ਸੀ.ਸੀ.ਟੀ.ਵੀ. ਕੈਮਰੇ ਲਾਉਣ ਸਬੰਧੀ ‘ਆਪ’ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

0
218

 

ਸਾਦਿਕ, 17 ਜੂਨ (ਰਘਬੀਰ ਸਿੰਘ) :- ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਵੱਲੋਂ ਲਗਾਤਰ ਹਲਕੇ ਦੀਆਂ ਸਮੱਸਿਆਵਾਂ ਲਈ ਵਿਧਾਨ ਸਭਾ ਵਿੱਚ ਅਵਾਜ ਉਠਾਈ ਜਾ ਰਹੀ ਹੈ। ਇਸ ਦੇ ਨਾਲ ਨਾਲ ਸਥਾਨਕ ਪ੍ਰਸ਼ਾਸਨ ਕੋਲ ਵੀ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਵੱਲੋਂ ਵੀ ਲੋਕਾਂ ਦੀਆਂ ਸਮੱਸਿਆ ਲਈ ਮੰਗ ਪੱਤਰ ਦਿਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਮੰਗਲ ਸਿੰਘ ਘਾਰੂ ਨੇ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਮੋਗਾ ਰੋਡ ਕੋਟਕਪੂਰਾ ਪੁਲ ਹੇਠਾਂ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ, ਕਿਉਂਕਿ ਇਸ ਜਗਾ ‘ਤੇ ਆਏ ਦਿਨ ਹੀ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ, ਜਿਸ ਨਾਲ ਭਾਰੀ ਨੁਕਸਾਨ ਹੋਣ ਦੇ ਨਾਲ-ਨਾਲ ਆਮ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਰਹਿੰਦਾ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸੰਦੀਪ ਸਿੰਘ ਘਾਰੂ, ਚੰਦ ਰਾਮ ਅਤੇ ਸ਼ਰਨਜੀਤ ਸਿੰਘ ਆਦਿ ਵੀ ਹਾਜਰ ਸਨ।

Previous articleਵਿਧਾਕਿ ਫ਼ਤਹਿ ਬਾਜਵਾ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਹਲਕੇ ਦੇ ਵਿਕਾਸ ਦੀਆਂ ਮੰਗਾਂ ਰੱਖੀਆਂ
Next articleਸਿਵਲ ਸਰਜਨ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ

LEAVE A REPLY

Please enter your comment!
Please enter your name here