spot_img
Homeਮਾਝਾਗੁਰਦਾਸਪੁਰਵੈਕਸੀਨ ਲਗਾਉਣ ਲਈ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਘਰ-ਘਰ ਕੀਤੀ ਜਾ ਰਹੀ ਪਹੁੰਚ

ਵੈਕਸੀਨ ਲਗਾਉਣ ਲਈ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਘਰ-ਘਰ ਕੀਤੀ ਜਾ ਰਹੀ ਪਹੁੰਚ

ਬਟਾਲਾ, 28 ਜਨਵਰੀ (ਮੁਨੀਰਾ ਸਲਾਮ ਤਾਰੀ) – 20 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ-ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 100 ਫੀਸਦੀ ਵੋਟਰਾਂ ਨੂੰ ਕੋਵਿਡ ਵੈਕਸੀਨੇਸ਼ਨ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਟੀਚੇ ਦੀ ਪੂਰਤੀ ਲਈ ਪ੍ਰਸ਼ਾਸਨ ਵੱਲੋਂ ਜਿਥੇ ਵੱਖ-ਵੱਖ ਥਾਈਂ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ ਓਥੇ ਸਿਹਤ ਵਿਭਾਗ ਅਤੇ ਚੋਣ ਅਮਲੇ ਦੀਆਂ ਸਾਂਝੀਆਂ ਟੀਮਾਂ ਹੁਣ ਘਰੋ-ਘਰੀਂ ਜਾ ਕੇ ਉਨ੍ਹਾਂ ਸਾਰੇ ਯੋਗ ਵਿਅਕਤੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਰਹੀ ਹੈ ਜਿਨ੍ਹਾਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ ਸੀ। ਪ੍ਰਸ਼ਾਸਨ ਦੀ ਇਸ ਮੁਹਿੰਮ ਨੂੰ ਜ਼ਿਲ੍ਹੇ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਹਰ ਯੋਗ ਵਿਅਕਤੀ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਾਡਾ ਟੀਚਾ ਚੋਣਾਂ ਤੋਂ ਪਹਿਲਾਂ ਹਰ ਵੋਟਰ ਨੂੰ ਵੈਕਸੀਨ ਲਗਾਉਣ ਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਅਸਰ ਨੂੰ ਬੇਅਸਰ ਕਰਨ ਲਈ ਵੈਕਸੀਨੇਸ਼ਨ ਬਹੁਤ ਕਾਰਗਰ ਹਥਿਆਰ ਹੈ ਅਤੇ ਇਹ ਹਰ ਨਾਗਰਿਕ ਦੀ ਜਿੰਮੇਵਾਰੀ ਵੀ ਹੈ ਕਿ ਉਹ ਆਪਣੇ ਆਪ ਨੂੰ ਵੈਕਸੀਨ ਲਗਵਾਏ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ, ਬੀ.ਐੱਲ.ਓਜ਼ ਅਤੇ ਸੈਕਟਰ ਅਫ਼ਸਰਾਂ ਦੀ ਸਾਂਝੀਆਂ ਟੀਮਾਂ ਵੱਲੋਂ ਹੁਣ ਹਰ ਘਰ ਅਤੇ ਕਾਰੋਬਾਰੀ ਅਦਾਰਿਆਂ, ਦੁਕਾਨਾਂ ’ਤੇ ਪਹੁੰਚ ਕੀਤੀ ਜਾ ਰਹੀ ਹੈ ਅਤੇ ਜਿਹੜੇ ਯੋਗ ਵਿਅਕਤੀਆਂ ਨੂੰ ਵੈਕਸੀਨ ਨਹੀਂ ਲੱਗੀ ਹੋਈ, ਉਨ੍ਹਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੈਕਸੀਨੇਸ਼ਨ ਟੀਮਾਂ ਦਾ ਪੂਰਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਵੈਕਸੀਨ ਲਗਾਉਣ ਦੇ ਨਾਲ ਕੋਵਿਡ ਤੋਂ ਬਚਣ ਲਈ ਹੋਰ ਦੂਸਰੀਆਂ ਸਾਵਧਾਨੀਆਂ ਦੀ ਪਾਲਣਾ ਵੀ ਬੇਹੱਦ ਜਰੂਰੀ ਹੈ। ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਲਗਾਇਆ ਜਾਵੇ, ਦੂਸਰੇ ਵਿਅਕਤੀਆਂ ਤੋਂ ਘੱਟੋ-ਘੱਟ 6 ਫੁੱਟ ਦੀ ਦੂਰੀ ਰੱਖੀ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਹਰ ਨਾਗਰਿਕ ਉਪਰੋਕਤ ਸਾਵਧਾਨੀਆਂ ਦੀ ਪਾਲਣਾ ਕਰੇ ਤਾਂ ਕੋਰੋਨਾ ਉੱਪਰ ਬੜੀ ਅਸਾਨੀ ਨਾਲ ਕਾਬੂ ਪਾਇਆ ਜਾ ਸਕਦਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments