spot_img
Homeਮਾਝਾਗੁਰਦਾਸਪੁਰਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਕੰਵਰ ਪ੍ਰਤਾਪ ਬਾਜਵਾ ਨੇ ਕੀਤਾ...

ਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਕੰਵਰ ਪ੍ਰਤਾਪ ਬਾਜਵਾ ਨੇ ਕੀਤਾ ਚੋਣ ਪ੍ਰਚਾਰ 

ਬਟਾਲਾ, 7 ਫਰਵਰੀ (ਮੁਨੀਰਾ ਸਲਾਮ ਤਾਰੀ)- ਅੱਜ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਕੰਵਰ ਪ੍ਰਤਾਪ ਸਿੰਘ ਬਾਜਵਾ ਵਲੋਂ ਵਾਰਡ ਨੰ. 8 ’ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕੰਵਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਵਾਰਡ ’ਚ  ਲੋਕਾਂ ਵਲੋਂ ਭਾਰੀ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਇਸ ਵਾਰ ਬਟਾਲਾ ਤੋਂ ਭਾਜਪਾ ਨੂੰ ਜਿਤਾਉਣਗੇ।  ਉਨ੍ਹਾਂ ਕਿਹਾਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਿਸ ਤਰ੍ਹਾਂ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਹੋਏ ਹਰ ਵਰਗ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਉਸ ਨਾਲ ਲੋਕਾਂ ਦਾ ਵਿਸ਼ਵਾਸ ਭਾਜਪਾ ਪ੍ਰਤੀ ਹੋਰ ਵਧਿਆ ਹੈ ਅਤੇ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਵੋਟ ਨਹੀਂ ਪਾਉਣਗੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੀ ਸੁਰੱਖਿਆ ਅਤੇ ਵਿਕਾਸ ਲਈ ਸੰਜੀਦਗੀ ਨਾਲ ਕੰਮ ਕੀਤਾ ਜਾਰਿਹਾ ਹੈ, ਉਸ ਨਾਲ ਦੇਸ਼ ਇਕ ਮਹਾਸ਼ਕਤੀ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਜੀ.ਡੀ.ਪੀ. ਇਕ ਦਿਨ ਦੁਨੀਆ ਦੀ ਸਭ ਤੋਂ ਬੇਹਤਰੀਨ ਜੀ.ਡੀ.ਪੀ. ਪ੍ਰਧਾਨ ਮੰਤਰੀ ਮੋਦੀ ਦੇ ਕਾਰਜ਼ਕਾਲ ’ਚ ਹੀ ਬਣੇਗੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments