ਵੋਟਾਂ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮਨਾਇਆ ਗਿਆ ਨੈਸ਼ਨਲ ਵੋਟਰ ਦਿਵਸ

0
228

ਬਟਾਲਾ, 25 ਜਨਵਰੀ (ਮੁਨੀਰਾ ਸਲਾਮ ਤਾਰੀ) – ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਦਾ ਹੋਇਆ ਅੱਜ ਨੈਸ਼ਨਲ ਵੋਟਰ ਦਿਵਸ ਵਰਚੂਅਲ ਸਮਾਗਮ ਰਾਹੀਂ ਮਨਾਇਆ ਗਿਆ। ਇਸ ਮੌਕੇ ਬਟਾਲਾ ਦੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਵੋਟ ਪਾਉਣ ਪ੍ਰਤੀ ਵੋਟਰ ਪ੍ਰਣ ਵੀ ਲਿਆ ਗਿਆ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਨੇ ਦੱਸਿਆ ਕਿ ਵੋਟਰਾਂ ਅਤੇ ਵਿਸ਼ੇਸ਼ ਕਰਕੇ 18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੋਟ ਦੇ ਹੱਕ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਪਿਛਲੇ 6 ਮਹੀਨਿਆਂ ਤੋਂ ਸਵੀਪ ਗਤੀਵਿਧੀਆਂ ਜਾਰੀ ਹਨ। ਉਨਾਂ ਦੱਸਿਆ ਕਿ ਵਿਦਿਆਰਥੀਆਂ ਵਲੋਂ ਸਿਰਜਨਾਤਮਕ ਤਰੀਕੇ ਰਾਹੀਂ ਲੋਕਾਂ ਨੂੰ ਆਪਣੀ ਵੋਟ ਬਿਨਾਂ ਕਿਸੇ ਡਰ, ਲਾਲਚ ਅਤੇ ਭੈਅ ਜਾਂ ਦਬਾਅ ਤੋਂ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੈਸ਼ਨਲ ਵੋਟਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਜੋ ਨੌਜਵਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ, ਉਹ ਜਿੰਮੇਵਾਰ ਨਾਗਰਿਕ ਬਣ ਚੁੱਕੇ ਹਨ। ਉਨਾਂ ਕਿਹਾ ਕਿ ਹੁਣ ਉਨਾਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ, ਉਹ ਹੁਣ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੇ ਵੋਟ ਜ਼ਰੂਰ ਪਾਉਣ। ਉਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਵੋਟ ਪਾਉਣੀ ਚਾਹੀਦੀ ਹੈ ਅਤੇ  ਯੋਗ ਉਮੀਦਵਾਰ ਨੂੰ ਚੁਣਨਾ ਚਾਹੀਦਾ ਹੈ। ਉਨਾਂ ਕਿਹਾ ਕਿ ਜਿੱਥੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਵੇਂ ਬਣੇ ਵੋਟਰ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ, ਉਥੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਨੂੰ ਵੀ ਵੋਟਾਂ ਪਾਉਣ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਵੱਲੋਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਵੇਂ ਬਣੇ ਵੋਟਰਾਂ ਨੂੰ ਐਪਿਕ ਕਾਰਡ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Previous articleਡਿਪਟੀ ਕਮਿਸ਼ਨਰ ਨੇ ਕੋਵਿਡ ਵੈਕਸੀਨੇਸ਼ਨ ਮੁਹਿੰਮ `ਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ
Next articleਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੇ ਹੱਕ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ
Editor-in-chief at Salam News Punjab

LEAVE A REPLY

Please enter your comment!
Please enter your name here