋਂ ਵਾਂਝਾ ਨਾ ਰਹਿ ਜਾਵੇ।ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਦੇ ਇਕ ਖੁਰਾਕ ਲਗੀ ਹੈ ਤਾਂ ਉਹ ਡਾਕਟਰੀ ਸਲਾਹ ਅਨੁਸਾਰ ਮਿਥੇ ਸਮੇਂ ਅੰਦਰ ਦੂਜੀ ਡੋਜ਼ ਵੀ ਲਗਵਾਏ। ਉਨ੍ਹਾਂ ਕਿਹਾ ਕਿ ਦੋਨੋ ਖੁਰਾਕਾਂ ਲਗਵਾਉਣ ਨਾਲ ਹੀ ਵੈਕਸੀਨੇਸ਼ਨ ਪੂਰੀ ਹੰੁਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਦੇ ਨਵੇਂ-ਨਵੇਂ ਵੇਰਿਅੰਟ ਆ ਰਹੇ ਹਨ ਜੋ ਕਿ ਪਹਿਲੀਆਂ ਲਹਿਰਾਂ ਨਾਲੋਂ ਵੀ ਵਧੇਰੇ ਖਤਰਨਾਕ ਹਨ। ਉਨ੍ਹਾਂ ਕਿਹਾ ਕਿ ਇਸ ਖਤਰੇ ਤੋਂ ਬਚਾਓ ਲਈ ਸਾਵਧਾਨੀਆਂ ਤੇ ਵੈਕਸੀਨੇਸ਼ਨ ਹੀ ਯੋਗ ਹਨ। ਉਨ੍ਹਾਂ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕੋਈ ਵੀ ਯੋਗ ਵਿਅਕਤੀ ਆਪਣੀ ਵੈਕਸੀਨੇਸ਼ਨ ਕਰਵਾਉਣ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਦੇ ਨਾਲ-ਨਾਲ ਸਾਵਧਾਨੀਆਂ ਦੀ ਪਾਲਣਾ ਵੀ ਹਰ ਹੀਲੇ ਯਕੀਨੀ ਬਣਾਈ ਜਾਵੇ, ਮਾਸਕ ਲਾਜ਼ਮੀ ਪਾਇਆ ਜਾਵੇ, ਹੱਥ ਵਾਰ-ਵਾਰ ਧੋਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੈਕਸੀਨੇਸ਼ਨ ਸਬੰਧੀ ਜ਼ਿਲੇ੍ਹ ਅੰਦਰ ਕੈਂਪ ਲਗਾਏ ਜਾ ਰਹੇ ਹਨ ਤੇ ਵੈਕਸੀਨ ਤੋਂ ਵਾਂਝੇ ਲੋਕ ਆਪਣੇ ਨੇੜੇ ਲਗਾਏ ਜਾ ਰਹੇ ਕੈਂਪ ਵਿਚ ਸ਼ਿਰਕਤ ਕਰਕੇ ਆਪਣੀ ਵੈਕਸੀਨ ਲਗਵਾਉਣ।

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਬਟਾਲਾ ਸ਼ਹਿਰ ਵਿੱਚ ਵੈਕਸੀਨੇਸ਼ਨ ਕੈਂਪਾਂ ਦੀ ਗਿਣਤੀ 50 ਤੋਂ ਵੀ ਵਧਾ ਦਿੱਤੀ ਗਈ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬੀ.ਐੱਲ.ਓਜ਼ ਅਤੇ ਸੈਕਟਰ ਅਫ਼ਸਰਾਂ ਦੇ ਸਹਿਯੋਗ ਨਾਲ ਵੈਕਸੀਨੇਸ਼ਨ ਮੁਹਿੰਮ ਨੂੰ ਸਫਲ ਬਣਾਇਆ ਜਾ ਰਿਹਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments