spot_img
Homeਮਾਝਾਗੁਰਦਾਸਪੁਰਸਰਕਾਰੀ ਸਕੂਲਾਂ ਦੇ ਆਨਲਾਈਨ ਸਮਰ ਕੈਂਪ ’ਚ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ

ਸਰਕਾਰੀ ਸਕੂਲਾਂ ਦੇ ਆਨਲਾਈਨ ਸਮਰ ਕੈਂਪ ’ਚ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ

ਬਟਾਲਾ, 4 ਜੂਨ ( ਸਲਾਮ ਤਾਰੀ ) – ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਰਚਨਾਤਮਿਕ ਰੁਚੀਆਂ ਪੈਦਾ ਕਰਨ ਲਈ ਅਧਿਆਪਕਾਂ ਵੱਲੋਂ ਲਾਈਨ ਸਮਰ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ, ਧਰਮਪੁਰਾ ਕਲੋਨੀ, ਬਟਾਲਾ ਦੀ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਨੇ ਦੱਸਿਆ ਕਿ ਇਨਾਂ ਕੈਂਪਾਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਮਿਕ ਰੁਚੀਆਂ ਪੈਦਾ ਕਰਨ ਦੇ ਨਾਲ ਨਾਲ ਕੋਵਿਡ 19 ਦੀ ਮਹਾਂਮਾਰੀ ਦੌਰਾਨ ਉਨਾਂ ਨੂੰ ਵੱਖ ਵੱਖ ਗਤੀਵਿਧੀਆਂ ਵਿੱਚ ਸਰਗਰਮ ਵੀ ਰੱਖਣਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੋ ਚੁੱਕੀਆਂ ਹਨ ਪਰ ਉਨ੍ਹਾਂ ਦੇ ਸਕੂਲ ਦੇ ਅਧਿਆਪਕਾਂ ਵੱਲੋਂ ਕੋਵਿਡ 19 ਦੀ ਮਹਾਂਮਾਰੀ ਦੇ ਮੱਦੇਨਜ਼ਰ ਵਰਚੂਅਲ ਸਮਰ ਕੈਂਪ ਲਗਾਏ ਜਾ ਰਹੇ ਹਨ। ਇਨਾਂ ਕੈਂਪਾਂ ਵਿੱਚ ਜਿੱਥੇ ਵਿਦਿਆਰਥੀਆਂ ਨੂੰ ਮਹਾਂਮਾਰੀ ਤੋਂ ਬਚਣ ਦੇ ਢੰਗ ਤਰੀਕਿਆਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ, ਓਥੇ ਇਸ ਦੇ ਨਾਲ ਹੀ ਨਾਲ ਵਿਦਿਆਰਥੀਆਂ ਨੂੰ ਕੋਲਾਜ਼ ਬਣਾਉਣਾ, ਯੋਗਾ, ਫ਼ੈਂਸੀ ਡਰੈੱਸ ਮੁਕਾਬਲੇ, ਕਵਿਤਾ ਉਚਾਰਨ ਮੁਕਾਬਲੇ, ਡਾਂਸ ਮੁਕਾਬਲੇ, ਬੈਸਟ ਆਊਟ ਆਫ਼ ਵੇਸਟ, ਕਲੇਅ ਮਾਡਲਿੰਗ, ਪੇਪਰ ਕਰਾਫ਼ਟ, ਨੋਟ ਬੁੱਕ ਡੈਕੋਰੇਸ਼ਨ, ਨਾਨ-ਫ਼ਾਇਰ ਕੁਕਿੰਗ, ਸਲਾਦ ਡੈਕੋਰੇਸ਼ਨ, ਪੇਂਟਿੰਗ (ਥ੍ਰੈੱਡ ਅਤੇ ਵੈਜੀਟੇਬਲ) ਆਦਿ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਕੈਂਪ ਪਿਛਲੇ ਹਫਤੇ ਸ਼ੁਰੂ ਹੋਏ ਸਨ ਅਤੇ ਅਧਿਆਪਕਾਂ ਵੱਲੋਂ ਇਹ ਸਵੈ-ਇੱਛਾ ਨਾਲ ਲਗਾਏ ਜਾ ਰਹੇ ਹਨ। ਇਹਨਾਂ ਆਨਲਾਈਨ ਕੈਂਪਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments