spot_img
Homeਮਾਝਾਗੁਰਦਾਸਪੁਰ47 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ

47 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ

ਗੁਰਦਾਸਪੁਰ 28 ਜਨਵਰੀ (ਵਿਕਰਮ ਚੀਮਾ)

ਭਾਰਤ ਪਾਕਿ ਕੌਮਾਤਰੀ ਸਰਹੱਦ ਡੇਰਾ ਬਾਬਾ ਨਾਨਕ ਵਿਖੇ ਹੈਰੋਇਨ ਦਾ ਜਖੀਰਾ ਬਰਾਮਦ
ਬੀਓਪੀ ਚੰਦੂ ਵਡਾਲਾ ‘ਚ ਤਸਕਰਾਂ ਤੇ ਬੀਐਸਐਫ ਦੋਰਾਨ ਗੋਲੀਬਾਰੀ
ਬੀਐਸਐਫ ਦਾ ਜਵਾਨ ਗੋਲੀ ਲਂਗਣ ਕਾਰਨ ਹੋਇਆ ਗੰਭੀਰ ਜਖਮੀ

ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 89ਬਟਾਲੀਅਨ ਦੀ ਬੀ ਓ ਪੀ ਚੰਦੂ ਵਡਾਲਾ ਵਿਖੇ ਅੱਜ ਤੜਕਸਾਰ ਸੰਘਣੀ ਧੁੰਦ ਦੌਰਾਨ ਬੀਐਸਐਫ ਜਵਾਨਾਂ ਅਤੇ ਨਸ਼ਾ ਤਸਕਰਾਂ ਦਰਮਿਆਨ ਮੁੱਠਭੇੜ ਹੋ ਗਈ ਜਿਸ ਦੌਰਾਨ ਬੀਐਸਐਫ ਦਾ ਜਵਾਨ ਗੋਲੀ ਲੱਗਣ ਕਾਰਨ ਗੰਭੀਰ ਫੱਟੜ ਹੋ ਗਏ ਜਿਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਾ ਹੋਇਆ ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਅੱਜ ਸਵਾ ਪੰਜ ਵਜੇ ਦੇ ਕਰੀਬ ਚੰਦੂ ਵਡਾਲਾ ਪੋਸਟ ਦੇ ਜਵਾਨਾ ਸਰਹੱਦ ਤੇ ਸੰਘਣੀ ਧੁੰਦ ਦੌਰਾਨ ਹਿਲਜੁਲ ਵੇਖੀ ਇਸ ਦੌਰਾਨ ਪਾਕਿ ਤਸਕਰਾਂ ਅਤੇ ਬੀਐੱਸਐਫ ਜਵਾਨਾਂ ਦੌਰਾਨ ਚੱਲੀ ਗੋਲੀ ਦੌਰਾਨ ਬੀਐਸਐਫ ਦੇ ਜਵਾਨ ਗਿਆਨ ਚੰਦ ਦੇ ਸਿਰ ਤੇ ਗੋਲੀ ਲੱਗਣ ਕਾਰਨ ਗੰਭੀਰ ਫੱਟੜ ਹੋ ਗਿਆ ਜਦ ਕਿ ਬੀਐਸਐਫ ਜਵਾਨਾਂ ਵੱਲੋਂ 47 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ ਉਨ੍ਹਾਂ ਕਿਹਾ ਕਿ ਸੰਘਣੀ ਧੁੰਦ ਦੌਰਾਨ ਸਰਚ ਅਭਿਆਨ ਜਾਰੀ ਹੈ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments