spot_img
Homeਮਾਝਾਗੁਰਦਾਸਪੁਰਜਨਰਲ, ਖਰਚਾ ਅਤੇ ਪੁਲਿਸ ਆਬਜ਼ਰਵਰਾਂ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ...

ਜਨਰਲ, ਖਰਚਾ ਅਤੇ ਪੁਲਿਸ ਆਬਜ਼ਰਵਰਾਂ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਗੁਰਦਾਸਪੁਰ, 5 ਫਰਵਰੀ ( ਮੁਨੀਰਾ ਸਲਾਮ ਤਾਰੀ ) ਭਾਰਤ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ਸਬੰਧੀ ਤਾਇਨਾਤ ਕੀਤੇ ਗਏ ਜ਼ਿਲੇ ਗੁਰਦਾਸਪੁਰ ਦੇ ਸਾਰੇ 08 ਚੋਣ ਆਬਜ਼ਰਵਰਾਂ ਵਲੋਂ ਇੰਸਟੀਟਿਊਟ ਆਫ ਹੋਟਲ ਮੈਨਜੈਮੈਂਟ, ਗੁਰਦਾਸਪੁਰ ਦੇ ਹਾਲ ਵਿਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੇ ਜ਼ਿਲਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ

ਮੀਟਿੰਗ ਵਿਚ ਵਿਧਾਨ ਸਭਾ ਹਲਕੇ ਹਲਕਾ ਫਤਿਹਗੜ੍ਹ ਚੂੜੀਆਂ-9 ਅਤੇ ਡੇਰਾ ਬਾਬਾ ਨਾਨਕ-10 ਦੇ ਜਨਰਲ ਆਬਜਰਵਰ ਸ੍ਰੀ ਕਲਿਆਣ ਚੰਦ ਚਮਨ, ਵਿਧਾਨ ਸਭਾ ਹਲਕਾ ਕਾਦੀਆਂ-6 ਅਤੇ ਸ੍ਰੀ ਹਰਗੋਬਿੰਦਪੁਰ-8 ਦੇ ਜਨਰਲ ਆਬਜਰਵਰ ਸ੍ਰੀ ਚੰਦਰਾ ਸ਼ੇਖਰ , ਵਿਧਾਨ ਸਭਾ ਹਲਕਾ ਗੁਰਦਾਸਪੁਰ-4 ਅਤੇ ਦੀਨਾਨਗਰ-5 ਦੇ ਜਨਰਲ ਆਬਜ਼ਰਵਰ ਡਾ. ਨੀਰਜ ਸ਼ੁਕਲਾ, ਵਿਧਾਨ ਸਭਾ ਹਲਕਾ ਬਟਾਲਾ-7 ਦੇ ਜਨਰਲ ਆਬਜਰਵਰ ਸ੍ਰੀ ਮਨਵਿੰਦਰਾ ਪ੍ਰਤਾਪ ਸਿੰਘ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਦੇ ਖਰਚਾ ਅਬਜ਼ਰਵਰ ਸ੍ਰੀ ਸੌਰਭ ਕੁਮਾਰ ਰਾਏ ਤੇ  ਵਿਧਾਨ ਸਭਾ ਹਲਕਾ ਬਟਾਲਾ, ਸ੍ਰੀ ਹਰਗੋਬਿੰਦਪੁਰ, ਫਤਹਿਗੜ੍ਹ ਚੂੜੀਆਂ ਅਤੇ ਡੇਰਾ ਬਾਬਾ ਨਾਨਕ ਦੇ ਖਰਚਾ ਆਬਜ਼ਰਵਰ ਸ੍ਰੀ ਸੀ.ਪੀ ਚੰਦਰਕਾਂਤ ਅਤੇ ਪੁਲਿਸ ਆਬਜ਼ਰਵਰ ਸ੍ਰੀ ਨਵਨੀਤ ਸੇਕਰਾ, ਜੋ ਵਿਧਾਨ ਸਭਾ ਹਲਕਾ ਗੁਰਦਾਸਪੁਰ, ਦੀਨਾਨਗਰ, ਫਤਿਹਗੜ੍ਹ ਚੂੜੀਆਂ ਤੇ ਡੇਰਾ ਬਾਬਾ ਨਾਨਕ ਦੇ ਆਬਜ਼ਰਵਰ ਹਨ ਅਤੇ ਸ੍ਰੀ ਰਾਜੀਵ ਸਵਰੂਪ, ਜੋ ਵਿਧਾਨ ਸਭਾ ਹਲਕਾ ਕਾਦੀਆਂ, ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਦੇ ਆਬਜ਼ਰਵਰ ਮੋਜੂਦ ਸਨ। ਇਸ ਮੌਕੇ ਜਨਾਬ ਮੁਹੰਮਦ ਇਸ਼ਫਾਕ ਜ਼ਿਲਾ ਚੋਣ ਅਫਸਰ-ਕਮ –ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ, ਸ੍ਰੀ ਗੋਰਵ ਤੂਰਾ ਐਸ.ਐਸ.ਪੀ ਬਟਾਲਾ ਮੋਜੂਦ ਸਨ

ਮੀਟਿੰਗ ਦੌਰਾਨ ਚੋਣ ਆਬਜ਼ਰਵਰਾਂ ਨੇ ਸਿਆਸੀ  ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਚੋਣ ਆਬਜ਼ਰਵਰਾਂ ਨਾਲ ਗੱਲਬਾਤ ਕੀਤੀ

ਇਸ ਮੌਕੇ ਜਨਰਲ ਆਬਜ਼ਰਵਰ ਸ੍ਰੀ  ਕਲਿਆਣ ਚੰਦ ਚਮਨ ਨੇ ਕਿਹਾ ਕਿ ਅੱਜ ਉਨਾਂ ਦਾ ਮੀਟਿੰਗ ਕਰਨ ਦਾ ਮੁੱਖ ਮਕਸਦ ਇਹੀ ਹੈ ਕਿ ਜੇਕਰ ਉਨਾਂ ਨੂੰ ਚੋਣਾਂ ਦੇ ਸਬੰਧ ਵਿਚ ਕੋਈ ਸੁਝਾਅ ਦੇਣਾ ਹੋਵੇ ਜਾਂ ਸ਼ਿਕਾਇਤ ਹੋਵੇ ਤਾਂ ਉਹ ਮੋਬਾਇਲ ਫੋਨ ਰਾਹੀਂ ਜਾਂ ਪੀ.ਡਬਲਿਊ.ਡੀ ਰੈਸਟ ਹਾਊਸ ਗੁਰਦਾਸਪੁਰ ਸਵੇਰੇ 10 ਤੋਂ 11 ਵਜੇ ਤਕ ਆ ਕੇ ਮਿਲ ਸਕਦੇ ਹਨ। ਉਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਸੀ-ਵਿਜ਼ਲ ਐਪ ਤਿਆਰ ਕੀਤੀ ਗਈ ਹੈ, ਜੋ ਮੋਬਾਇਲ ਫੋਨ ਵਿਚ ਡਾਊਨਲੋਡ ਕਰਕੇ ਸ਼ਿਕਾਇਤ ਭੇਜੀ ਜਾ ਸਕਦੀ ਹੈ, ਜਿਸ ਦਾ 100 ਮਿੰਟ ਦੇ ਅੰਦਰ ਨਿਪਟਾਰਾ ਕੀਤਾ ਜਾਂਦਾ ਹੈ। ਉਨਾਂ ਅੱਗੇ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੋਣਾਂ ਨਿਰਪੱਖ ਤੇ ਸ਼ਾਂਤੀ ਪੂਰਵਕ ਨੇਪਰੇ ਚਾੜ੍ਹੀਆਂ ਜਾਣਗੀਆਂ

ਇਸ ਮੌਕੇ ਖਰਚਾ ਆਬਜਰਵਰ ਸ੍ਰੀ ਸੀ.ਪੀ ਚੰਦਰਕਾਂਤ ਨੇ ਕਿਹਾ ਕਿ ਚੋਣਾਂ ਵਿਚ ਉਮੀਦਵਾਰ ਵਲੋਂ ਕੀਤੇ ਜਾ ਰਹੇ ਚੋਣ ਖਰਚ ਦੇ ਰਜਿਸਟਰ ਨੂੰ ਮੈਨਟੇਨ ਰੱਖਿਆ ਜਾਵੇ ਅਤੇ ਇਸਨੂੰ ਚੈੱਕ ਕਰਵਾਇਆ ਜਾਵੇ। ਉਨਾਂ ਦੱਸਿਆ ਕਿ 7, 12 ਤੇ 18 ਫਰਵਰੀ ਨੂੰ ਖਰਚਾ ਰਜਿਸਟਰ ਚੈੱਕ ਕੀਤੇ ਜਾਣਗੇ। ਉਨਾਂ ਅੱਗੇ ਕਿਹਾ ਕਿ ਖਰਚਾ ਰਜਿਸਟਰ ਨੂੰ ਰੋਜਾਨਾ ਭਰਿਆ ਜਾਵੇ ਅਤੇ ਕਿਸੇ ਵੀ ਮੁਸ਼ਕਿਲ ਸਬੰਧੀ ਉਨਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੀ ਸਹੂਲਤ ਲਈ ਖਰਚੇ ਦੇ ਰਜਿਸਟਰ ਮੈਨਟੇਨ ਰੱਖਣ ਸਬੰਧੀ ਸਹਾਇਕ ਖਰਚਾ ਅਬਜਰਵਰ ਵੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਹਰੇਕ ਉਮੀਦਵਾਰ ਲਈ ਪ੍ਰਚਾਰ ਅਤੇ ਹੋਰ ਕੰਮਾਂ ਲਈ 40 ਲੱਖ ਰੁਪਏ ਦੀ ਲਿਮਟ ਰੱਖੀ ਗਈ ਹੈ

ਇਸ ਮੌਕੇ ਪੁਲਿਸ ਆਬਜਰਵਰ ਸ੍ਰੀ ਨਵਨੀਤ ਸੇਕਰਾ ਨੇ ਕਿਹਾ ਕਿ ਚੋਣਾਂ ਸੁਤੰਤਰ, ਨਿਰਪੱਖ ਤੇ ਬਿਨਾਂ ਕਿਸੇ ਡਰ ਤੇ ਭੈਅ ਤੋਂ ਕਰਵਾਉਣ ਲਈ ਚੋਣ ਕਮਿਸ਼ਨ ਵਚਨਬੱਧ ਹੈ ਅਤੇ ਚੋਣਾਂ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ। ਉਨਾਂ ਵੀ ਸੀ-ਵਿਜ਼ਲ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ। ਉਨਾਂ ਦੱਸਿਆ ਕਿ ਕਿਸੇ ਵੀ ਸ਼ਿਕਾਇਤ ਜਾ ਸੁਝਾਅ ਲਈ 75270-94598 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਨਾਂ ਕੋਲ ਵਿਧਾਨ ਸਭਾ ਹਲਕਾ ਗੁਰਦਾਸਪੁਰ, ਦੀਨਾਨਗਰ, ਫਤਿਹਗੜ੍ਹ ਚੂੜੀਆਂ ਤੇ ਡੇਰਾ ਬਾਬਾ ਨਾਨਕ ਹੈ। ਇਸੇ ਤਰਾਂ ਪੁਲਿਸ ਆਬਜ਼ਰਵਰ ਸ੍ਰੀ ਰਾਜੀਵ ਸਵਰੂਪ, ਜੋ ਵਿਧਾਨ ਸਭਾ ਹਲਕਾ ਕਾਦੀਆਂ, ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਦੇ ਆਬਜ਼ਰਵਰ ਹਨ, ਉਨਾਂ ਨਾਲ 75270-94804 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments